ਪੱਤਰ ਪੇ੍ਰਰਕ, ਫ਼ਤਹਿਗੜ੍ਹ ਸਾਹਿਬ : ਪੰਜਾਬ ਸਰਕਾਰ ਨੇ 2 ਕਿਲੋਵਾਟ ਬਿਜਲੀ ਲੋਡ ਤਕ ਵਾਲੇ ਸਾਰੇ ਖਪਤਕਾਰਾਂ ਦੇ ਬਕਾਏ ਮਾਫ਼ ਕਰਨ ਦਾ ਫੈਸਲਾ ਲਾਗੂ ਕਰ ਦਿੱਤਾ ਹੈ। ਇਸ ਨਾਲ ਸੂਬੇ ਦੇ ਸਾਰੇ ਪਿੰਡਾਂ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੇਂਡੂ ਜਲ ਸਪਲਾਈ ਸਕੀਮਾਂ ਲਈ 1 ਅਕਤੂਬਰ, 2021 ਤੋਂ ਮੁਫ਼ਤ ਬਿਜਲੀ ਮੁਹੱਈਆ ਕਰਵਾਉਣ ਦਾ ਫੈਸਲਾ ਵੀ ਕੀਤਾ ਹੈ। ਇਹ ਜਾਣਕਾਰੀ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਤੇ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਕੁਲਜੀਤ ਸਿੰਘ ਨਾਗਰਾ ਦੀ ਧਰਮਪਤਨੀ ਮਨਦੀਪ ਕੌਰ ਨਾਗਰਾ ਨੇ ਸਹਿਕਾਰੀ ਸਭਾ ਚਨਾਰਥਲ ਖੁਰਦ ਦੇ 96 ਮੈਂਬਰਾਂ ਤੇ ਬੇਜ਼ਮੀਨੇ ਕਿਸਾਨਾਂ ਤੇ ਖੇਤ ਕਾਮਿਆਂ ਨੂੰ ਕਰਜ਼ਾ ਰਹਿਤ ਤਹਿਤ ਕਰੀਬ 6.50 ਲੱਖ ਰੁਪਏ ਦੇ ਚੈੱਕ ਸੌਂਪਣ ਉਪਰੰਤ ਸਾਂਝੀ ਕੀਤੀ। ਇਸ ਮੌਕੇ ਚੇਅਰਮੈਨ ਬਲਜਿੰਦਰ ਸਿੰਘ ਅਤਾਪੁਰ, ਬਲਾਕ ਪ੍ਰਧਾਨ ਗੁਰਮੁੱਖ ਸਿੰਘ ਪੰਡਰਾਲੀ, ਸਰਪੰਚ ਗੁਰਬਾਜ ਸਿੰਘ ਰਾਜੂ, ਸਰਪੰਚ ਦਵਿੰਦਰ ਸਿੰਘ ਜੱਲਾ, ਸਹਿਕਾਰੀ ਸਭਾ ਦੇ ਪ੍ਰਧਾਨ ਮਲਕੀਤ ਸਿੰਘ, ਮੀਤ ਪ੍ਰਧਾਨ ਕੁਲਦੀਪ ਸਿੰਘ, ਸੀਨੀਅਰ ਮੀਤ ਪ੍ਰਧਾਨ ਲਖਵੀਰ ਸਿੰਘ, ਸਵਰਨ ਸਿੰਘ, ਬਲਵੀਰ ਕੌਰ, ਗਰਜਾ ਸਿੰਘ, ਬਲਵਿੰਦਰ ਸਿੰਘ, ਜਸਵਿੰਦਰ ਕੌਰ, ਜਗਤਾਰ ਸਿੰਘ, ਪਰਮਜੀਤ ਸਿੰਘ ਸਾਰੇ ਕਮੇਟੀ ਮੈਂਬਰ, ਹਰਦੀਪ ਸਿੰਘ ਹੈਪੀ ਮੌਜੂਦ ਸਨ।