ਪੱਤਰ ਪੇ੍ਰਰਕ,ਫ਼ਤਹਿਗੜ੍ਹ ਸਾਹਿਬ: ਪੰਜਾਬ ਸਰਕਾਰ ਵੱਲੋਂ ਬੇਜ਼ਮੀਨੇ ਕਿਸਾਨਾਂ ਤੇ ਖੇਤ ਕਾਮਿਆਂ ਨੂੰ ਸਹਿਕਾਰੀ ਸਭਾਵਾਂ ਸਬੰਧੀ ਕਰਜ਼ਾ ਰਾਹਤ ਦੇਣ ਦੀ ਸਹੂਲਤ ਤਹਿਤ ਪਿੰਡ ਮੰਢੌਰ ਦੇ 24 ਬੇਜ਼ਮੀਨੇ ਕਿਸਾਨਾਂ ਤੇ ਖੇਤ ਕਾਮਿਆਂ ਨੂੰ ਕਰੀਬ 01.20 ਲੱਖ ਰੁਪਏ ਦੇ ਕਰਜ਼ਾ ਰਾਹਤ ਦੇ ਚੈੱਕ ਹਲਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਵੱਲੋਂ ਲਾਭਪਾਤਰੀਆਂ ਨੂੰ ਸੌਂਪੇ ਗਏ। ਸ. ਨਾਗਰਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੇ ਬੇਜ਼ਮੀਨੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਨੂੰ ਕਰਜ਼ਾ ਰਾਹਤ ਦਿੱਤੀ ਜਾ ਰਹੀ ਹੈ, ਜਿਸ ਨਾਲ ਇਸ ਵਰਗ ਨੂੰ ਵੱਡੀ ਰਾਹਤ ਮਿਲ ਰਹੀ ਹੈ ਤੇ ਉਨਾਂ੍ਹ ਦੀ ਜ਼ਿੰਦਗੀ ਬਿਹਤਰ ਬਣ ਸਕੇਗੀ ਅਤੇ ਸੂਬਾ ਦੀ ਤਰੱਕੀ ਦੀ ਰਫ਼ਤਾਰ ਤੇਜ਼ ਹੋਵੇਗੀ। ਨਾਗਰਾ ਨੇ ਕਿਹਾ ਕਿ ਉੱਤਰ ਪ੍ਰਦੇਸ਼ ਵਿਚ ਕਿਸਾਨਾਂ ਨਾਲ ਜਿਹੜੀ ਘਟਨਾ ਵਾਪਰੀ ਹੈ, ਉਸ ਦੀ ਜਿੰਨੀ ਨਿਖੇਧੀ ਕੀਤੀ ਜਾਵੇ, ਓਨੀ ਥੋੜ੍ਹੀ ਹੈ। ਉਨਾਂ੍ਹ ਕਿਹਾ ਕਿ ਉਹ ਅਤੇ ਪੰਜਾਬ ਸਰਕਾਰ ਹਰ ਹਾਲ ਕਿਸਾਨਾਂ ਦੇ ਨਾਲ ਹੈ। ਜੱਦ ਤੱਕ ਇਹ ਕਿਸਾਨ ਵਿਰੋਧੀ ਕਾਨੂੰਨ ਰੱਦ ਨਹੀਂ ਹੁੰਦੇ, ਤੇ ਕਿਸਾਨਾਂ ਨੂੰ ਇਨਸਾਫ਼ ਨਹੀਂ ਮਿਲਦਾ, ਓਦੋਂ ਤੱਕ ਉਹ ਟਿਕ ਕੇ ਨਹੀਂ ਬੈਠਣਗੇ। ਇਸ ਮੌਕੇ ਚੇਅਰਮੈਨ ਭੁਪਿੰਦਰ ਸਿੰਘ ਬਧੌਛੀ,ਬਲਾਕ ਪ੍ਰਧਾਨ ਗੁਰਮੁੱਖ ਸਿੰਘ ਪੰਡਰਾਲੀ,ਸਰਪੰਚ ਦਵਿੰਦਰ ਸਿੰਘ ਜੱਲਾ,ਬਲਾਕ ਸੰਮਤੀ ਮੈਂਬਰ ਬਹਾਦਰ ਸਿੰਘ ਸਾਨੀਪੁਰ,ਸਰਪੰਚ ਗੁਰਦੀਪ ਸਿੰਘ,ਪੰਚ ਹਰਜੀਤ ਕੌਰ,ਸੋਨਾ ਦੇਵੀ,ਬਲਵਿੰਦਰ ਸਿੰਘ ਨੰਬਰਦਾਰ,ਹਰਚੰਦ ਸਿੰਘ ਪੰਚ,ਪੰਚ ਸਤਪਾਲ ਵਰਮਾ,ਸ਼ਿੰਗਾਰਾ ਸਿੰਘ,ਗੁਰਮੁੱਖ ਸਿੰਘ,ਸਾਧੂ ਸਿੰਘ,ਹਰਜੀਤ ਸਿੰਘ,ਕੁਲਦੀਪ ਸਿੰਘ,ਸਵਰਨ ਕੌਰ,ਰਫੀਕ ਖਾਨ,ਹਰਬੰਤ ਸਿੰਘ,ਗੁਲਜਾਰ ਸਿੰਘ,ਰਣਜੀਤ ਕੌਰ ਆਦਿ ਮੌਜੂਦ ਸਨ।