ਸਿਵਲ ਸਰਜਨ ਵੱਲੋਂ ‘ਹਰ ਸ਼ੁਕਰਵਾਰ ਡੇਂਗੂ ’ਤੇ ਵਾਰ’ ਮੁਹਿੰਮ ਦੀ ਸ਼ੁਰੂਆਤ
ਸਿਵਲ ਸਰਜਨ ਵੱਲੋਂ ’ਹਰ ਸ਼ੁਕਰਵਾਰ ਡੇਂਗੂ ਤੇ ਵਾਰ’ ਮੁਹਿੰਮ ਦੀ ਸ਼ੁਰੂਆਤ
Publish Date: Fri, 17 Apr 2026 06:13 PM (IST)
Updated Date: Sat, 18 Apr 2026 04:07 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਫਤਹਿਗੜ੍ਹ ਸਾਹਿਬ ਜ਼ਿਲ੍ਹਾ ਹਸਪਤਾਲ ਤੋਂ ‘ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਸਿਵਲ ਸਰਜਨ ਡਾ. ਅਰਵਿੰਦਪਾਲ ਸਿੰਘ ਨੇ ਡੇਂਗੂ ਵਿਰੋਧੀ ਟੀਮਾਂ ਅਤੇ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਡਾ. ਅਰਵਿੰਦਪਾਲ ਸਿੰਘ ਨੇ ਦੱਸਿਆ ਕਿ ਇਸ ਮੁਹਿੰਮ ਦਾ ਉਦੇਸ਼ ਲੋਕਾਂ ਨੂੰ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਤੋਂ ਬਚਾਉਣਾ ਅਤੇ ਮੱਛਰ ਦੀ ਪੈਦਾਵਾਰ ਰੋਕਣ ਲਈ ਉਨ੍ਹਾਂ ਨੂੰ ਜਾਗਰੂਕ ਕਰਨਾ ਹੈ। ਉਨ੍ਹਾਂ ਕਿਹਾ ਕਿ ਹਰ ਸ਼ੁੱਕਰਵਾਰ ਨੂੰ ਡਰਾਈ ਡੇਅ ਵਜੋਂ ਮਨਾਇਆ ਜਾਵੇਗਾ ਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਵਿੱਚ ਵੱਧ ਤੋਂ ਵੱਧ ਸਹਿਯੋਗ ਦੇਣ। ਇਸ ਮੌਕੇ ਜ਼ਿਲ੍ਹਾ ਐਪੀਡਿਮਾਲੋਜਿਸਟ ਡਾ ਪ੍ਰਭਜੋਤ ਕੌਰ ਨੇ ਡੇਂਗੂ ਬੁਖਾਰ ਦੇ ਲੱਛਣ, ਬਚਾਅ ਤੇ ਇਲਾਜ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਡੇਂਗੂ ਏਡੀਜ਼ ਅਜਿਪਟੀ ਮੱਛਰ ਦੇ ਕੱਟਣ ਨਾਲ ਹੁੰਦਾ ਹੈ ਜੋ ਸਾਫ਼ ਖੜ੍ਹੇ ਪਾਣੀ ਵਿੱਚ ਪੈਦਾ ਹੁੰਦਾ ਹੈ ਅਤੇ ਦਿਨ ਵੇਲੇ ਕੱਟਦਾ ਹੈ। ਉਨ੍ਹਾਂ ਲੋਕਾਂ ਨੂੰ ਘਰਾਂ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦੇਣ ਤੇ ਸਫਾਈ ਦਾ ਖਾਸ ਧਿਆਨ ਰੱਖਣ ਦੀ ਸਲਾਹ ਦਿੱਤੀ। ਇਸ ਤੋਂ ਇਲਾਵਾ ਮੱਛਰਾਂ ਤੋਂ ਬਚਾਅ ਲਈ ਮੱਛਰਦਾਨੀ, ਭਜਾਓ ਕਰੀਮਾਂ ਅਤੇ ਪੂਰਾ ਸਰੀਰ ਢੱਕਣ ਵਾਲੇ ਕੱਪੜੇ ਵਰਤਣ ਦੀ ਹਦਾਇਤ ਕੀਤੀ ਗਈ। ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ. ਜਸਪ੍ਰੀਤ ਸਿੰਘ ਬੇਦੀ, ਡਾ. ਸਤਵਿੰਦਰ ਸਿੰਘ, ਡਾ. ਸੰਪਨ ਅਤਰੀ, ਡਾ. ਯੋਗਤਾ, ਡਾ ਜਸਪ੍ਰੀਤ ਟਿਵਾਣਾ, ਬਲਜਿੰਦਰ ਸਿੰਘ, ਅਮਨਪ੍ਰੀਤ ਸਿੰਘ, ਬਲਦੇਵ ਸਿੰਘ, ਰਸ਼ਵਿੰਦਰ ਸਿੰਘ, ਗੁਰਪ੍ਰੀਤ ਸਿੰਘ ਤੇ ਹੋਰ ਸਿਹਤ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।