ਵਧੀਆ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਬੱਚਿਆਂ ਨੂੰ ਕੀਤਾ ਸਨਮਾਨਿਤ
ਵਧੀਆ ਪੁਜੀਸ਼ਨਾਂ ਹਾਸਿਲ ਕਰਨ ਵਾਲੇ ਬੱਚਿਆਂ ਨੂੰ ਕੀਤਾ ਸਨਮਾਨਿਤ
Publish Date: Sun, 17 May 2026 05:21 PM (IST)
Updated Date: Sun, 17 May 2026 05:21 PM (IST)

ਗਰਗ, ਪੰਜਾਬੀ ਜਾਗਰਣ, ਅਮਲੋਹ : ਸਰਕਾਰੀ ਮਿਡਲ ਸਕੂਲ ਫਤਹਿਗੜ੍ਹ ਨਿਊਆਂ ਤੇ ਸਰਕਾਰੀ ਪ੍ਰਾਈਮਰੀ ਸਕੂਲ ਫਤਹਿਗੜ੍ਹ ਨਿਊਆਂ ਵਿਚ ਪਿੰਡ ਦੀਆਂ ਉੱਘੀਆਂ ਸ਼ਖ਼ਸੀਅਤਾਂ ਵੱਲੋਂ ਅੱਠਵੀਂ ਜਮਾਤ ’ਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਪ੍ਰੋਤਸਾਹਿਤ ਕਰਨ ਲਈ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਅੱਠਵੀਂ ਜਮਾਤ ’ਚੋਂ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੀ ਵਿਦਿਆਰਥਣ ਕੋਮਲਪ੍ਰੀਤ ਕੌਰ ਪੁੱਤਰੀ ਕੁਲਦੀਪ ਸਿੰਘ ਨੂੰ ਪਿੰਡ ਵਾਸੀਆਂ ਤੇ ਸਕੂਲ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕਰਦਿਆਂ ਸਾਈਕਲ ਭੇਂਟ ਕੀਤਾ ਗਿਆ। ਇਸ ਤੋਂ ਇਲਾਵਾ ਹੋਰ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਵੀ ਇਨਾਮ ਦੇ ਕੇ ਹੌਸਲਾ ਅਫਜ਼ਾਈ ਕੀਤੀ ਗਈ। ਸਮਾਗਮ ਦੌਰਾਨ ਸਕੂਲ ਵਿਚ ਪੜ੍ਹ ਰਹੇ ਹੋਰ ਵਿਦਿਆਰਥੀਆਂ ਨੂੰ ਵੀ ਕਾਪੀਆਂ ਅਤੇ ਪੈਨ ਵੰਡੇ ਗਏ। ਪ੍ਰੋਗਰਾਮ ਪਿੰਡ ਦੇ ਸੁਰਗਵਾਸੀ ਗੁਰਨਾਮ ਸਿੰਘ ਜੀ ਦੀ ਯਾਦ ਵਿਚ ਉਨ੍ਹਾਂ ਦੇ ਪੁੱਤਰ ਬਲਚੰਦਰ ਸਿੰਘ, ਜੋ ਕਿ ਕੈਨੇਡਾ ਵਿਚ ਰਹਿੰਦੇ ਹਨ, ਵੱਲੋਂ ਹਰ ਸਾਲ ਕਰਵਾਇਆ ਜਾਂਦਾ ਹੈ। ਇਸ ਮੌਕੇ ਰਾਕੇਸ਼ ਬੱਤਾ, ਸੁਖਦੇਵ ਸਿੰਘ, ਅਮਨਦੀਪ ਸਿੰਘ, ਹਰਦੀਪ ਸਿੰਘ, ਕਰਤਾਰ ਸਿੰਘ, ਦਰਸ਼ਨ ਸਿੰਘ, ਹਰਬੰਸ ਸਿੰਘ, ਕਰਨੈਲ ਸਿੰਘ ਅਤੇ ਰਾਮ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਸਕੂਲ ਇੰਚਾਰਜ ਏਂਜਲ ਨੇ ਸਮਾਗਮ ਵਿਚ ਪਹੁੰਚੀਆਂ ਸਮੂਹ ਸ਼ਖਸੀਅਤਾਂ ਅਤੇ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਸਰਕਾਰੀ ਮਿਡਲ ਸਕੂਲ ਫਤਹਿਗੜ੍ਹ ਨਿਊਆਂ ਅਤੇ ਸਰਕਾਰੀ ਪ੍ਰਾਈਮਰੀ ਸਕੂਲ ਫਤਹਿਗੜ੍ਹ ਨਿਊਆਂ ਦਾ ਸਮੂਹ ਸਟਾਫ ਅਤੇ ਵਿਦਿਆਰਥੀ ਵੀ ਮੌਜੂਦ ਸਨ।