ਸਿਹਤ ਸੈਂਟਰਾਂ ਦੀ ਨਿਯਮਤ ਸੁਪਰਵੀਜ਼ਨ ਯਕੀਨੀ ਬਣਾਈ ਜਾਵੇ : ਸਿਵਲ ਸਰਜਨ
ਸਿਵਲ ਸਰਜਨ ਨੇ ਅਧਿਕਾਰੀਆਂ ਨੂੰ ਦਿੱਤੀਆਂ ਸਿਹਤ ਸੇਵਾਵਾਂ ਵਧਾਉਣ ਲਈ ਹਿਦਾਇਤਾਂ
Publish Date: Fri, 20 Feb 2026 05:09 PM (IST)
Updated Date: Fri, 20 Feb 2026 05:12 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ ਨੇ ਸਮੂਹ ਪ੍ਰੋਗਰਾਮ ਅਫ਼ਸਰਾਂ ਤੇ ਸੀਨੀਅਰ ਮੈਡੀਕਲ ਅਫ਼ਸਰਾਂ ਨਾਲ ਮਹੀਨਾਵਾਰ ਮੀਟਿੰਗ ਕਰਕੇ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਮਿਲ ਰਹੀਆਂ ਸੇਵਾਵਾਂ ਦੀ ਸਮੀਖਿਆ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਪੋ-ਆਪਣੇ ਖੇਤਰ ਵਿਚ ਸਿਹਤ ਸੈਂਟਰਾਂ ਦੀ ਨਿਯਮਤ ਸੁਪਰਵੀਜ਼ਨ ਯਕੀਨੀ ਬਣਾਈ ਜਾਵੇ। ਸਿਵਲ ਸਰਜਨ ਨੇ ਕਿਹਾ ਕਿ ਸਾਰੇ ਸਿਹਤ ਪ੍ਰੋਗਰਾਮਾਂ ਦੇ ਮਹੀਨਾਵਾਰ ਟੀਚੇ ਪੂਰੇ ਕੀਤੇ ਜਾਣ ਤੇ ਰਿਪੋਰਟ ਸਮੇਂ ਸਿਰ ਜ਼ਿਲ੍ਹਾ ਪੱਧਰ ’ਤੇ ਭੇਜੀ ਜਾਵੇ। ਸਿਹਤ ਸੰਸਥਾਵਾਂ ’ਚ ਦਵਾਈਆਂ ਦੀ ਉਪਲੱਬਧਤਾ ਬਣਾਈ ਰੱਖੀ ਜਾਵੇ। ਟੀਬੀ, ਮਲੇਰੀਆ, ਡੇਂਗੂ ਤੇ ਚਿਕਨਗੁਨੀਆ ਦੀ ਰੋਕਥਾਮ ਤੇ ਹਰ ਸਿਹਤ ਕੇਂਦਰ ’ਤੇ ਐਨਸੀਡੀ ਤੇ ਕੈਂਸਰ ਸਕ੍ਰੀਨਿੰਗ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਆਈਈਸੀ ਤੇ ਬੀਸੀਸੀ ਗਤੀਵਿਧੀਆਂ ਤੇਜ਼ ਕਰਕੇ ਲੋਕਾਂ ਨੂੰ ਸਰਕਾਰੀ ਸਿਹਤ ਸਕੀਮਾਂ ਤੇ ਸੇਵਾਵਾਂ ਬਾਰੇ ਜਾਗਰੂਕ ਕਰਨ ਤੇ ਇਨ੍ਹਾਂ ਦਾ ਲਾਭ ਲੈਣ ਲਈ ਪ੍ਰੇਰਿਤ ਕਰਨ ’ਤੇ ਜ਼ੋਰ ਦਿੱਤਾ। ਮੀਟਿੰਗ ਵਿਚ ਸਹਾਇਕ ਸਿਵਲ ਸਰਜਨ ਡਾ. ਕੰਵਲਦੀਪ ਸਿੰਘ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਜੇਸ਼ ਕੁਮਾਰ, ਡਿਪਟੀ ਮੈਡੀਕਲ ਕਮਿਸ਼ਨਰ ਡਾ ਸਰਿਤਾ, ਜ਼ਿਲ੍ਹਾ ਡੈਂਟਲ ਸਿਹਤ ਅਫ਼ਸਰ ਡਾ ਪਾਰੁਲ ਗੁਪਤਾ, ਜ਼ਿਲ੍ਹਾ ਐਪੀਡਿਮੋਲੋਜਿਸਟ ਡਾ. ਪ੍ਰਭਜੋਤ ਕੌਰ ਸਮੇਤ ਸਮੂਹ ਸੀਨੀਅਰ ਮੈਡੀਕਲ ਅਫ਼ਸਰ ਮੌਜੂਦ ਸਨ।