- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁੱਖ ਚੋਣ ਅਧਿਕਾਰੀ ਅਨਿੰਦਿਤਾ ਮਿੱਤਰਾ ਨੇ ਜ਼ਿਲ੍ਹਾ ਵੇਅਰ ਹਾਊਸ ਦਾ ਲਿਆ ਜਾਇਜ਼ਾ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਮੁੱਖ ਚੋਣ ਅਧਿਕਾਰੀ ਪੰਜਾਬ ਅਨਿੰਦਿਤਾ ਮਿੱਤਰਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਵੇਅਰ ਹਾਊਸ ਦੀ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਹਾਜ਼ਰੀ ’ਚ ਬਾਰੀਕੀ ਨਾਲ ਜਾਂਚ ਕੀਤੀ। ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਵੀ ਮੌਜੂਦ ਸਨ। ਮੁੱਖ ਚੋਣ ਅਧਿਕਾਰੀ ਨੇ ਵੇਅਰ ਹਾਊਸ ਅੰਦਰ ਈਵੀਐਮ, ਵੀਵੀਪੈਟ, ਸਟਾਕ ਰਜਿਸਟਰ, ਸਕਿਊਰਟੀ ਰੂਮ, ਸੀਸੀਟੀਵੀ ਕੈਮਰਿਆਂ ਤੇ ਅੱਗ ਬੁਝਾਊ ਪ੍ਰਬੰਧਾਂ ਦਾ ਨਿਰੀਖਣ ਕੀਤਾ। ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਸਾਹਮਣੇ ਵੇਅਰ ਹਾਊਸ ਖੋਲ੍ਹਿਆ ਗਿਆ ਅਤੇ ਜਾਂਚ ਤੋਂ ਬਾਅਦ ਉਨ੍ਹਾਂ ਦੀ ਮੌਜੂਦਗੀ ’ਚ ਹੀ ਦੁਬਾਰਾ ਜਿੰਦਰੇ ਲਗਾ ਕੇ ਸੀਲ ਕਰ ਦਿੱਤਾ ਗਿਆ। ਉਨ੍ਹਾਂ ਚੋਣ ਮਸ਼ੀਨਰੀ ਦੇ ਰੱਖ-ਰਖਾਅ ਅਤੇ ਸਾਫ਼-ਸਫ਼ਾਈ ’ਤੇ ਤਸੱਲੀ ਪ੍ਰਗਟਾਈ। ਇਸ ਬਾਰੇ ਮੁੱਖ ਚੋਣ ਅਧਿਕਾਰੀ ਨੇ ਵਿਸ਼ੇਸ਼ ਸੁਧਾਈ ਮੁਹਿੰਮ ਤਹਿਤ ਬੂਥ ਲੈਵਲ ਅਫ਼ਸਰਾਂ ਦੇ ਫ਼ਾਰਮ ਨੰਬਰ 06 ਅਤੇ 08 ਦੀ ਪੜਤਾਲ ਕੀਤੀ ਅਤੇ ਜ਼ਿਲ੍ਹੇ ਦੇ ਸਮੂਹ ਬੀਐਲਓਜ਼ ਵੱਲੋਂ ਨਿਭਾਈ ਡਿਊਟੀ ਦੀ ਸ਼ਲਾਘਾ ਕੀਤੀ। ਇਸ ਮੌਕੇ ਏਡੀਸੀ ਜਨਰਲ ਅਮਰਬੀਰ ਕੌਰ ਭੁੱਲਰ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੁਰਿੰਦਰ ਸਿੰਘ ਧਾਲੀਵਾਲ, ਐੱਸਡੀਐੱਮ ਫਤਹਿਗੜ੍ਹ ਸਾਹਿਬ ਕਰੁਣ ਗੁਪਤਾ, ਐੱਸਡੀਐੱਮ ਬਸੀ ਪਠਾਣਾ ਦੀਪਜੋਤ ਕੌਰ, ਐੱਸਡੀਐੱਮ ਅਮਲੋਹ ਹਰਵੀਰ ਕੌਰ, ਐੱਸਡੀਐੱਮ ਖਮਾਣੋਂ ਅਰਵਿੰਦ ਕੁਮਾਰ ਗੁਪਤਾ, ਤਹਿਸੀਲਦਾਰ ਚੋਣਾਂ ਨਿਰਮਲਾ ਰਾਣੀ, ਜ਼ਿਲ੍ਹਾ ਰੁਜ਼ਗਾਰ ਅਫ਼ਸਰ ਹਰਪ੍ਰੀਤ ਸਿੰਘ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਭਜਨ ਸਿੰਘ ਮਹਿਮੀ ਸਮੇਤ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਮੌਜੂਦ ਸਨ।