ਸਰਹਿੰਦ 'ਚ ਗੂੰਜੇਗੀ ਮੁੱਖ ਮੰਤਰੀ ਦੀ ਆਵਾਜ਼: 28 ਮਾਰਚ ਨੂੰ ਭਗਵੰਤ ਮਾਨ ਦਾ ਵੱਡਾ ਦੌਰਾ, ਵਿਧਾਇਕ ਰਾਏ ਨੇ ਦਿੱਤੀ ਜਾਣਕਾਰੀ
ਹਲਕਾ ਫਤਿਹਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ 28 ਮਾਰਚ 2026 ਦਿਨ ਸ਼ਨੀਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਅਨਾਜ ਮੰਡੀ ਸਰਹਿੰਦ ਵਿਖੇ ਪਹੁੰਚ ਰਹੇ ਹਨ।
Publish Date: Wed, 25 Mar 2026 04:19 PM (IST)
Updated Date: Wed, 25 Mar 2026 04:20 PM (IST)
ਫਤਿਹਗੜ੍ਹ ਸਾਹਿਬ - ਹਲਕਾ ਫਤਿਹਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ 28 ਮਾਰਚ 2026 ਦਿਨ ਸ਼ਨੀਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਅਨਾਜ ਮੰਡੀ ਸਰਹਿੰਦ ਵਿਖੇ ਪਹੁੰਚ ਰਹੇ ਹਨ।
ਉਨ੍ਹਾਂ ਕਿਹਾ ਕਿ ਇਹ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਵੱਡੀਆਂ ਰੈਲੀਆਂ ਦੇ ਵਿੱਚ ਹਲਕਾ ਸ਼੍ਰੀ ਫਤਿਹਗੜ੍ਹ ਸਾਹਿਬ ਨੂੰ ਆਪਣੀ ਭਾਈਚਾਰਕ ਸਾਂਝ, ਪ੍ਰੇਮ ਪਿਆਰ ਅਤੇ ਇੱਕ ਜੁੱਟਤਾ ਦਿਖਾਉਣ ਦਾ ਮੌਕਾ ਮਿਲਿਆ ਹੈ। ਇਸ ਲਈ ਸਾਨੂੰ ਸਾਰਿਆਂ ਨੂੰ ਵੱਧ ਚੜ ਕੇ ਉਕਤ ਰੈਲੀ ਦੇ ਵਿੱਚ ਸ਼ਮੂਲੀਅਤ ਕਰਨੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਤੋਂ ਅਸੀਂ ਇੱਕ ਨਿਮਾਣੇ ਸੇਵਾਦਾਰ ਵਜੋਂ ਕੰਮ ਕੀਤਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਕਰਦੇ ਰਹਾਂਗੇ। ਇੱਕ ਵਿਧਾਇਕ ਹੋਣ ਦੇ ਨਾਤੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਹਲਕੇ ਦੇ ਸਰਬਪੱਖੀ ਵਿਕਾਸ ਦੇ ਲਈ ਦਿਨ ਰਾਤ ਕੰਮ ਕਰ ਰਹੇ ਹਾਂ। ਇਨ੍ਹਾਂ ਚਾਰ ਸਾਲਾਂ ਦੇ ਵਿੱਚ ਹਲਕਾ ਸ੍ਰੀ ਫਤਿਹਗੜ੍ਹ ਸਾਹਿਬ ਨੇ ਜੋ ਪ੍ਰਾਪਤੀਆਂ ਕੀਤੀਆਂ ਹਨ ਉਨ੍ਹਾਂ ਦਾ ਲੇਖਾ ਜੋਖਾ ਇਸ ਰੈਲੀ ਦੇ ਵਿੱਚ ਕੀਤਾ ਜਾਵੇਗਾ। ਇਸ ਰੈਲੀ ਨੂੰ ਸਫਲ ਬਣਾਉਣਾ ਹਰ ਪੰਚ, ਸਰਪੰਚ, ਕੌਂਸਲਰ, ਬਲਾਕ ਸੰਮਤੀ ਮੈਂਬਰ, ਜ਼ਿਲ੍ਹਾ ਪਰਿਸ਼ਦ ਮੈਂਬਰ ਅਤੇ ਆਮ ਆਦਮੀ ਪਾਰਟੀ ਦੇ ਹਰ ਵਰਕਰ ਅਤੇ ਵਲੰਟੀਅਰ ਦਾ ਫਰਜ਼ ਹੈ, ਇਸ ਲਈ ਅਸੀਂ ਸਾਰੇ ਇੱਕਜੁੱਟ ਹੋ ਕੇ ਯਤਨ ਕਰੀਏ ਤਾਂ ਜੋ ਅਨਾਜ ਮੰਡੀ ਸਰਹਿੰਦ ਵਿਖੇ ਹੋਣ ਵਾਲੀ ਰੈਲੀ ਨੂੰ ਇਤਿਹਾਸਿਕ ਬਣਾ ਸਕੀਏ।