ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਗ਼ਰੀਬਾਂ ਲਈ ਵੱਡੀ ਰਾਹਤ : ਜੀਪੀ
ਮੁੱਖ ਮੰਤਰੀ ਸਿਹਤ ਯੋਜਨਾ ਗਰੀਬਾਂ ਤੇ ਲਈ ਵੱਡੀ ਰਾਹਤ : ਜੀਪੀ
Publish Date: Sat, 24 Jan 2026 04:41 PM (IST)
Updated Date: Sat, 24 Jan 2026 04:43 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬਸੀ ਪਠਾਣਾਂ : ਆਮ ਆਦਮੀ ਪਾਰਟੀ ਐੱਸਸੀ ਵਿੰਗ ਪੰਜਾਬ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਯੋਜਨਾ ਨਾਲ ਨਾ ਸਿਰਫ ਗ਼ਰੀਬਾਂ ਨੂੰ ਮਹਿੰਗੇ ਇਲਾਜ ਤੋਂ ਰਾਹਤ ਮਿਲੇਗੀ, ਸਗੋਂ ਪੰਜਾਬ ਨੂੰ ਇੱਕ ਸਿਹਤਮੰਦ ਤੇ ਮਜ਼ਬੂਤ ਸੂਬਾ ਬਣਾਉਣ ਦੀ ਦਿਸ਼ਾ ਵਿੱਚ ਮੀਲ ਦਾ ਪੱਥਰ ਸਾਬਤ ਹੋਵੇਗੀ। ਜਿਸ ਤਹਿਤ ਸੂਬੇ ਵਿੱਚ ਰਹਿੰਦੇ ਹਰ ਪਰਿਵਾਰ ਨੂੰ ਸਰਕਾਰੀ ਤੇ ਨਿੱਜੀ ਹਸਪਤਾਲਾਂ ਵਿੱਚ 10 ਲੱਖ ਰੁਪਏ ਤਕ ਦਾ ਮੁਫ਼ਤ ਅਤੇ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਇਆ ਜਾਵੇਗਾ। ਇਸ ਦਾ ਲਾਭ ਲੱਖਾਂ ਲੋਕ ਚੁੱਕਣਗੇ। ਜੀਪੀ ਨੇ ਦੱਸਿਆ ਸੂਬੇ ਭਰ ਵਿੱਚ ਲੋਕ ਵੱਡੀ ਗਿਣਤੀ ਵਿੱਚ ਆਪਣੇ ਸਿਹਤ ਕਾਰਡ ਬਣਵਾ ਰਹੇ ਹਨ ਅਤੇ ਲੋਕ-ਹਿਤੈਸ਼ੀ ਪਹਿਲ ਲਈ ਮਾਨ ਸਰਕਾਰ ਦਾ ਧੰਨਵਾਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਫਤਹਿਗੜ ਸਾਹਿਬ ਵਿੱਚ ਯੂਥ ਵਿੰਗ ਦੇ ਵਲੰਟੀਅਰ ਹਰ ਰੋਜ਼ ਹਰ ਪਿੰਡ ਅਤੇ ਸ਼ਹਿਰ ਵਿੱਚ ਘੱਟੋ-ਘੱਟ 10 ਪਰਿਵਾਰਾਂ ਤਕ ਪਹੁੰਚ ਕਰ ਕੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਵਾਉਣ ਲਈ ਪੱਤਰੀਆਂ ਵੰਡਣਗੇ। ਉਨ੍ਹਾਂ ਕਿਹਾ ਕਿ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਯੋਜਨਾ ਦੇ ਆਰੰਭ ਮੌਕੇ ਪੰਜਾਬੀਆਂ ਨੂੰ ਦਿੱਤੀਆਂ ਵਧਾਈਆਂ ਇਸ ਗੱਲ ਦਾ ਪ੍ਰਮਾਣ ਹਨ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਸਿਹਤ ਨੂੰ ਸਭ ਤੋਂ ਵੱਡੀ ਤਰਜੀਹ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੇ 75 ਸਾਲਾਂ ਵਿੱਚ ਕਿਸੇ ਵੀ ਸਰਕਾਰ ਨੇ ਸਿਹਤ ਖੇਤਰ ਵਿੱਚ ਇੰਨਾ ਵਿਸ਼ਾਲ ਅਤੇ ਠੋਸ ਕਦਮ ਨਹੀਂ ਚੁੱਕਿਆ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਨਾਲ ਪੰਜਾਬ ਦੇ 65 ਲੱਖ ਤੋਂ ਵੱਧ ਪਰਿਵਾਰਾਂ ਦੀ ਇਲਾਜ ਦੇ ਖਰਚੇ ਦੀ ਚਿੰਤਾ ਸਦਾ ਲਈ ਖਤਮ ਹੋ ਗਈ ਹੈ।