ਪੱਤਰ ਪੇ੍ਰਰਕ,ਫ਼ਤਹਿਗੜ੍ਹ ਸਾਹਿਬ: ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਦੇ ਰਾਜਨੀਤੀ ਸ਼ਾਸਤਰ ਵਿਭਾਗ ਵਲੋਂ ਵੋਟ ਦੇ ਅਧਿਕਾਰ ਦੀ ਮਹੱਤਤਾ ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ। ਇਸ ਦੌਰਾਨ ਜ਼ਲਿ੍ਹਾ ਯੂਥ ਸੇਵਾਵਾਂ ਕੋਆਰਡੀਨੇਟਰ ਦਿਲਬਰ ਸਿੰਘ ਨੇ ਸ਼ਿਰਕਤ ਕੀਤੀ ਜਦਕਿ ਰਮਨ ਕੁਮਾਰ ਨੋਡਲ ਅਫਸਰ ਸਵੀਪ ਬੱਸੀ ਪਠਾਣਾਂ ਵੀ ਉਚੇਚੇ ਤੌਰ 'ਤੇ ਪਹੁੰਚੇ। ਇਸ ਸੈਮੀਨਾਰ ਦਾ ਮੰਤਵ ਵਿਦਿਆਰਥੀਆਂ ਨੂੰ ਵੋਟ ਦੇ ਅਧਿਕਾਰ ਬਾਰੇ ਜਾਗਰੂਕ ਕਰਨਾ ਅਤੇ ਲੋਕਤੰਤਰੀ ਪ੍ਰਣਾਲੀ ਵਿਚ ਇਸ ਦੀ ਮਹੱਤਤਾ ਬਾਰੇ ਜਾਣੂ ਕਰਵਾਉਣਾ ਸੀ। ਕਾਲਜ ਇੰਚਾਰਜ ਡਾ. ਸਰਬਜੀਤ ਕੌਰ ਸੋਹਲ ਨੇ ਸਵਾਗਤੀ ਭਾਸ਼ਣ ਵਿਚ ਕਿਹਾ ਕਿ ਆਉਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਇਹ ਜ਼ਰੂਰੀ ਹੈ ਕਿ ਵਿਦਿਆਰਥੀਆਂ ਨੂੰ ਵੋਟ ਦੇ ਅਧਿਕਾਰ ਅਤੇ ਇਸ ਦੀ ਕੀਮਤ ਬਾਰੇ ਜਾਣੂ ਕਰਵਾਇਆ ਜਾਵੇ। ਇਸ ਨਾਲ ਵਿਦਿਆਰਥੀਆਂ ਵਿਚ ਰਾਜਨੀਤਿਕ ਚੇਤਨਾ ਦਾ ਸੰਚਾਰ ਹੋਵੇਗਾ ਅਤੇ ਉਹ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਣਗੇ। ਦਿਲਬਰ ਸਿੰਘ ਨੇ ਦੱਸਿਆ ਕਿ ਸਵੀਪ ਪੋ੍ਗਰਾਮ ਦੇ ਤਹਿਤ ਕਈ ਤਰਾਂ੍ਹ ਦੀਆਂ ਗਤਵਿਧੀਆਂ ਜਿਵੇਂ ਭਾਸ਼ਣ,ਕਵਿਤਾ ਉਚਾਰਨ ਅਤੇ ਕਈ ਹੋਰ ਸੱਭਿਆਚਾਰਕ ਪੋ੍ਗਰਾਮ ਕਰਵਾਏ ਜਾਂਦੇ ਹਨ। ਉਨਾਂ੍ਹ ਵਿਦਿਆਰਥੀਆਂ ਨੂੰ ਅਪਣਾ ਵੋਟ ਰਜਿਸਟਰ ਕਰਵਾਉਣ ਦਾ ਸੁਨੇਹਾ ਦਿੱਤਾ ਅਤੇ ਲੋਕਤੰਤਰ ਵਿਚ ਵੋਟ ਦੀ ਮਹੱਤਤਾ ਬਾਰੇ ਵੀ ਵਿਸਥਾਰਤ ਜਾਣਕਾਰੀ ਦਿੱਤੀ। ਡਾ. ਸੋਹਲ ਨੇ ਕਾਲਜ ਦੇ ਰਾਜਨੀਤਿਕ ਵਿਭਾਗ ਦੇ ਅਧਿਆਪਕ ਡਾ. ਜਤਿੰਦਰ ਸਿੰਘ ਅਤੇ ਡਾ. ਜਸਪ੍ਰਰੀਤ ਕੌਰ ਨੂੰ ਸੈਮੀਨਾਰ ਕਰਵਾਉਣ ਤੇ ਵਧਾਈ ਦਿੱਤੀ।