ਕਾਂਗਰਸੀ ਉਮੀਦਵਾਰ ਨੇ ਜਿੱਤ ਦੀ ਖ਼ੁਸ਼ੀ ’ਚ ਸੁਖਮਨੀ ਸਾਹਿਬ ਦੇ ਪਾਏ ਭੋਗ
ਕਾਂਗਰਸੀ ਉਮੀਦਵਾਰ ਵੱਲੋਂ ਜਿੱਤ ਦੀ ਖ਼ੁਸ਼ੀ ’ਚ ਸੁਖਮਨੀ ਸਾਹਿਬ ਦੇ ਭੋਗ
Publish Date: Sun, 11 Jan 2026 05:22 PM (IST)
Updated Date: Sun, 11 Jan 2026 05:27 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ: ਭਮਾਰਸੀ ਬੁਲੰਦ ਜ਼ੋਨ ਤੋਂ ਬਲਾਕ ਸੰਮਤੀ ਚੋਣਾਂ ਵਿਚ ਜਿੱਤ ਹਾਸਲ ਕਰਨ ਵਾਲੀ ਕਮਲਜੀਤ ਕੌਰ ਭੱਲਮਾਜਰਾ ਵੱਲੋਂ ਜਿੱਤ ਦੀ ਖ਼ੁਸ਼ੀ ਵਿਚ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ। ਇਸ ਧਾਰਮਿਕ ਸਮਾਗਮ ਵਿਚ ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ ਅਤੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਕਮਲਜੀਤ ਕੌਰ ਭੱਲਮਾਜਰਾ ਨੂੰ ਜਿੱਤ ਦੀ ਵਧਾਈ ਦਿੱਤੀ। ਇਸ ਮੌਕੇ ਡਾ. ਅਮਰ ਸਿੰਘ ਨੇ ਕਿਹਾ ਕਿ ਲੋਕਤੰਤਰ ਵਿਚ ਲੋਕਾਂ ਦਾ ਵਿਸ਼ਵਾਸ ਸਭ ਤੋਂ ਵੱਡੀ ਤਾਕਤ ਹੁੰਦਾ ਹੈ ਅਤੇ ਕਮਲਜੀਤ ਕੌਰ ਦੀ ਜਿੱਤ ਲੋਕਾਂ ਦੀ ਸੇਵਾ ਪ੍ਰਤੀ ਵਚਨਬੱਧਤਾ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿਚ ਪੰਚਾਇਤੀ ਅਤੇ ਬਲਾਕ ਸੰਸਥਾਵਾਂ ਲੋਕਾਂ ਦੀਆਂ ਮੁੱਢਲੀਆਂ ਸਮੱਸਿਆਵਾਂ ਦੇ ਹੱਲ ਲਈ ਸਭ ਤੋਂ ਅਹੰਮ ਭੂਮਿਕਾ ਨਿਭਾਂਦੀਆਂ ਹਨ। ਡਾ. ਅਮਰ ਸਿੰਘ ਨੇ ਆਸ ਜਤਾਈ ਕਿ ਕਮਲਜੀਤ ਕੌਰ ਆਪਣੀ ਜਿੱਤ ਨੂੰ ਲੋਕ-ਸੇਵਾ ਦਾ ਮਾਧਿਅਮ ਬਣਾਉਂਦਿਆਂ ਇਲਾਕੇ ਦੇ ਵਿਕਾਸ, ਸਾਫ਼਼-ਸਫ਼ਾਈ, ਰੋਜ਼ਗਾਰ ਅਤੇ ਬੁਨਿਆਂਦੀ ਸਹੂਲਤਾਂ ਲਈ ਸਰਗਰਮ ਭੂਮਿਕਾ ਅਦਾ ਕਰਨਗੇ। ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾਂ ਪਿੰਡਾਂ ਦੀ ਤਰੱਕੀ, ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਦੇ ਹੱਕਾਂ ਲਈ ਸੰਘਰਸ਼ ਕਰਦੀ ਆਈ ਹੈ। ਉਨ੍ਹਾਂ ਕਿਹਾ ਕਿ ਕਮਲਜੀਤ ਕੌਰ ਭੱਲਮਾਜਰਾ ਦੀ ਜਿੱਤ ਕਾਂਗਰਸ ਦੀ ਲੋਕ-ਪੱਖੀ ਨੀਤੀਆਂ ’ਤੇ ਲੋਕਾਂ ਦੇ ਭਰੋਸੇ ਦੀ ਜਿੱਤ ਹੈ। ਕਮਲਜੀਤ ਕੌਰ ਭੱਲਮਾਜਰਾ ਨੇ ਸੰਗਤ ਅਤੇ ਹਲਕੇ ਦੇ ਵੋਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਮਿਲੀ ਜ਼ਿੰਮੇਵਾਰੀ ਨੂੰ ਨਿਭਾਉਂਦੇ ਹੋਏ ਇਲਾਕੇ ਦੀ ਭਲਾਈ ਅਤੇ ਲੋਕ-ਸੇਵਾ ਨੂੰ ਪਹਿਲ ਦੇਣਗੇ। ਇਸ ਮੌਕੇ ਬਲਾਕ ਪ੍ਰਧਾਨ ਗੁਰਮੁੱਖ ਸਿੰਘ ਪੰਡਰਾਲੀ, ਗੁਰਜੀਤ ਸਿੰਘ ਕਾਲਾ ਭੱਲਮਾਜਰਾ, ਮਾਰਕਫੈੱਡ ਪੰਜਾਬ ਦੇ ਡਾਇਰੈਕਟਰ ਦਵਿੰਦਰ ਸਿੰਘ ਜੱਲਾ, ਸਾਬਕਾ ਚੇਅਰਮੈਨ ਬਲਜਿੰਦਰ ਸਿੰਘ ਅਤਾਪੁਰ, ਸਾਬਕਾ ਚੇਅਰਮੈਨ ਭੁਪਿੰਦਰ ਸਿੰਘ ਬਧੌਛੀ, ਸਾਬਕਾ ਸਰਪੰਚ ਜਗਦੀਪ ਸਿੰਘ ਨੰਬਰਦਾਰ, ਜ਼ਿਲ੍ਹਾ ਪ੍ਰੈੱਸ ਮੀਡੀਆ ਇੰਚਾਰਜ ਪਰਮਵੀਰ ਸਿੰਘ ਟਿਵਾਣਾ, ਮੈਂਬਰ ਬਲਾਕ ਸੰਮਤੀ ਵਰਿੰਦਰ ਸਿੰਘ ਭਮਾਰਸੀ, ਸ਼ਿੰਦਰਪਾਲ ਸਿੰਘ ਭਮਾਰਸੀ, ਦਲਬੀਰ ਸਿੰਘ, ਜਸਵੀਰ ਸਿੰਘ ਬਿੱਟੂ, ਸੁਖਵਿੰਦਰ ਸਿੰਘ, ਕੁਲਜੀਤ ਸਿੰਘ, ਵਰਿੰਦਰ ਸਿੰਘ, ਮਨਪ੍ਰੀਤ ਸਿੰਘ ਕਾਲੂ, ਭਗਵੰਤ ਸਿੰਘ, ਸੁਰਜੀਤ ਸਿੰਘ ਨੰਬਰਦਾਰ, ਧਰਮਿੰਦਰ ਸਿੰਘ, ਸੁਰਿੰਦਰਪਾਲ ਸਿੰਘ, ਰਣਧੀਰ ਸਿੰਘ ਤੇ ਹੋਰ ਪਤਵੰਤੇ ਮੌਜੂਦ ਸਨ।