ਸਿਵਲ ਸਰਜਨ ਨੇ ਸਿਹਤ ਯੋਜਨਾ ਤਹਿਤ ਬਣਾਏ ਜਾ ਰਹੇ ਕਾਰਡਾਂ ਦਾ ਲਿਆ ਜਾਇਜ਼ਾ
ਸਿਵਲ ਸਰਜਨ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਬਣਾਏ ਜਾ ਰਹੇ ਕਾਰਡਾਂ ਦਾ ਲਿਆ ਜਾਇਜਾ
Publish Date: Thu, 29 Jan 2026 05:37 PM (IST)
Updated Date: Thu, 29 Jan 2026 05:40 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਦਾ ਲਾਭ ਪਹੁੰਚਾਉਣ ਲਈ ਜ਼ਿਲ੍ਹੇ ਅੰਦਰ ਕਾਰਡ ਬਣਾਏ ਜਾ ਰਹੇ ਹਨ। ਜ਼ਿਲ੍ਹਾ ਹਸਪਤਾਲ ਵਿਖੇ ਸੀਨੀਅਰ ਮੈਡੀਕਲ ਅਫਸਰ ਡਾ. ਜਸਪ੍ਰੀਤ ਸਿੰਘ ਬੇਦੀ ਦੀ ਅਗਵਾਈ ਹੇਠ ਬਣਾਏ ਜਾ ਰਹੇ ਕਾਰਡਾਂ ਦਾ ਸਿਵਲ ਸਰਜਨ ਨੇ ਜਾਇਜ਼ਾ ਲਿਆ ਅਤੇ ਤਸੱਲੀ ਪ੍ਰਗਟ ਕੀਤੀ। ਇਸ ਮੌਕੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਇਸ ਲੋਕ ਭਲਾਈ ਸਕੀਮ ਤਹਿਤ ਜ਼ਿਲ੍ਹੇ ਅੰਦਰ ਬਣ ਰਹੇ ਕਾਰਡਾਂ ਨਾਲ ਮੁਫਤ ਇਲਾਜ ਦੇਣਾ ਸ਼ੁਰੂ ਕੀਤਾ ਜਾ ਚੁੱਕਾ ਹੈ। ਉਨ੍ਹਾਂ ਜ਼ਿਲ੍ਹਾ ਹਸਪਤਾਲ ’ਚ ਕਾਰਡ ਬਣਾਉਣ ਲਈ ਆਏ ਮਰੀਜ਼ਾਂ ਨਾਲ ਗੱਲਬਾਤ ਵੀ ਕੀਤੀ। ਉਨ੍ਹਾਂ ਦੱਸਿਆ ਕਿ ਸੂਬੇ ਦਾ ਹਰੇਕ ਵਸਨੀਕ ਭਾਵੇਂ ਉਹ ਕਿਸੇ ਵੀ ਉਮਰ ਜਾਂ ਵਰਗ ਦਾ ਹੋਵੇ ਇਸ ਯੋਜਨਾ ਦਾ ਲਾਭ ਲੈ ਸਕਦਾ ਤੇ ਉਹ ਕਿਸੇ ਵੀ ਸਰਕਾਰੀ ਜਾਂ ਪ੍ਰਾਈਵੇਟ ਸੂਚੀਬਧ ਹਸਪਤਾਲ, ਵਿੱਚ ਆਪਣਾ ਇਲਾਜ ਕਰਵਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਹਸਪਤਾਲ ’ਚ ਇਸ ਯੋਜਨਾ ਤਹਿਤ ਮਰੀਜ਼ਾਂ ਦਾ ਹੋਰ ਬਿਮਾਰੀਆਂ ਤੋਂ ਇਲਾਵਾ ਮੁਫਤ ਡਾਇਲਸਿਸ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋੜ ਪੈਣ ਤੇ ਸਾਨੂੰ ਇਸ ਸਕੀਮ ਦਾ ਲਾਭ ਉਠਾਉਣਾ ਚਾਹੀਦਾ ਹੈ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਕੰਵਲਦੀਪ ਸਿੰਘ, ਸੀਨੀਅਰ ਮੈਡੀਕਲ ਅਫਸਰ ਡਾ ਜਸਪ੍ਰੀਤ ਸਿੰਘ ਬੇਦੀ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਅਮਨਪ੍ਰੀਤ ਸਿੰਘ, ਫਾਰਮੇਸੀ ਅਫਸਰ ਸੰਦੀਪ ਸਿੰਘ,ਫਸਿਲਟੀ ਮੈਨੇਜਰ ਕੁਲਵਿੰਦਰ ਕੌਰ, ਧਰਮ ਸਿੰਘ, ਹਰਕੇਸ਼ ਕੁਮਾਰ ਆਦਿ ਮੌਜੂਦ ਸਨ।