
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

‘ਮਿਸ਼ਨ ਕਲੀਨ ਪੰਜਾਬ’ ਤਹਿਤ ਅਮਲੋਹ ਤੇ ਮੰਡੀ ਗੋਬਿੰਦਗੜ੍ਹ ’ਚ ਸਫ਼ਾਈ ਮੁਹਿੰਮ ਜਾਰੀ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅਮਲੋਹ/ਮੰਡੀ ਗੋਬਿੰਦਗੜ੍ਹ : ਪੰਜਾਬ ਸਰਕਾਰ ਦੇ ‘ਮਿਸ਼ਨ ਕਲੀਨ ਪੰਜਾਬ’ ਤਹਿਤ ਨਗਰ ਕੌਂਸਲ ਅਮਲੋਹ ਵੱਲੋਂ ਸਫ਼ਾਈ ਮੁਹਿੰਮ ਦੇ ਦੂਜੇ ਦਿਨ ਵੱਖ-ਵੱਖ ਥਾਵਾਂ ’ਤੇ ਸਫ਼ਾਈ ਕਰਵਾਈ ਗਈ। ਇਸ ਤਹਿਤ ਵਿਕਾਸ ਨਗਰ ਮੰਡੀ ਗੋਬਿੰਦਗੜ੍ਹ ਅਤੇ ਅਮਲੋਹ-ਮੰਡੀ ਗੋਬਿੰਦਗੜ੍ਹ ਰੋਡ ਦੇ ਆਲੇ-ਦੁਆਲੇ ਪਿਆ ਕੂੜਾ-ਕਰਕਟ ਤੇ ਗੰਦਗੀ ਹਟਾਈ ਗਈ। ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਕਿਹਾ ਕਿ ਸਾਫ਼-ਸੁਥਰਾ ਵਾਤਾਵਰਨ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਨਾਲ ਜੁੜਨ ਅਤੇ ਆਲੇ-ਦੁਆਲੇ ਸਫ਼ਾਈ ਰੱਖਦਿਆਂ ਕੂੜਾ ਨਿਰਧਾਰਤ ਥਾਵਾਂ ’ਤੇ ਹੀ ਸੁੱਟਣ। ਉਨ੍ਹਾਂ ਕਿਹਾ ਕਿ ਮੁਹਿੰਮ ਦਾ ਮਕਸਦ ਸਿਰਫ਼ ਕੂੜਾ ਹਟਾਉਣਾ ਨਹੀਂ, ਸਗੋਂ ਲੋਕਾਂ ’ਚ ਸਫ਼ਾਈ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਹੈ ਤਾਂ ਜੋ ਸਾਫ਼-ਸੁਥਰੇ ਸ਼ਹਿਰ ਦੀ ਸਿਰਜਣਾ ਹੋ ਸਕੇ। ਇਸ ਮੌਕੇ ਸੁਖਵਿੰਦਰ ਕੌਰ ਗਹਿਲੋਤ, ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਦੇ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ, ਨਗਰ ਕੌਂਸਲ ਅਮਲੋਹ ਦੇ ਪ੍ਰਧਾਨ ਹਰਿੰਦਰ ਕੌਰ, ਵਾਈਸ ਪ੍ਰਧਾਨ ਅਤੁਲ ਲੁਟਾਵਾ, ਐਮਸੀ ਵਨੀਤ ਬਿੱਟੂ, ਹਰਚਰਨ ਸਿੰਘ, ਵਿਨੋਦ ਗੁੱਜਰ, ਐਮਸੀ ਜਗਤਾਰ ਸਿੰਘ, ਲਵਦੀਪ ਸਿੰਘ, ਦਰਸ਼ਨ ਸਿੰਘ ਚੀਮਾ, ਦਲਜੀਤ ਵਿਰਕ ਤੇ ਹੋਰ ਆਗੂਆਂ ਸਮੇਤ ਨਗਰ ਕੌਂਸਲ ਦਾ ਸਟਾਫ਼ ਮੌਜੂਦ ਸਨ।