- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਪਿੰਡ ਤੰਦਾਬੱਧਾ ਖੁਰਦ ਵਿੱਚ ਮੀਟਿੰਗ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅਮਲੋਹ : ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ ਹੇਠ ਪਿੰਡ ਤੰਦਾਬੱਧਾ ਖੁਰਦ ਵਿਖੇ ਪਾਰਟੀ ਵਰਕਰਾਂ ਦੀ ਭਰਵੀਂ ਮੀਟਿੰਗ ਹੋਈ, ਜਿਸ ’ਚ 2027 ਦੀਆਂ ਵਿਧਾਨ ਸਭਾ ਚੋਣਾਂ ਅਤੇ ਸੂਬੇ ਦੇ ਹਾਲਾਤ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਕੱਠ ਨੂੰ ਸੰਬੋਧਨ ਕਰਦਿਆਂ ਰਾਜੂ ਖੰਨਾ ਨੇ ਕਿਹਾ ਕਿ ਪੰਜਾਬ ’ਚ ਅਮਨ-ਕਾਨੂੰਨ ਦੀ ਸਥਿਤੀ ਬੇਹੱਦ ਚਿੰਤਾਜਨਕ ਹੋ ਚੁੱਕੀ ਹੈ ਅਤੇ ਹਰ ਰੋਜ਼ ਲੁੱਟ-ਖੋਹ, ਕਤਲ ਤੇ ਗੋਲੀਬਾਰੀ ਕਾਰਨ ਲੋਕਾਂ ’ਚ ਸਹਿਮ ਦਾ ਮਾਹੌਲ ਹੈ। ਨਸ਼ਿਆਂ ਖ਼ਿਲਾਫ਼ ਬੋਲਣ ਵਾਲਿਆਂ ’ਤੇ ਹਮਲੇ ਹੋ ਰਹੇ ਹਨ ਅਤੇ ‘ਆਪ’ ਸਰਕਾਰ ਹਰ ਵਰਗ ਦੀਆਂ ਉਮੀਦਾਂ ’ਤੇ ਖਰੀ ਉਤਰਨ ’ਚ ਨਾਕਾਮ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ ਤੇ ਕਿਸਾਨਾਂ ਦੀ ਆਵਾਜ਼ ਦਬਾਉਣ ਲਈ ਸਰਕਾਰ ਲਾਠੀਚਾਰਜ ਦਾ ਸਹਾਰਾ ਲੈ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ 2027 ਦੀਆਂ ਚੋਣਾਂ ’ਚ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਅਤੇ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸਰਕਾਰ ਬਣਨ ’ਤੇ ਸੂਬੇ ਅਤੇ ਹਲਕੇ ਦਾ ਰੁਕਿਆ ਵਿਕਾਸ ਪਹਿਲ ਦੇ ਆਧਾਰ ’ਤੇ ਕਰਵਾਇਆ ਜਾਵੇਗਾ। ਇਸ ਦੌਰਾਨ ਰਾਜਿੰਦਰ ਸਿੰਘ ਰਾਜੀ ਤੰਦਾਬੱਧਾ ਦੀ ਅਗਵਾਈ ਹੇਠ ਪਿੰਡ ਵਾਸੀਆਂ ਨੇ ਰਾਜੂ ਖੰਨਾ ਦਾ ਸਨਮਾਨ ਕੀਤਾ। ਮੀਟਿੰਗ ਨੂੰ ਚਮਕੌਰ ਸਿੰਘ ਤੰਦਾਬੱਧਾ, ਐਸਓਆਈ ਦੇ ਸੂਬਾ ਮੀਤ ਪ੍ਰਧਾਨ ਗੁਰਕੀਰਤ ਸਿੰਘ ਪਨਾਗ, ਹਰਜੀਤ ਸਿੰਘ ਨੀਟਾ ਪਹੇੜੀ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਜਥੇਦਾਰ ਭਾਗ ਸਿੰਘ, ਹਰਦੇਵ ਸਿੰਘ, ਜਗਤਾਰ ਸਿੰਘ ਜੱਗੀ ਬੁੱਗਾ, ਬਲਵਿੰਦਰ ਸਿੰਘ, ਕੁਲਦੀਪ ਕੌਰ, ਜਸਵੀਰ ਕੌਰ, ਹਰਮੇਸ਼ ਕੌਰ, ਅਮਰਜੀਤ ਕੌਰ, ਰਣਜੀਤ ਕੌਰ, ਰਾਜਵੰਤ ਕੌਰ, ਗੁਰਮੇਲ ਕੌਰ, ਰਣਬੀਰ ਸਿੰਘ, ਕਰਨੈਲ ਸਿੰਘ, ਪਰਮਵੀਰ ਸਿੰਘ ਅਤੇ ਕੋਮਲ ਸਿੰਘ ਸਮੇਤ ਵੱਡੀ ਗਿਣਤੀ ’ਚ ਪਿੰਡ ਵਾਸੀ ਹਾਜ਼ਰ ਸਨ।