- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਿਸਾਨ ਆਗੂ ਜਸਵਿੰਦਰ ਸਿੰਘ ਦੇ ਅਕਾਲ ਚਲਾਣੇ ਦੁੱਖ ਦਾ ਪ੍ਰਗਟਾਵਾ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਆਗੂਆਂ ਨੇ ਕਿਸਾਨ ਲਹਿਰ ਦੇ ਸਰਗਰਮ ਸਾਥੀ ਜਸਵਿੰਦਰ ਸਿੰਘ ਪਿੰਦਰ ਚਨਾਰਥਲ ਦੇ ਅਚਾਨਕ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਆਗੂਆਂ ਨੇ ਕਿਹਾ ਕਿ ਜਸਵਿੰਦਰ ਸਿੰਘ ਲੰਮਾ ਸਮਾਂ ਕਿਸਾਨ ਜਥੇਬੰਦੀਆਂ ’ਚ ਰਹਿ ਕੇ ਕਿਸਾਨੀ ਹੱਕਾਂ ਲਈ ਸੰਘਰਸ਼ ਕਰਦੇ ਰਹੇ। ਜ਼ਿਲ੍ਹਾ ਪਟਿਆਲਾ ਦੇ ਪਿੰਡ ਬਲਬੇੜਾ ਦੇ ਵਸਨੀਕ ਜਸਵਿੰਦਰ ਸਿੰਘ ਨੇ ਕਿਸਾਨੀ ਮਸਲਿਆਂ ਨੂੰ ਲੈ ਕੇ ਹੋਏ ਵੱਖ-ਵੱਖ ਸੰਘਰਸ਼ਾਂ ’ਚ ਮੋਹਰੀ ਭੂਮਿਕਾ ਨਿਭਾਈ। ਇਤਿਹਾਸਕ ਦਿੱਲੀ ਕਿਸਾਨ ਅੰਦੋਲਨ ਦੌਰਾਨ ਵੀ ਉਨ੍ਹਾਂ ਨੇ ਲਗਾਤਾਰ 13 ਮਹੀਨੇ ਮੋਰਚੇ ’ਚ ਡਟ ਕੇ ਕਿਸਾਨ ਸੰਘਰਸ਼ ਪ੍ਰਤੀ ਆਪਣੀ ਵਚਨਬੱਧਤਾ ਦਾ ਸਬੂਤ ਦਿੱਤਾ ਸੀ। ਯੂਨੀਅਨ ਆਗੂਆਂ ਨੇ ਕਿਹਾ ਕਿ ਜਸਵਿੰਦਰ ਸਿੰਘ ਦਾ ਕਿਸਾਨ ਲਹਿਰ ਪ੍ਰਤੀ ਸਮਰਪਣ ਅਤੇ ਸੰਘਰਸ਼ਾਂ ’ਚ ਉਨ੍ਹਾਂ ਦਾ ਯੋਗਦਾਨ ਸਦਾ ਚੇਤੇ ਰੱਖਿਆ ਜਾਵੇਗਾ। ਉਨ੍ਹਾਂ ਦੇ ਅਚਾਨਕ ਵਿਛੋੜੇ ਨਾਲ ਕਿਸਾਨ ਲਹਿਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਜਥੇਬੰਦੀ ਨੇ ਦੁੱਖ ਦੀ ਇਸ ਘੜੀ ’ਚ ਪਰਿਵਾਰ ਨਾਲ ਹਮਦਰਦੀ ਸਾਂਝੀ ਕਰਦਿਆਂ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ।