ਕੀੜੇਮਾਰ ਦਵਾਈਆਂ ਦੇ ਲੈਣ-ਦੇਣ 'ਚ ਹੋਇਆ ਸੀ ਚੈੱਕ ਬਾਊਂਸ; ਅਦਾਲਤ ਵੱਲੋਂ ਭਗੌੜਾ ਕਰਾਰ ਮੁਲਜ਼ਮ ਹੁਸ਼ਿਆਰਪੁਰ ਤੋਂ ਕਾਬੂ
ਅਦਾਲਤ ਫਤਿਹਗੜ੍ਹ ਸਾਹਿਬ ਵੱਲੋਂ 9 ਅਕਤੂਬਰ 2025 ਨੂੰ ਸੰਜੀਵ ਕੁਮਾਰ ਨੂੰ ਭਗੌੜਾ ਕਰਾਰ ਦਿੱਤਾ ਗਿਆ ਸੀ l ਪੀਓ ਸਟਾਫ ਫਤਿਹਗੜ੍ਹ ਸਾਹਿਬ ਦੀ ਪੁਲਿਸ ਪਾਰਟੀ ਨੇ ਕਾਰਵਾਈ ਕਰਦੇ ਹੋਏ ਸੰਜੀਵ ਕੁਮਾਰ ਨੂੰ ਹੁਸ਼ਿਆਰਪੁਰ ਸੈਂਟਰਲ ਜੇਲ੍ਹ ਤੋਂ ਲਿਆ ਕੇ ਮਾਨਯੋਗ ਅਦਾਲਤ ਫਤਿਹਗੜ੍ਹ ਸਾਹਿਬ ਵਿੱਚ ਪੇਸ਼ ਕੀਤਾ, ਜਿੱਥੋਂ ਸੰਜੀਵ ਕੁਮਾਰ ਨੂੰ ਜ਼ਮਾਨਤ ਮਿਲ ਗਈ ਹੈ l
Publish Date: Sun, 19 Apr 2026 03:02 PM (IST)
Updated Date: Sun, 19 Apr 2026 03:06 PM (IST)
ਸਟਾਫ ਰਿਪੋਰਟਰ, ਫਤਿਹਗੜ੍ਹ ਸਾਹਿਬ : ਪੀਓ ਸਟਾਫ ਫਤਿਹਗੜ੍ਹ ਸਾਹਿਬ ਦੀ ਪੁਲਿਸ ਨੇ ਚੈੱਕ ਬਾਉਂਸ ਮਾਮਲੇ ਦੇ ਇਕ ਮਾਮਲੇ 'ਚ ਭਗੌੜੇ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੀਓ ਸਟਾਫ ਫਤਿਹਗੜ੍ਹ ਸਾਹਿਬ ਦੇ ਐਸ ਐਚ ਓ ਕੁਲਵੰਤ ਸਿੰਘ ਨੇ ਦੱਸਿਆ ਕਿ ਨਰਿੰਦਰ ਸਿੰਘ ਪੁੱਤਰ ਗੁਰਚਰਨ ਸਿੰਘ ਮਾਲਕ ਪੇਸਟੀਸਾਈਡ ਕੀੜੇਮਾਰ ਦਵਾਈ ਫੈਕਟਰੀ ਪਿੰਡ ਜਖਵਾਲੀ ਨੇ ਸੰਜੀਵ ਕੁਮਾਰ ਪੁੱਤਰ ਜੰਗ ਬਹਾਦਰ ਵਾਸੀ ਹੁਸ਼ਿਆਰਪੁਰ ਖਿਲਾਫ਼ ਅਦਾਲਤ ਫਤਿਹਗੜ੍ਹ ਸਾਹਿਬ 'ਚ ਚੈੱਕ ਬਾਉਂਸ ਮਾਮਲੇ 'ਚ ਕੇਸ ਦਾਇਰ ਕੀਤਾ ਸੀ ਜਿਸ ਦਾ ਪੇਸਟੀਸਾਈਡ ਕੀੜੇ ਮਾਰ ਦਵਾਈਆਂ ਦਾ ਲੈਣ ਦੇਣ ਸੀ l ਅਦਾਲਤ ਫਤਿਹਗੜ੍ਹ ਸਾਹਿਬ ਵੱਲੋਂ 9 ਅਕਤੂਬਰ 2025 ਨੂੰ ਸੰਜੀਵ ਕੁਮਾਰ ਨੂੰ ਭਗੌੜਾ ਕਰਾਰ ਦਿੱਤਾ ਗਿਆ ਸੀ l ਪੀਓ ਸਟਾਫ ਫਤਿਹਗੜ੍ਹ ਸਾਹਿਬ ਦੀ ਪੁਲਿਸ ਪਾਰਟੀ ਨੇ ਕਾਰਵਾਈ ਕਰਦੇ ਹੋਏ ਸੰਜੀਵ ਕੁਮਾਰ ਨੂੰ ਹੁਸ਼ਿਆਰਪੁਰ ਸੈਂਟਰਲ ਜੇਲ੍ਹ ਤੋਂ ਲਿਆ ਕੇ ਮਾਨਯੋਗ ਅਦਾਲਤ ਫਤਿਹਗੜ੍ਹ ਸਾਹਿਬ ਵਿੱਚ ਪੇਸ਼ ਕੀਤਾ, ਜਿੱਥੋਂ ਸੰਜੀਵ ਕੁਮਾਰ ਨੂੰ ਜ਼ਮਾਨਤ ਮਿਲ ਗਈ ਹੈ l