ਪੱਤਰ ਪੇ੍ਰਰਕ, ਅਮਲੋਹ : ਮਨੁੱਖੀ ਅਧਿਕਾਰ ਮੰਚ ਦੀ ਜ਼ਿਲ੍ਹਾ ਇਕਾਈ ਫ਼ਤਹਿਗੜ੍ਹ ਸਾਹਿਬ ਦੇ ਬਲਾਕ ਅਮਲੋਹ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਮਲੋਹ ਵਿਖੇ ਹਰਭਜਨ ਸਿੰਘ ਜੱਲੋਵਾਲ ਉਪ ਚੇਅਰਮੈਨ ਦੀ ਅਗਵਾਈ ਹੇਠ ਬੂਟੇ ਲਗਾਏ ਗਏ ਤੇ ਵਾਤਾਵਰਨ ਤੇ ਟ੍ਰੈਫਿਕ ਨਿਯਮਾਂ ਸਬੰਧੀ ਜਾਣਕਾਰੀ ਦੇਣ ਲਈ ਸਕੂਲ ਵਿਚ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਸੰਸਥਾ ਦੇ ਕੌਮੀ ਪ੍ਰਧਾਨ ਡਾ. ਜਸਵੰਤ ਸਿੰਘ ਖੇੜਾ, ਕੌਮੀ ਚੇਅਰਮੈਨ ਸਲਾਹਕਾਰ ਕਮੇਟੀ ਰਘਵੀਰ ਸਿੰਘ ਬਡਲਾ, ਦਲਬਾਰਾ ਸਿੰਘ ਮੀਤ ਪ੍ਰਧਾਨ ਪੰਜਾਬ ਅਤੇ ਰਾਜਵੰਤ ਸਿੰਘ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ ਵਿਸ਼ੇਸ਼ ਤੌਰ 'ਤੇ ਪਹੁੰਚੇ। ਸੈਮੀਨਾਰ ਵਿਚ ਟ੍ਰੈਫਿਕ ਇੰਚਾਰਜ ਹਰਬਖਸ਼ ਸਿੰਘ ਅਤੇ ਹੰਸ ਰਾਜ ਏਐੱਸਆਈ ਨੇ ਟ੍ਰੈਫਿਕ ਨਿਯਮਾਂ ਸਬੰਧੀ ਵਿਦਿਆਰਥੀਆਂ ਨੂੰ ਭਰਪੂਰ ਜਾਣਕਾਰੀ ਦਿੱਤੀ। ਇਸ ਮੌਕੇ ਸਕੂਲ ਮੁਖੀ ਡਾ. ਅਰਚਨਾ ਮਹਾਜਨ, ਲਖਵੀਰ ਸਿੰਘ ਸੰਧੂ, ਅਤੇ ਧਰਮ ਸਿੰਘ ਰਾਈਏਵਾਲ ਨੇ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਡਾ. ਖੇੜਾ ਨੇ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਬੂਟਿਆਂ ਦੀ ਜ਼ਰੂਰਤ ਹੋਵੇ ਤਾਂ ਉਹ ਮੰਚ ਦੇ ਮੈਂਬਰ ਜਾਂ ਅਹੁਦੇਦਾਰ ਨਾਲ ਸੰਪਰਕ ਕਰ ਸਕਦਾ ਹੈ ਅਤੇ ਬੂਟੇ ਘਰ ਤੱਕ ਪਹੁੰਚਾਏ ਜਾਣਗੇ। ਇਸ ਮੌਕੇ ਗੁਰਦੀਪ ਸਿੰਘ ਜ਼ਿਲ੍ਹਾ ਸੈਕਟਰੀ, ਕਿਰਨਦੀਪ ਕੌਰ ਬਲਾਕ ਪ੍ਰਧਾਨ ਇਸਤਰੀ ਵਿੰਗ, ਜ਼ੀਨਤ ਬੇਗਮ ਮੀਤ ਪ੍ਰਧਾਨ ਇਸਤਰੀ ਵਿੰਗ, ਜਸਵੀਰ ਕੌਰ, ਬਲਜੀਤ ਸਿੰਘ ਅਤੇ ਲਖਵੀਰ ਸਿੰਘ ਆਦਿ ਮੌਜੂਦ ਸਨ।