ਅਧਿਆਪਕਾਂ ਲਈ ਸੇਫ਼ਟੀ ਤੇ ਸੁਰੱਖਿਆ ਸਬੰਧੀ ਸਿਖਲਾਈ ਪ੍ਰੋਗਰਾਮ ਕਰਵਾਇਆ
ਅਧਿਆਪਕਾਂ ਲਈ ਸੇਫ਼ਟੀ ਅਤੇ ਸੁਰੱਖਿਆ ਸਬੰਧੀ ਸਿਖਲਾਈ ਪ੍ਰੋਗਰਾਮ ਕਰਵਾਇਆ
Publish Date: Wed, 11 Feb 2026 06:36 PM (IST)
Updated Date: Wed, 11 Feb 2026 06:38 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸਰਹਿੰਦ : ਸਕੂਲਾਂ ਵਿਚ ਬੱਚਿਆਂ ਦੀ ਸੇਫ਼ਟੀ ਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਬੀਪੀਈਓ ਖੇੜਾ ਅੱਛਰਪਾਲ ਸ਼ਰਮਾ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਸਟੇਟ ਐਵਾਰਡੀ ਕੋਆਰਡੀਨੇਟਰ ਨੌਰੰਗ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਵੀ ਬੱਚਿਆਂ ਦੀ ਸੇਫ਼ਟੀ ਅਤੇ ਸੁਰੱਖਿਆ ਬਾਰੇ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸ ਦੌਰਾਨ ਕਪਿਲ ਕੁਮਾਰ ਏਐੱਸਆਈ, ਟ੍ਰੈਫਿਕ ਇੰਚਾਰਜ ਰਾਜਵਿੰਦਰ ਸਿੰਘ, ਗੁਰਵਿੰਦਰ ਸਿੰਘ ਸੋਹੀ ਅਤੇ ਟ੍ਰੈਫਿਕ ਮਾਰਸ਼ਲ ਤਰਲੋਚਨ ਸਿੰਘ ਲਾਲੀ ਨੇ ਟ੍ਰੈਫਿਕ ਨਿਯਮਾਂ ਸਬੰਧੀ ਜਾਣਕਾਰੀ ਦਿੱਤੀ। ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਤੋਂ ਹਰਪ੍ਰੀਤ ਕੌਰ ਨੇ ਬੱਚਿਆਂ ਦੀ ਸੁਰੱਖਿਆ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਇਸ ਦੇ ਨਾਲ ਹੀ ਰਿਸੋਰਸ ਪਰਸਨ ਗੁਰਨਾਮ ਸਿੰਘ, ਮਨਜੀਤ ਸਿੰਘ, ਬਲਜੀਤ ਸਿੰਘ, ਖੁਸ਼ਵੰਤ ਸਿੰਘ, ਸਟੇਟ ਐਵਾਰਡੀ ਸ਼ਕੀਲ ਮੁਹੰਮਦ ਅਤੇ ਗੁਰਵਿੰਦਰ ਸਿੰਘ ਨੇ ਵੀ ਬੱਚਿਆਂ ਦੀ ਸੁਰੱਖਿਆ ਸਬੰਧੀ ਅਧਿਆਪਕਾਂ ਨੂੰ ਜਾਗਰੂਕ ਕੀਤਾ। ਅਖ਼ੀਰ ਵਿੱਚ ਬੀਪੀਈਓ ਅੱਛਰਪਾਲ ਸ਼ਰਮਾ ਅਤੇ ਉਨ੍ਹਾਂ ਦੀ ਟੀਮ ਵੱਲੋਂ ਆਏ ਹੋਏ ਬੁਲਾਰਿਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਟੇਜ ਸਕੱਤਰ ਦੀ ਭੂਮਿਕਾ ਮਨਜੀਤ ਸਿੰਘ ਲੋਹਾਖੇੜੀ ਨੇ ਨਿਭਾਈ।