ਪੱਤਰ ਪ੍ਰਰੇਰਕ,ਫ਼ਤਹਿਗੜ੍ਹ ਸਾਹਿਬ: ਬਾਲ ਭਿੱਖਿਆ ਅਤੇ ਬਾਲ ਮਜ਼ਦੂਰੀ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਅੰਮਿ੍ਤ ਕੌਰ ਗਿੱਲ ਵੱਲੋਂ ਗਠਿਤ ਕੀਤੀ ਗਈ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਵੱਲੋਂ ਅਮਲੋਹ ਤੇ ਮੰਡੀ ਗੋਬਿੰਦਗੜ੍ਹ ਵਿਖੇ ਅਚਨਚੇਤ ਚੈਕਿੰਗ ਕੀਤੀ ਗਈ। ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਹਰਭਜਨ ਸਿੰਘ ਮਹਿਮੀ ਨੇ ਦੱਸਿਆ ਕਿ ਚੈਕਿੰਗ ਦੌਰਾਨ ਪੰਜਾਬ ਪੁਲਿਸ, ਸਿੱਖਿਆ ਵਿਭਾਗ ਅਤੇ ਕਿਰਤ ਵਿਭਾਗ ਦੇ ਨੁਮਾਇੰਦਿਆਂ ਨੇ ਦੁਕਾਨਾਂ ਤੇ ਢਾਬਿਆਂ ਦੀ ਚੈਕਿੰਗ ਕੀਤੀ। ਉਨ੍ਹਾਂ ਦੱਸਿਆ ਕਿ ਜੁਵੇਨਾਈਲ ਜਸਟਿਸ ਐਕਟ ਤਹਿਤ ਜੇਕਰ ਕੋਈ ਕਿਸੇ ਬੱਚੇ ਤੋਂ ਬਾਲ ਮਜਦੂਰੀ ਕਰਵਾਉਂਦਾ ਹੈ ਤਾਂ ਉਸ ਨੂੰ ਤਿੰਨ ਤੋਂ ਪੰਜਾਬ ਸਾਲ ਤੱਕ ਦੀ ਸਜਾ ਅਤੇ ਇੱਕ ਲੱਖ ਰੁਪਏ ਤੋਂ ਲੈ ਕੇ ਤਿੰਨ ਲੱਖ ਰੁਪਏ ਦਾ ਜੁਰਮਾਨਾ ਹੋ ਸਕਦਾ ਹੈ। ਇਸ ਮੌਕੇ ਪੁਲਿਸ ਵਿਭਾਗ ਦੀ ਐੱਸਆਈ ਕੁਲਵਿੰਦਰ ਕੌਰ, ਕਿਰਤ ਵਿਭਾਗ ਦੇ ਕਿਰਤ ਇੰਸਪੈਕਟਰ ਗੁਰਪ੍ਰਰੀਤ ਸਿੰਘ ਨੇ ਵੀ ਲੋਕਾਂ ਨੂੰ ਬੱਚਿਆਂ ਤੋਂ ਬਾਲ ਮਜ਼ਦੂਰੀ ਨਾ ਕਰਵਾਉਣ ਦੀ ਅਪੀਲ ਕੀਤੀ। ਇਸ ਮੌਕੇ ਮੁਬੀਨ ਕੁਰੈਸ਼ੀ ਸੁਰੱਖਿਆ ਅਫਸਰ, ਅਨਿਲ ਕੁਮਾਰ ਕਾਊਂਸਲਰ, ਪਰਮਵੀਰ ਸਿੰਘ ਡਾਟਾ ਐਨਾਲਿਸਟ, ਹਰਵਿੰਦਰ ਸਿੰਘ ਕੰਪਿਊਟਰ ਅਪਰੇਟਰ, ਗੁਰਸ਼ਰਨ ਸਿੰਘ, ਹੈਡ ਕਾਂਸਟੇਬਲ ਰਾਮ ਸਿੰਘ ਤੇ ਤੇਜਿੰਦਰ ਸਿੰਘ ਮੌਜੂਦ ਸਨ।