ਪੱਤਰ ਪ੍ਰਰੇਰਕ,ਫ਼ਤਹਿਗੜ੍ਹ ਸਾਹਿਬ: ਮਾਤਾ ਗੁਜਰੀ ਕਾਲਜ ਵਿਖੇ ਪੰਜਾਬ ਕਾਮਰਸ ਐਂਡ ਮੈਨੇਜਮੈਂਟ ਐਸੋਸੀਏਸ਼ਨ ਦੇ ਸਹਿਯੋਗ ਨਾਲ 'ਵਪਾਰ ਅਤੇ ਕਾਰੋਬਾਰ 'ਤੇ ਗਲੋਬਲ ਸੰਕਟ ਦਾ ਪ੍ਰਭਾਵ' ਵਿਸ਼ੇ 'ਤੇ ਅੰਤਰਰਾਸ਼ਟਰੀ ਕਾਨਫਰੰਸ ਕਰਵਾਈ ਗਈ। ਜਿਸ ਵਿਚ ਡਾ. ਪੁਸ਼ਪਿੰਦਰ ਸਿੰਘ ਗਿੱਲ ਪ੍ਰਰੋ. ਅਤੇ ਡੀਨ (ਐਕਸਟਰਨਲ ਸੈਂਟਰ) ਪੰਜਾਬੀ ਯੂਨੀਵਰਸਿਟੀ ਪਟਿਆਲਾ ਮੁੱਖ ਮਹਿਮਾਨ ਵਜੋਂ ਪਹੁੰਚ। ਡਾ. ਗਿੱਲ ਨੇ ਵਿਸ਼ਵੀਕਰਨ ਦੇ ਵੱਖ-ਵੱਖ ਤੱਤਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਸਾਨੂੰ ਇਨ੍ਹਾਂ ਤੱਤਾਂ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ ਕਿਉਂਕਿ ਇਹ ਤੱਤ ਹੀ ਅਰਥ ਵਿਵਸਥਾ ਨੂੰ ਪ੍ਰਭਾਵਿਤ ਕਰਦੇ ਹਨ। ਖੋਜਾਰਥੀਆਂ ਅਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ“ਵਿਸ਼ਵ ਪੱਧਰ 'ਤੇ ਅਰਥ ਸੰਕਟ ਦਿਨ-ਬ-ਦਿਨ ਵਧਦੇ ਜਾ ਰਹੇ ਹਨ,ਜਿਨ੍ਹਾਂ ਦਾ ਪ੍ਰਤੱਖ ਪ੍ਰਭਾਵ ਵੱਖ-ਵੱਖ ਦੇਸ਼ਾਂ ਦੇ ਵਪਾਰ ਅਤੇ ਕਾਰੋਬਾਰ 'ਤੇ ਪੈ ਰਿਹਾ ਹੈ। ਕਿਸੇ ਵੀ ਦੇਸ਼ ਦੀ ਅਰਥ ਵਿਵਸਥਾ ਉਥੋਂ ਦੇ ਵਪਾਰ ਅਤੇ ਕਾਰੋਬਾਰ 'ਤੇ ਨਿਰਭਰ ਕਰਦੀ ਹੈ। ਲੋੜ ਹੈ ਖੋਜਾਰਥੀਆਂ ਨੂੰ ਨਵੀਆਂ ਖੋਜਾਂ ਕਰਨ ਦੀ ਤਾਂ ਜੋ ਆਰਥਿਕ ਸਮੱਸਿਆਵਾਂ ਨਾਲ ਨਜਿੱਠਿਆ ਜਾ ਸਕੇ“ ਕਾਲਜ ਡਾਇਰੈਕਟਰ ਪਿ੍ਰੰਸੀਪਲ ਡਾ. ਕਸ਼ਮੀਰ ਸਿੰਘ ਨੇ ਕਿਹਾ ਕਿ ਅਰਥ ਵਿਵਸਥਾ ਵਿਚ ਉਤਾਰ ਚੜਾਅ ਆਉਂਦੇ ਰਹਿੰਦੇ ਹਨ। ਵਿਸ਼ਵ ਪੱਧਰ 'ਤੇ ਚੱਲ ਰਹੇ ਸੰਕਟ ਆਰਥਿਕਤਾ ਨੂੰ ਪ੍ਰਭਾਵਿਤ ਕਰਦੇ ਹਨ। ਦੇਸ਼ ਤਰੱਕੀ ਦੀ ਰਾਹ 'ਤੇ ਤਾਂ ਹੀ ਚੱਲ ਸਕਦੇ ਹਨ ਜੇਕਰ ਦੇਸ਼ ਦੀ ਅਰਥ ਵਿਵਸਥਾ ਮਜ਼ਬੂਤ ਹੋਵੇ। ਅਰਥ ਵਿਵਸਥਾ ਨੂੰ ਮਜ਼ਬੂਤ ਬਣਾਉਣ ਲਈ ਜ਼ਰੂਰੀ ਹੈ ਕਿ ਵਪਾਰ ਅਤੇ ਕਾਰੋਬਾਰ ਨੂੰ ਪ੍ਰਫੁੱਲਤ ਕੀਤਾ ਜਾ ਸਕੇ। ਪੰਜਾਬ ਕਾਮਰਸ ਐਂਡ ਮੈਨੇਜਮੈਂਟ ਐਸੋਸੀਏਸ਼ਨ ਦੇ ਪ੍ਰਧਾਨ ਡਾ. ਅਸ਼ਵਨੀ ਭੱਲਾ ਨੇ ਕਿਹਾ ਕਿ ਐਸੋਸੀਏਸ਼ਨ ਦਾ ਮੁੱਖ ਮੰਤਵ ਖੋਜਾਰਥੀਆਂ ਅਤੇ ਸਿਖਿਆਰਥੀਆਂ ਨੂੰ ਅਜਿਹਾ ਵਾਤਾਵਰਨ ਪ੍ਰਦਾਨ ਕਰਨਾ ਹੈ ਜਿਸ ਨਾਲ ਉਹ ਵੱਧ ਤੋਂ ਵੱਧ ਖੋਜ ਕਰ ਸਕਣ ਅਤੇ ਵਪਾਰ ਅਤੇ ਕਾਰੋਬਾਰ ਨੂੰ ਉਤਸ਼ਾਹਿਤ ਕਰਨ ਵਿਚ ਆਪਣਾ ਯੋਗਦਾਨ ਦੇ ਸਕਣ। ਡਾ. ਪ੍ਰਰੇਮ ਕੁਮਾਰ ਪ੍ਰਧਾਨ ਇਮੇਰਿਟਸ ਪੰਜਾਬ ਕਾਮਰਸ ਐਂਡ ਮੈਨੇਜਮੈਂਟ ਐਸੋਸੀਏਸ਼ਨ ਨੇ ਕਾਨਫਰੰਸ ਦੇ ਉਦੇਸ਼ਾਂ 'ਤੇ ਝਾਤ ਪਾਉਂਦਿਆਂ ਕਿਹਾ ਕਿ ਕਾਨਫਰੰਸ ਦਾ ਮੁੱਖ ਉਦੇਸ਼ ਖੋਜਾਰਥੀਆਂ ਅਤੇ ਸਿਖਿਆਰਥੀਆਂ ਨੂੰ ਅਜਿਹਾ ਮੰਚ ਪ੍ਰਦਾਨ ਕਰਨਾ ਹੈ ਜਿੱਥੇ ਉਹ ਵਿਸ਼ਵ ਪੱਧਰ ਦੇ ਸੰਕਟਾਂ ਬਾਰੇ ਵਿਚਾਰ-ਵਟਾਂਦਰਾ ਕਰ ਸਕਣ ਅਤੇ ਉਨ੍ਹਾਂ ਦੇ ਹੱਲ ਲਈ ਯਤਨ ਵਿੱਢ ਸਕਣ। ਡਾ. ਬਿਕਰਮਜੀਤ ਸਿੰਘ ਹੁੰਦਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਨੇ ਕਿਹਾ ਕਿ ਵਪਾਰ ਅਤੇ ਕਾਰੋਬਾਰ ਕਿਸੇ ਵੀ ਦੇਸ਼ ਦੇ ਵਿਕਾਸ ਵਿਚ ਮਹੱਤਵਪਰੂਨ ਭੂਮਿਕਾ ਨਿਭਾਉਂਦੇ ਹਨ। ਇਸ ਸਮੇਂ ਇਹ ਮਹਤੱਵਪੂਰਨ ਤੱਤ ਵਿਸ਼ਵ ਪੱਧਰ ਦੇ ਸੰਕਟਾਂ ਤੋਂ ਪ੍ਰਭਾਵਿਤ ਹੋ ਰਹੇ ਹਨ। ਲੋੜ ਹੈ ਇਨ੍ਹਾਂ ਸੰਕਟਾਂ ਨੂੰ ਵਿਚਾਰਨ ਦੀ ਅਤੇ ਉਨ੍ਹਾਂ ਦੇ ਹੱਲ ਲੱਭਣ ਦੀ। ਡਾ. ਬਿਕਰਮਜੀਤ ਸਿੰਘ ਮੁਖੀ ਕਾਮਰਸ ਵਿਭਾਗ ਮਾਤਾ ਗੁਜਰੀ ਕਾਲਜ ਨੇ ਧੰਨਵਾਦ ਮਤਾ ਪੇਸ਼ ਕਰਦਿਆਂ ਕਿਹਾ ਕਿ ਇਹ ਕਾਨਫਰੰਸਾਂ ਖੋਜਾਰਥੀਆਂ ਅਤੇ ਸਿੱਖਿਆਰਥੀਆਂ ਨੂੰ ਵੱਧ ਤੋਂ ਵੱਧ ਸਮੱਸਿਆਵਾਂ ਬਾਰੇ ਸੋਚਣ ਅਤੇ ਉਨ੍ਹਾਂ ਦਾ ਹੱਲ ਕਰਨ ਲਈ ਪ੍ਰਰੇਰਿਤ ਕਰਦੀਆਂ ਹਨ। ਡਾ. ਮਹੇਸ਼ ਜੋਸ਼ੀ ਆਰਅੱੈਮਆਈਟੀ ਯੂਨੀਵਰਸਿਟੀ ਆਸਟਰੇਲੀਆ, ਡਾ. ਬੀਅੱੈਸ ਵਿਰਕ (ਪ੍ਰਰੋਫੈਸਰ ਸਰਕਾਰੀ ਕਾਲਜ ਕਪੂਰਥਲਾ), ਡਾ. ਅਮਰਇੰਦਰ ਸਿੰਘ ਡਾਇਰੈਕਟਰ ਆਈਏਅੱੈਸ ਸਟੱਡੀ ਸੈਂਟਰ ਪੰਜਾਬੀ ਯੂਨੀਵਰਸਿਟੀ ਪਟਿਆਲਾ, ਡਾ. ਪ੍ਰਦੀਪ ਵਾਲੀਆ ਪ੍ਰਰੋ. ਜੀਸੀਜੀ ਚੰਡੀਗੜ੍ਹ ਅਤੇ ਡਾ. ਧਰਮਿੰਦਰ ਸਿੰਘ ਉੱਭਾ ਪਿ੍ਰੰਸੀਪਲ ਖ਼ਾਲਸਾ ਕਾਲਜ ਪਟਿਆਲਾ, ਮਾਤਾ ਗੁਜਰੀ ਕਾਲਜ ਦੇ ਮੈਨੇਜਮੈਂਟ ਵਿਭਾਗ ਦੇ ਮੁਖੀ ਡਾ. ਕਮਲਪ੍ਰਰੀਤ ਕੌਰ, ਪ੍ਰਰੋ. ਮੁਹੰਮਦ ਅਨਵਰ ਨੇ ਵੱਖ-ਵੱਖ ਵਿਸ਼ਵੀ ਸੰਕਟਾਂ ਦੀ ਚਰਚਾ ਕਰਦਿਆਂ ਉਨ੍ਹਾਂ ਦੇ ਕਾਰੋਬਾਰ ਅਤੇ ਵਪਾਰ 'ਤੇ ਪੈਣ ਵਾਲੇ ਪ੍ਰਭਾਵਾਂ ਦੀ ਚਰਚਾ ਕੀਤੀ। ਇਸ ਮੌਕੇ ਵੱਖ-ਵੱਖ ਕਾਲਜਾਂ ਦੇ ਖੋਜਾਰਥੀ, ਸਟਾਫ ਮੈਂਬਰ ਅਤੇ ਵਿਦਿਆਰਥੀ ਮੌਜੂਦ ਸਨ।