ਪੱਤਰ ਪੇ੍ਰਕ, ਫ਼ਤਹਿਗੜ੍ਹ ਸਾਹਿਬ : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਡੇਰਾ ਪਿੰਡ ਦੁਫੇੜਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਬਾਬਾ ਰਾਮ ਸਿੰਘ ਗੰਢੂਆਂ ਵਾਲਿਆਂ ਤੋਂ ਅਸ਼ੀਰਵਾਦ ਪ੍ਰਾਪਤ ਕੀਤਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਮੌਕੇ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਦੀ ਬਿਹਤਰੀ ਲਈ ਦਿਨ ਰਾਤ ਇੱਕ ਕਰਕੇ ਸੱਚੇ ਦਿਲੋਂ ਪੂਰੀ ਤਨਦੇਹੀ ਨਾਲ ਸੇਵਾ ਕਰਨ ਵਿੱਚ ਲੱਗੇ ਹੋਏ ਹਨ ਅਤੇ ਉਨ੍ਹਾਂ ਦੀ ਇੱਛਾ ਹੈ ਕਿ ਪੰਜਾਬ ਨੂੰ ਮੁੜ ਤੋਂ ਸੋਨੇ ਦੀ ਚਿੜੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਬਾਬਾ ਰਾਮ ਸਿੰਘ ਜੀ ਗੰਢੂਆਂ ਵਾਲੇ ਮਨੁੱਖਤਾ ਦੇ ਭਲੇ ਲਈ ਕਾਰਜ ਕਰ ਰਹੇ ਹਨ, ਉਹ ਲਾਮਿਸਾਲ ਹਨ। ਸਾਨੂੰ ਉਨ੍ਹਾਂ ਦੇ ਜੀਵਨ ਤੋਂ ਪੇ੍ਰਨਾ ਲੈ ਕੇ ਸਮਾਜ ਦੇ ਗਰੀਬ ਅਤੇ ਲੋੜਵੰਦਾਂ ਦੀ ਭਲਾਈ ਲਈ ਕੀਤੇ ਵਾਲੇ ਕਾਰਜਾਂ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ ਤੇ ਹਮੇਸ਼ਾ ਸਮਾਜ ਲਈ ਅੱਗੇ ਵਧ ਕੇ ਕੰਮ ਕਰਨਾ ਚਾਹੀਦਾ ਹੈ।

ਇਸ ਮੌਕੇ ਉਨ੍ਹਾਂ ਨਾਲ ਉਨ੍ਹਾਂ ਦੇ ਭਰਾ ਡਾ. ਮਨੋਹਰ ਸਿੰਘ ਸਮੇਤ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਆਈਜੀ ਰੋਪੜ ਰੇਂਜ ਏਕੇ ਮਿੱਤਲ, ਡੀਸੀ ਪੂਨਮਦੀਪ ਕੌਰ, ਡੇਰੇ ਦੇ ਮੁੱਖ ਸੇਵਾਦਾਰ ਕੁਲਵਿੰਦਰ ਕੌਰ, ਏਡੀਸੀ (ਸ਼ਹਿਰੀ ਵਿਕਾਸ) ਅਨੂਪ੍ਰਿਤਾ ਜੌਹਲ, ਐੱਸਡੀਐੱਮ ਬੱਸੀ ਪਠਾਣਾ ਯਸ਼ਪਾਲ ਸ਼ਰਮਾ, ਐੱਸਪੀ ਨਵਨੀਤ ਸਿੰਘ ਵਿਰਕ, ਐੱਸਪੀ ਰਾਜਪਾਲ ਸਿੰਘ, ਡੀਐੱਸਪੀ ਮਨਜੀਤ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਅਤੇ ਪਤਵੰਤੇ ਮੌਜੂਦ ਸਨ।

Posted By: Jagjit Singh