ਮਾਤਾ ਗੁਜਰੀ ਕਾਲਜ ਵੱਲੋਂ ਕਾਮਰਸ ਫੈਸਟ ਦਾ ਆਯੋਜਨ
ਮਾਤਾ ਗੁਜਰੀ ਕਾਲਜ ਦੇ ਕਮਰਸ ਵਿਭਾਗ ਵੱਲੋਂ ਕਮਰਸ ਫੈਸਟ ਦਾ ਆਯੋਜਨ
Publish Date: Sat, 18 Apr 2026 05:33 PM (IST)
Updated Date: Sun, 19 Apr 2026 04:07 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਮਾਤਾ ਗੁਜਰੀ ਕਾਲਜ ਦੇ ਕਾਮਰਸ ਵਿਭਾਗ ਦੀ ਕਮਰਸ ਐਸੋਸੀਏਸ਼ਨ ਵੱਲੋਂ ਕਾਮਰਸ ਫੈਸਟ ਦਾ ਆਯੋਜਨ ਕਰਵਾਇਆ ਗਿਆ। ਇਸ ਫੈਸਟ ਵਿਚ ਵਿਦਿਆਰਥੀਆਂ ਦੀਆਂ ਵੱਖ-ਵੱਖ ਰਚਨਾਤਮਕ ਗਤੀਵਿਧੀਆਂ ਜਿਵੇਂ ਕੈਲੀਗ੍ਰਾਫੀ, ਫ਼ੋਟੋਗ੍ਰਾਫੀ, ਰਚਨਾਤਮਕ ਲੇਖਣ, ਮਹਿੰਦੀ, ਲੋਕ ਗੀਤ, ਕਵਿਤਾ, ਚਿੱਤਰਕਾਰੀ ਅਤੇ ਸਕੈਚਿੰਗ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਕਿਹਾ ਕਿ ਅਜਿਹੀਆਂ ਸਿੱਖਿਆ ਭਰਪੂਰ ਗਤੀਵਿਧੀਆਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵਿਚ ਅਹਿਮ ਯੋਗਦਾਨ ਪਾਉਂਦੀਆਂ ਹਨ। ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਉਸਾਰੂ ਮੁਕਾਬਲੇ ਵਿਦਿਆਰਥੀਆਂ ਵਿਚ ਆਤਮ ਵਿਸ਼ਵਾਸ, ਆਪਸੀ ਸਹਿਯੋਗ ਅਤੇ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਦੇ ਹਨ। ਕਮਰਸ ਵਿਭਾਗ ਦੇ ਮੁਖੀ ਪ੍ਰੋ. ਮੁਹੰਮਦ ਅਨਵਰ ਨੇ ਵਿਦਿਆਰਥੀਆਂ ਨੂੰ ਭਵਿੱਖ ’ਚ ਵੀ ਅਜਿਹੇ ਸਿੱਖਿਆ ਭਰਪੂਰ ਸਮਾਗਮਾਂ ’ਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਕਾਮਰਸ ਐਸੋਸ਼ੀਏਸ਼ਨ ਦੀ ਪ੍ਰਧਾਨ ਐੱਮ ਕਾਮ. ਭਾਗ-ਦੂਸਰਾ ਦੀ ਵਿਦਿਆਰਥਣ ਜੈਸਮੀਨ ਕੌਰ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ। ਕਾਲਜ ਦੇ ਪੰਜਾਬੀ ਵਿਭਾਗ ਦੇ ਮੁਖੀ ਡਾ. ਰਾਸ਼ਿਦ ਰਸ਼ੀਦ, ਵੱਖ-ਵੱਖ ਵਿਭਾਗਾਂ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਇਸ ਸਮਾਗਮ ਵਿਚ ਸ਼ਮੂਲੀਅਤ ਕੀਤੀ ਅਤੇ ਕਮਰਮ ਐਸੋਸੀਏਸ਼ਨ ਦੇ ਉਪਰਾਲੇ ਦੀ ਸ਼ਲਾਘਾ ਕੀਤੀ। ਇਨ੍ਹਾਂ ਮੁਕਾਬਲਿਆਂ ਵਿਚ ਜੱਜ ਸਾਹਿਬਾਨ ਦੀ ਭੂਮਿਕਾ ਅੰਗਰੇਜ਼ੀ ਵਿਭਾਗ ਦੇ ਡਾ. ਗੌਰੀ ਹਾਂਡਾ, ਫਾਈਨ ਆਰਟਸ ਵਿਭਾਗ ਦੇ ਮੁਖੀ ਡਾ. ਅਵਨੀਤ ਕੌਰ ਅਤੇ ਪੱਤਰਕਾਰੀ ਵਿਭਾਗ ਦੇ ਪ੍ਰੋ. ਭਗਵੰਤ ਸਿੰਘ ਨੇ ਨਿਭਾਈ। ਇਸ ਮੌਕੇ ਕਾਮਰਸ ਵਿਭਾਗ ਦੇ ਡਾ. ਹਰਜੀਤ ਕੌਰ, ਪ੍ਰੋ. ਰਵਿੰਦਰ ਕੌਰ, ਕਾਮਰਸ ਐਸੋਸੀਏਸ਼ਨ ਦੇ ਅਧਿਆਪਕ ਇੰਚਾਰਜ ਡਾ. ਰਸ਼ਪਾਲਜੀਤ ਕੌਰ, ਪ੍ਰੋ. ਨਵਨੀਤ ਕੌਰ, ਪ੍ਰੋ. ਗੁਰਪ੍ਰੀਤ ਕੌਰ ਕੌਰ, ਸਮੂਹ ਅਧਿਆਪਕ ਅਤੇ ਵਿਦਿਆਰਥੀ ਮੌਜੂਦ ਸਨ।