- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਲੀਬਾਰੀ ’ਚ ਦੋਵੇਂ ਮੁਲਜ਼ਮ ਅਤੇ ਇਕ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ। ਐੱਸਐੱਸਪੀ ਸ਼ੁਭਮ ਅਗਰਵਾਲ ਨੇ ਦੱਸਿਆ ਕਿ ਪਿਛਲੇ ਇਕ ਹਫ਼ਤੇ ਤੋਂ ਖਮਾਣੋਂ ਖੇਤਰ ’ਚ ਲੋਕਾਂ ਨੂੰ ਫ਼ਿਰੌਤੀ ਲਈ ਧਮਕੀ ਭਰੀਆਂ ਕਾਲਾਂ ਆ ਰਹੀਆਂ ਸਨ। ਇਸ ਸਬੰਧੀ 13 ਸਤੰਬਰ ਨੂੰ ਥਾਣਾ ਖਮਾਣੋਂ ਵਿਖੇ ਬੀਐੱਨਐੱਸ ਦੀ ਧਾਰਾ 308 ਤਹਿਤ ਮੁਕੱਦਮਾ ਦਰਜ ਕਰਕੇ ਡੀਐੱਸਪੀ ਖਮਾਣੋਂ ਦੀ ਅਗਵਾਈ ਹੇਠ ਜਾਂਚ ਸ਼ੁਰੂ ਕੀਤੀ ਗਈ ਸੀ।

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਖਮਾਣੋਂ ਇਲਾਕੇ ’ਚ ਦੁਕਾਨਦਾਰਾਂ ਤੇ ਵਸਨੀਕਾਂ ਤੋਂ ਫ਼ਿਰੌਤੀ ਮੰਗਣ ਦੇ ਮਾਮਲੇ ’ਚ ਗ੍ਰਿਫ਼ਤਾਰ ਕੀਤੇ ਦੋ ਮੁਲਜ਼ਮਾਂ ਨੂੰ ਜਦੋਂ ਪੁਲਿਸ ਅਸਲਾ ਬਰਾਮਦ ਕਰਵਾਉਣ ਲਈ ਇਕ ਬੇ-ਆਬਾਦ ਭੱਠੇ ’ਤੇ ਲੈ ਕੇ ਗਈ ਤਾਂ ਉੱਥੇ ਦੋਵਾਂ ਧਿਰਾਂ ਵਿਚਾਲੇ ਮੁਕਾਬਲਾ ਹੋ ਗਿਆ।
ਇਸ ਦੌਰਾਨ ਹੋਈ ਗੋਲੀਬਾਰੀ ’ਚ ਦੋਵੇਂ ਮੁਲਜ਼ਮ ਅਤੇ ਇਕ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ। ਐੱਸਐੱਸਪੀ ਸ਼ੁਭਮ ਅਗਰਵਾਲ ਨੇ ਦੱਸਿਆ ਕਿ ਪਿਛਲੇ ਇਕ ਹਫ਼ਤੇ ਤੋਂ ਖਮਾਣੋਂ ਖੇਤਰ ’ਚ ਲੋਕਾਂ ਨੂੰ ਫ਼ਿਰੌਤੀ ਲਈ ਧਮਕੀ ਭਰੀਆਂ ਕਾਲਾਂ ਆ ਰਹੀਆਂ ਸਨ। ਇਸ ਸਬੰਧੀ 13 ਸਤੰਬਰ ਨੂੰ ਥਾਣਾ ਖਮਾਣੋਂ ਵਿਖੇ ਬੀਐੱਨਐੱਸ ਦੀ ਧਾਰਾ 308 ਤਹਿਤ ਮੁਕੱਦਮਾ ਦਰਜ ਕਰਕੇ ਡੀਐੱਸਪੀ ਖਮਾਣੋਂ ਦੀ ਅਗਵਾਈ ਹੇਠ ਜਾਂਚ ਸ਼ੁਰੂ ਕੀਤੀ ਗਈ ਸੀ। ਤਕਨੀਕੀ ਜਾਂਚ ਦੌਰਾਨ ਠੀਕਰੀਵਾਲ ਵਾਸੀ ਅਜੀਤ ਦਾ ਨਾਂ ਸਾਹਮਣੇ ਆਇਆ, ਜਿਸ ਨੂੰ ਕਾਬੂ ਕਰਨ ਮਗਰੋਂ ਉਸ ਦੇ ਸਾਥੀ ਅਮਨਪ੍ਰੀਤ ਸਿੰਘ ਵਾਸੀ ਪਿੰਡ ਬਿਲਾਸਪੁਰ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ।
ਅਮਨਪ੍ਰੀਤ ਲੋਕਾਂ ਦੀ ਜਾਣਕਾਰੀ ਇਕੱਠੀ ਕਰਕੇ ਦਿੰਦਾ ਸੀ ਅਤੇ ਅਜੀਤ ਫ਼ੋਨ ਕਰ ਕੇ ਫ਼ਿਰੌਤੀ ਮੰਗਦਾ ਸੀ। ਉਨ੍ਹਾਂ ਕਿਹਾ ਕਿ ਪੁੱਛਗਿੱਛ ਦੌਰਾਨ ਅਜੀਤ ਦੇ ਪਾਕਿਸਤਾਨ ਨਾਲ ਸਬੰਧ ਹੋਣ ਦੀ ਗੱਲ ਵੀ ਸਾਹਮਣੇ ਆਈ ਹੈ। ਐੱਸਐੱਸਪੀ ਅਨੁਸਾਰ ਅਸਲਾ ਬਰਾਮਦ ਕਰਵਾਉਣ ਲਈ ਏਐੱਸਆਈ ਨਾਜ਼ਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਟੀਮ ਦੋਵਾਂ ਮੁਲਜ਼ਮਾਂ ਨੂੰ ਪਿੰਡ ਸੰਘੋਲ ਨੇੜੇ ਇਕ ਬੇ-ਆਬਾਦ ਭੱਠੇ ’ਤੇ ਲੈ ਕੇ ਗਈ ਸੀ ਉੱਥੇ ਮੁਲਜ਼ਮ ਅਜੀਤ ਨੇ ਪੁਲਿਸ ਪਾਰਟੀ ’ਤੇ ਫ਼ਾਇਰਿੰਗ ਕਰ ਦਿੱਤੀ। ਪੁਲਿਸ ਵੱਲੋਂ ਕੀਤੀ ਜਵਾਬੀ ਕਾਰਵਾਈ ਦੌਰਾਨ ਅਜੀਤ ਤੇ ਅਮਨਪ੍ਰੀਤ ਜ਼ਖ਼ਮੀ ਹੋ ਗਏ, ਜਦਕਿ ਪੁਲਿਸ ਦਾ ਇਕ ਜਵਾਨ ਵੀ ਗੋਲੀ ਲੱਗਣ ਕਾਰਨ ਫੱਟੜ ਹੋ ਗਿਆ। ਪੁਲਿਸ ਨੇ ਦੋਵਾਂ ਨੂੰ ਮੌਕੇ ’ਤੇ ਹੀ ਦਬੋਚ ਲਿਆ। ਜ਼ਖ਼ਮੀ ਮੁਲਜ਼ਮਾਂ ਤੇ ਪੁਲਿਸ ਮੁਲਾਜ਼ਮ ਨੂੰ ਸਿਵਲ ਹਸਪਤਾਲ ਖਮਾਣੋਂ ਵਿਖੇ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਤਿੰਨਾਂ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਪੁਲਿਸ ਮਾਮਲੇ ਦੀ ਅਗਲੇਰੀ ਕਾਰਵਾਈ ਕਰ ਰਹੀ ਹੈ।