ਪੰਜਾਬ 'ਚ ਵਾਰ-ਵਾਰ ਪ੍ਰੀਖਿਆ ਪ੍ਰਣਾਲੀ ਦੇ ਨਾਕਾਮ ਹੋਣ 'ਤੇ ਕਾਂਗਰਸ ਤੇ ਭਾਜਪਾ ਵੱਲੋਂ ਸਰਕਾਰ ਨੂੰ ਘੇਰਿਆ, ਹਰਜੋਤ ਬੈਂਸ ਦੇ ਅਸਤੀਫ਼ੇ ਦੀ ਮੰਗ
ਅਕਾਲੀ ਦਲ ਦੇ ਆਗੂ ਮਨਮੋਹਨ ਸਿੰਘ ਮੁਕਾਰੋਂਪੁਰ ਨੇ ਪੰਜਾਬ ਸਰਕਾਰ ’ਤੇ ਸਵਾਲ ਕਰਦਿਆਂ ਕਿਹਾ ਕਿ ਪਿਛਲੇ ਚਾਰ ਸਾਲਾਂ ’ਚ ਨਾਇਬ ਤਹਿਸੀਲਦਾਰ, ਬਾਰ੍ਹਵੀਂ ਜਮਾਤ ਦੀ ਅੰਗਰੇਜ਼ੀ, ਅਧਿਆਪਕ ਯੋਗਤਾ, ਖੇਤੀਬਾੜੀ ਵਿਕਾਸ ਅਫ਼ਸਰ, ਸਮੂਹ ‘ਬੀ’ ਅਤੇ ਫਾਰਮੇਸੀ ਅਫ਼ਸਰ ਦੀਆਂ ਪ੍ਰੀਖਿਆਵਾਂ ਵਿਵਾਦਾਂ ਤੇ ਪੇਪਰ ਲੀਕ ਮਾਮਲਿਆਂ ਵਿਚ ਘਿਰੀਆਂ ਰਹੀਆਂ ਹਨ, ਜਿਸ ਨਾਲ ਲੱਖਾਂ ਵਿਦਿਆਰਥੀਆਂ ਦਾ ਭਵਿੱਖ ਦਾਅ ’ਤੇ ਲੱਗਿਆ ਹੈ।
Publish Date: Tue, 28 Jul 2026 12:36 PM (IST)
Updated Date: Tue, 28 Jul 2026 12:39 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਅਕਾਲੀ ਦਲ ਦੇ ਆਗੂ ਮਨਮੋਹਨ ਸਿੰਘ ਮੁਕਾਰੋਂਪੁਰ ਨੇ ਪੰਜਾਬ ਸਰਕਾਰ ’ਤੇ ਸਵਾਲ ਕਰਦਿਆਂ ਕਿਹਾ ਕਿ ਪਿਛਲੇ ਚਾਰ ਸਾਲਾਂ ’ਚ ਨਾਇਬ ਤਹਿਸੀਲਦਾਰ, ਬਾਰ੍ਹਵੀਂ ਜਮਾਤ ਦੀ ਅੰਗਰੇਜ਼ੀ, ਅਧਿਆਪਕ ਯੋਗਤਾ, ਖੇਤੀਬਾੜੀ ਵਿਕਾਸ ਅਫ਼ਸਰ, ਸਮੂਹ ‘ਬੀ’ ਅਤੇ ਫਾਰਮੇਸੀ ਅਫ਼ਸਰ ਦੀਆਂ ਪ੍ਰੀਖਿਆਵਾਂ ਵਿਵਾਦਾਂ ਤੇ ਪੇਪਰ ਲੀਕ ਮਾਮਲਿਆਂ ਵਿਚ ਘਿਰੀਆਂ ਰਹੀਆਂ ਹਨ, ਜਿਸ ਨਾਲ ਲੱਖਾਂ ਵਿਦਿਆਰਥੀਆਂ ਦਾ ਭਵਿੱਖ ਦਾਅ ’ਤੇ ਲੱਗਿਆ ਹੈ।
ਉਨ੍ਹਾਂ ਇਨ੍ਹਾਂ ਸਾਰੇ ਮਾਮਲਿਆਂ ਦੀ ਉੱਚ ਪੱਧਰੀ ਜਾਂਚ ਕਰਵਾ ਕੇ ਜ਼ਿੰਮੇਵਾਰਾਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਦਿੱਲੀ ਵਾਂਗ ਹੁਣ ਪੰਜਾਬ ਦੀ ਵਾਰੀ ਹੈ ਅਤੇ ਪ੍ਰੀਖਿਆਵਾਂ ਦੀ ਪਾਰਦਰਸ਼ਤਾ ’ਤੇ ਸਵਾਲ ਉੱਠਣ ਕਾਰਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਅਸਤੀਫ਼ਾ ਦੇਣਾ ਚਾਹੀਦਾ ਹੈ।