ਦਿਨ-ਦਿਹਾੜੇ ਸਕੂਲ ਮੂਹਰਿਓਂ ਬੱਚਾ ਅਗਵਾ: ਪੁਲਿਸ ਨੇ ਮੁਸਤੈਦੀ ਨਾਲ ਕੁਝ ਹੀ ਘੰਟਿਆਂ ਵਿੱਚ ਅਗਵਾਕਾਰ ਦਬੋਚੇ, ਬੱਚਾ ਸੁਰੱਖਿਅਤ ਬਰਾਮਦ
ਬਡਾਲੀ ਆਲਾ ਸਿੰਘ ਦੀ ਪੁਲਿਸ ਨੇ ਦਿਨ-ਦਿਹਾੜੇ ਸਕੂਲ ਦੇ ਬਾਹਰੋਂ ਅਗਵਾ ਕੀਤੇ ਗਏ ਬੱਚੇ ਨੂੰ ਮਹਿਜ਼ ਕੁਝ ਘੰਟਿਆਂ ਵਿੱਚ ਬਰਾਮਦ ਕਰਕੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਸਾਹਿਲ ਸਿੰਘ, ਜੱਸਾ ਸਿੰਘ, ਸੁਰਿੰਦਰ ਪਾਲ ਸਿੰਘ, ਨਰਿੰਦਰ ਸਿੰਘ, ਸਿਮਰਨਜੋਤ ਸਿੰਘ ਅਤੇ ਗੁਰਜੋਤ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਵਾਰਦਾਤ ਵਿੱਚ ਵਰਤੀ ਗਈ ਕਾਰ ਅਤੇ ਮੋਟਰਸਾਈਕਲ ਵੀ ਬਰਾਮਦ ਕਰ ਲਏ ਹਨ।
Publish Date: Sat, 28 Feb 2026 04:35 PM (IST)
Updated Date: Sat, 28 Feb 2026 04:37 PM (IST)

ਦੀਪਕ ਸੂਦ, ਫ਼ਤਹਿਗੜ੍ਹ ਸਾਹਿਬ: ਬਡਾਲੀ ਆਲਾ ਸਿੰਘ ਦੀ ਪੁਲਿਸ ਨੇ ਦਿਨ-ਦਿਹਾੜੇ ਸਕੂਲ ਦੇ ਬਾਹਰੋਂ ਅਗਵਾ ਕੀਤੇ ਗਏ ਬੱਚੇ ਨੂੰ ਮਹਿਜ਼ ਕੁਝ ਘੰਟਿਆਂ ਵਿੱਚ ਬਰਾਮਦ ਕਰਕੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਸਾਹਿਲ ਸਿੰਘ, ਜੱਸਾ ਸਿੰਘ, ਸੁਰਿੰਦਰ ਪਾਲ ਸਿੰਘ, ਨਰਿੰਦਰ ਸਿੰਘ, ਸਿਮਰਨਜੋਤ ਸਿੰਘ ਅਤੇ ਗੁਰਜੋਤ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਵਾਰਦਾਤ ਵਿੱਚ ਵਰਤੀ ਗਈ ਕਾਰ ਅਤੇ ਮੋਟਰਸਾਈਕਲ ਵੀ ਬਰਾਮਦ ਕਰ ਲਏ ਹਨ।
ਡੀ.ਐੱਸ.ਪੀ. ਬੱਸੀ ਪਠਾਣਾ ਰਾਜ ਕੁਮਾਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਭੈਰੋਪੁਰ ਦੇ ਨਿਵਾਸੀ ਸੁਰਿੰਦਰ ਪਾਲ ਸਿੰਘ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ। ਸ਼ਿਕਾਇਤਕਰਤਾ ਅਨੁਸਾਰ ਉਸ ਦਾ ਭਰਾ ਕ੍ਰਿਸ਼ਨ ਕੁਮਾਰ ਕਿਸੇ ਨਿੱਜੀ ਕੰਮ ਲਈ ਬਠਿੰਡਾ ਗਿਆ ਹੋਇਆ ਸੀ ਅਤੇ ਉਸ ਦਾ 14 ਸਾਲਾ ਭਤੀਜਾ ਅਰਵਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਡਾਲੀ ਕਲਾਂ ਵਿੱਚ ਪੜ੍ਹਦਾ ਹੈ।
27 ਫਰਵਰੀ ਨੂੰ ਜਦੋਂ ਸੁਰਿੰਦਰ ਪਾਲ ਸਿੰਘ ਆਪਣੇ ਭਤੀਜੇ ਨੂੰ ਪੇਪਰ ਦਿਵਾਉਣ ਤੋਂ ਬਾਅਦ ਸਕੂਲ ਦੇ ਗੇਟ ਦੇ ਬਾਹਰ ਲੈਣ ਗਿਆ ਸੀ, ਤਾਂ ਦੁਪਹਿਰ ਕਰੀਬ 1:50 ਵਜੇ ਇੱਕ ਕਾਰ (ਨੰਬਰ PB 03AA 0130) ਅਤੇ ਇੱਕ ਮੋਟਰਸਾਈਕਲ ਉੱਥੇ ਆ ਕੇ ਰੁਕੇ। ਕਾਰ ਦੀ ਨੰਬਰ ਪਲੇਟ 'ਤੇ ਮਿੱਟੀ ਲੱਗੀ ਹੋਈ ਸੀ। 5-6 ਅਣਪਛਾਤੇ ਵਿਅਕਤੀਆਂ ਨੇ ਉਤਰ ਕੇ ਬੱਚੇ ਨਾਲ ਕੁੱਟਮਾਰ ਕੀਤੀ ਅਤੇ ਉਸ ਨੂੰ ਜ਼ਬਰਦਸਤੀ ਕਾਰ ਵਿੱਚ ਸੁੱਟ ਕੇ ਅਗਵਾ ਕਰ ਲਿਆ।
ਪੁਲਿਸ ਦੀ ਤੁਰੰਤ ਕਾਰਵਾਈ:
ਸੂਚਨਾ ਮਿਲਦੇ ਹੀ ਏ.ਐੱਸ.ਆਈ. ਸ਼ਾਸ਼ਵਤ ਕੁਮਾਰ ਨੇ ਤੁਰੰਤ ਕਾਰਵਾਈ ਕੀਤੀ ਅਤੇ ਨਾਕਾਬੰਦੀ ਦੌਰਾਨ ਮੁਲਜ਼ਮਾਂ ਨੂੰ ਦਫੇੜਾ ਮੋੜ ਦੇ ਨੇੜਿਓਂ ਗ੍ਰਿਫ਼ਤਾਰ ਕਰ ਲਿਆ। ਪੁਲਿਸ ਨੇ ਅਗਵਾ ਕੀਤੇ ਬੱਚੇ ਨੂੰ ਸਹੀ-ਸਲਾਮਤ ਬਰਾਮਦ ਕਰਕੇ ਵਾਹਨਾਂ ਨੂੰ ਜ਼ਬਤ ਕਰ ਲਿਆ ਹੈ।
ਜਾਂਚ ਜਾਰੀ:
ਪੁਲਿਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਮੁਲਜ਼ਮਾਂ ਨੇ ਬੱਚੇ ਨੂੰ ਕਿਸ ਮਕਸਦ ਲਈ ਅਗਵਾ ਕੀਤਾ ਸੀ। ਫਿਲਹਾਲ ਸਾਰੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਪੁੱਛਗਿੱਛ ਕੀਤੀ ਜਾ ਰਹੀ ਹੈ।
ਵੇਰਵਾ ਜਾਣਕਾਰੀ
ਮੁਲਜ਼ਮਾਂ ਦੀ ਗਿਣਤੀ 6 (ਛੇ)
ਬਰਾਮਦ ਵਾਹਨ 1 ਕਾਰ ਅਤੇ 1 ਮੋਟਰਸਾਈਕਲ
ਸਥਾਨ ਬਡਾਲੀ ਆਲਾ ਸਿੰਘ, ਫ਼ਤਹਿਗੜ੍ਹ ਸਾਹਿਬ