ਪੱਤਰ ਪ੍ਰਰੇਰਕ, ਬੁਢਲਾਡਾ : ਕਿ੍ਸ਼ਨਾ ਕਾਲਜ ਰੱਲੀ ਵਿਖੇ ਵਿਦਿਆਰਥੀਆਂ ਅੰਦਰ ਵਿਗਿਆਨਿਕ ਸੋਚ ਨੂੰ ਪ੍ਰਫੁਲਤ ਕਰਨ ਲਈ ਤਰਕਸ਼ੀਲ ਵਿਸ਼ੇ 'ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਜਿਸ ਵਿਚ ਮੁੱਖ ਬੁਲਾਰੇ ਦੇ ਤੌਰ 'ਤੇ ਲੱਖਾ ਸਿੰਘ ਸਹਾਰਨਾ ਅਤੇ ਸੁਭਾਸ਼ ਨਾਗਪਾਲ ਹਾਜ਼ਰ ਹੋਏ। ਇਸ ਮੌਕੇ ਬੋਲਦੇ ਹੋਏ ਲੱਖਾ ਸਿੰਘ ਨੇ ਦੱਸਿਆ ਕਿ ਸਮਾਜਿਕ ਵਿਕਾਸ ਲਈ ਵਿਗਿਆਨਕ ਸੋਚ ਨੂੰ ਅਪਨਾਉਣਾ ਬਹੁਤ ਜ਼ਰੂਰੀ ਹੈ। ਤਰਕ ਭਰਪੂਰ ਸੋਚ ਨਾਲ ਹੀ ਸਮਾਜ ਵਿਚਲੇ ਫੈਲੇ ਅੰਧ-ਵਿਸ਼ਾਵਾਸ ਅਤੇ ਕੁਰੀਤੀਆਂ ਨੂੰ ਖ਼ਤਮ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਸਾਨੂੰ ਗੁਰੂ ਨਾਨਕ ਦੇਵ ਜੀ ਦੇ ਦਿੱਤੇ ਹੋਏ ਸਿਧਾਂਤ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦੇ ਸੰਕਲਪ ਉÎੱਪਰ ਚੱਲਣਾ ਚਾਹੀਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੰਸਾਰ ਪੱਧਰੀ ਵਿਗਿਆਨਕ ਅਤੇ ਤਰਕਸ਼ੀਲ ਸੋਚ ਨੂੰ ਅਪਨਾਉਣ ਲਈ ਵੱਧ ਤੋਂ ਵੱਧ ਕਿਤਾਬਾਂ ਪੜ੍ਹਨ ਲਈ ਪ੍ਰਰੇਰਿਤ ਕੀਤਾ। ਇਸ ਮੌਕੇ ਕਾਲਜ ਮਨੇਜਮੈਂਟ ਕਮੇਟੀ ਮੈਂਬਰ ਐੱਮਡੀ ਕਮਲ ਸਿੰਗਲਾ ਅਤੇ ਸੁਖਵਿੰਦਰ ਸਿੰਘ ਚਹਿਲ ਨੇ ਵਿਦਿਆਰਥੀਆਂ ਨੂੰ ਵਿਗਿਆਨਕ ਸੋਚ ਨੂੰ ਅਪਨਾਉਣ ਲਈ ਪ੍ਰਰੇਰਿਤ ਕੀਤਾ। ਜਿਸ ਨਾਲ ਵਿਦਿਆਰਥੀ ਨੂੰ ਸਹੀ ਸੇਧ ਦੇ ਸਕਦੇ ਹਨ। ਇਸ ਮੌਕੇ ਬੋਲਦੇ ਹੋਏ ਕਾਲਜ ਪਿ੍ਰੰਸੀਪਲ ਗੁਰਪ੍ਰਰੀਤ ਸਿੰਘ ਮੱਲ੍ਹੀ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਤਰਕ ਭਰਪੂਰ ਸੋਚ ਅਪਨਾਉਣੀ ਚਾਹੀਦੀ ਹੈ। ਜਿਸ ਨਾਲ ਵਿਦਿਆਰਥੀ ਆਪਣਾ ਅਤੇ ਆਪਣੇ ਪਰਿਵਾਰ ਅਤੇ ਸਮਾਜ ਵਿੱਚ ਫੈਲੇ ਅੰਧ-ਵਿਸ਼ਵਾਸ਼ ਨੂੰ ਖਤਮ ਕਰਕੇ, ਸਮਾਜਿਕ ਵਿਕਾਸ ਵਿਚ ਆਪਣੀ ਸਕਾਰਾਤਮਕ ਭੂਮਿਕਾ ਨਿੱਭਾ ਸਕਦੇ ਹਨ। ਇਸ ਮੌਕੇ ਤਰਕਸ਼ੀਲ ਸੁਸਾਇਟੀ ਬਰਨਾਲਾ ਵੱਲੋਂ ਪੁਸਤਕ ਪ੍ਰਦਰਸ਼ਨੀ ਵੀ ਕਾਲਜ ਵਿਚ ਲਗਾਈ ਗਈ। ਜਿਸ ਤੋਂ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਵੱਡੀ ਗਿਣਤੀ ਵਿਚ ਕਿਤਾਬਾਂ ਦੀ ਖਰੀਦ ਕੀਤੀ। ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੇ ਵਿਸ਼ੇਸ਼ ਲੈਕਚਰ ਦਾ ਪੂਰਾ ਲਾਹਾ ਲਿਆ। ਇਸ ਮੌਕੇ ਮੰਚ ਸੰਚਾਲਨ ਪ੍ਰਰੋ: ਸਰਬਜੀਤ ਸਿੰਘ ਸਰਾਂ ਵੱਲੋਂ ਕੀਤਾ ਗਿਆ।