ਚਰਨਜੋਤ ਸਿੰਘ ਵਾਲੀਆ ਨੇ ਅਹੁਦਾ ਸੰਭਾਲਿਆ
ਚਰਨਜੋਤ ਸਿੰਘ ਵਾਲੀਆ ਨੇ ਅਹੁਦਾ ਸੰਭਾਲਿਆ
Publish Date: Wed, 25 Feb 2026 05:53 PM (IST)
Updated Date: Wed, 25 Feb 2026 05:55 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅਮਲੋਹ : 2020 ਬੈਚ ਦੇ ਪੀਸੀਐੱਸ ਅਧਿਕਾਰੀ ਚਰਨਜੋਤ ਸਿੰਘ ਵਾਲੀਆ ਨੇ ਉਪ ਮੰਡਲ ਮੈਜਿਸਟ੍ਰੇਟ ਅਮਲੋਹ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਢਾਈ ਸਾਲਾਂ ਤੋਂ ਉਪ ਮੰਡਲ ਮੈਜਿਸਟ੍ਰੇਟ ਸੰਗਰੂਰ ਵਜੋਂ ਤਾਇਨਾਤ ਸਨ। ਉਨ੍ਹਾਂ ਨੇ ਪਹਿਲਾਂ ਵੀ ਐਕਸਾਈਜ਼ ਵਿਭਾਗ, ਪੀਆਰਟੀਸੀ ਵਿਚ ਐਡੀਸ਼ਨਲ ਮੈਨੇਜਿੰਗ ਡਾਇਰੈਕਟਰ ਤੇ ਉਪ ਮੰਡਲ ਮੈਜਿਸਟ੍ਰੇਟ ਭਵਾਨੀਗੜ੍ਹ ਵਰਗੇ ਅਹੁਦਿਆਂ ’ਤੇ ਸੇਵਾਵਾਂ ਨਿਭਾਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਪਹੁੰਚਾਉਣ ਲਈ ਪੂਰਾ ਯਤਨ ਕੀਤਾ ਜਾਵੇਗਾ ਤਾਂ ਜੋ ਹਰ ਲੋੜਵੰਦ ਵਿਅਕਤੀ ਨੂੰ ਇਨ੍ਹਾਂ ਦਾ ਲਾਭ ਮਿਲ ਸਕੇ। ਉਨ੍ਹਾਂ ਕਿਹਾ ਕਿ ਜੇ ਕਿਸੇ ਨੂੰ ਕੋਈ ਸਮੱਸਿਆ ਆਵੇ ਤਾਂ ਉਹ ਸਿੱਧੇ ਉਨ੍ਹਾਂ ਦੇ ਧਿਆਨ ਵਿੱਚ ਲਿਆ ਸਕਦਾ ਹੈ। ਜ਼ਿਕਰਯੋਗ ਹੈ ਕਿ ਵਾਲੀਆ ਸਾਲ 2004 ਵਿੱਚ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਅਮਲੋਹ ਵਜੋਂ ਵੀ ਸੇਵਾਵਾਂ ਨਿਭਾ ਚੁੱਕੇ ਹਨ।