
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਮਾਤਾ ਗੁਜਰੀ ਕਾਲਜ ਦੇ ਕਾਮਰਸ ਵਿਭਾਗ ਵੱਲੋਂ ਕਾਮਰਸ ਐਸੋਸੀਏਸ਼ਨ ਦਾ ਗਠਨ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਮਾਤਾ ਗੁਜਰੀ ਕਾਲਜ ਦੇ ਪੋਸਟ ਗ੍ਰੈਜੂਏਟ ਕਾਮਰਸ ਵਿਭਾਗ ਵੱਲੋਂ ਸੈਸ਼ਨ 2026-2027 ਲਈ ਕਾਮਰਸ ਐਸੋਸੀਏਸ਼ਨ ਦਾ ਗਠਨ ਕੀਤਾ ਗਿਆ। ਕਾਲਜ ਦੇ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਨਵੇਂ ਚੁਣੇ ਗਏ ਅਹੁਦੇਦਾਰਾਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਦਾ ਇਹ ਸੰਗਠਨ ਹਰ ਸਾਲ ਉਸਾਰੂ ਗਤੀਵਿਧੀਆਂ ਅਤੇ ਸਮਾਜ ਸੇਵਾ ਦੇ ਕਾਰਜਾਂ ’ਚ ਵੱਧ-ਚੜ੍ਹ ਕੇ ਯੋਗਦਾਨ ਪਾਉਂਦਾ ਹੈ, ਜੋ ਬਾਕੀ ਵਿਦਿਆਰਥੀਆਂ ਲਈ ਪ੍ਰੇਰਨਾ ਸਰੋਤ ਬਣਦਾ ਹੈ। ਕਾਮਰਸ ਵਿਭਾਗ ਦੇ ਮੁਖੀ ਪ੍ਰੋ. ਮੁਹੰਮਦ ਅਨਵਰ ਨੇ ਦੱਸਿਆ ਕਿ ਐਸੋਸੀਏਸ਼ਨ ਦੇ ਅਹੁਦੇਦਾਰਾਂ ਦੀ ਚੋਣ ਨਿਰਧਾਰਿਤ ਮਾਪਦੰਡਾਂ ਅਨੁਸਾਰ ਕੀਤੀ ਗਈ ਹੈ। ਇਸ ਮੌਕੇ ਵਿਭਾਗ ਦੇ ਪ੍ਰੋ. ਅਮਨਪ੍ਰੀਤ ਕੌਰ, ਪ੍ਰੋ. ਨਵਨੀਤ ਕੌਰ ਅਤੇ ਪ੍ਰੋ. ਗੁਰਜੀਤ ਸਿੰਘ ਨੂੰ ਟੀਚਰ ਇੰਚਾਰਜ ਨਿਯੁਕਤ ਕੀਤਾ ਗਿਆ। ਚੋਣ ਦੌਰਾਨ ਐਮਕਾਮ ਭਾਗ ਦੂਜਾ ਦੀ ਵਿਦਿਆਰਥਣ ਕਮਲਪ੍ਰੀਤ ਕੌਰ ਨੂੰ ਪ੍ਰਧਾਨ ਚੁਣਿਆ ਗਿਆ। ਇਸ ਤੋਂ ਇਲਾਵਾ ਸੁਖਪ੍ਰੀਤ ਕੌਰ ਨੂੰ ਮੀਤ ਪ੍ਰਧਾਨ, ਹਰਸ਼ਦੀਪ ਕੌਰ ਨੂੰ ਸਕੱਤਰ, ਤਰਨਜੋਤ ਕੌਰ ਨੂੰ ਵਿੱਤ ਸਕੱਤਰ, ਸਿਮਰਨਪ੍ਰੀਤ ਕੌਰ, ਇੰਦਰਪ੍ਰੀਤ ਸਿੰਘ ਤੇ ਅਮਨਪ੍ਰੀਤ ਕੌਰ ਨੂੰ ਸੰਯੁਕਤ ਸਕੱਤਰ, ਨਿਤੀਸ਼ ਕੁਮਾਰ ਤੇ ਗੁਰਸ਼ਾਨ ਸਿੰਘ ਨੂੰ ਪ੍ਰੈੱਸ ਸਕੱਤਰ ਅਤੇ ਤਵਿੰਦਰ ਕੌਰ ਤੇ ਮਹਿਕਦੀਪ ਕੌਰ ਨੂੰ ਕੈਸ਼ੀਅਰ ਨਿਯੁਕਤ ਕੀਤਾ ਗਿਆ। ਇਸ ਮੌਕੇ ਡਾ. ਹਰਜੀਤ ਕੌਰ, ਡਾ. ਰਸ਼ਪਾਲਜੀਤ ਕੌਰ ਸਮੇਤ ਸਮੂਹ ਸਟਾਫ਼ ਮੌਜੂਦ ਸਨ।