- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਾਂਗਰਸ ਦੀ ਸਾਈਕਲ ਯਾਤਰਾ ਦਾ ਭਰਵਾਂ ਸਵਾਗਤ ਕਰਨ ’ਤੇ ਡਾ. ਮਨੋਹਰ ਸਿੰਘ ਵੱਲੋਂ ਲੋਕਾਂ ਦਾ ਧੰਨਵਾਦ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਖਮਾਣੋਂ : ਪੰਜਾਬ ਕਾਂਗਰਸ ਵੱਲੋਂ ਸ਼ੁਰੂ ਕੀਤੀ ‘ਜਵਾਨੀ ਸੰਭਾਲ’ ਸਾਈਕਲ ਯਾਤਰਾ ਦੇ ਪਹਿਲੇ ਦਿਨ ਹਲਕਾ ਬਸੀ ਪਠਾਣਾਂ ’ਚ ਪਹੁੰਚਣ ’ਤੇ ਵਰਕਰਾਂ ਅਤੇ ਹਲਕਾ ਵਾਸੀਆਂ ਵੱਲੋਂ ਭਰਵਾਂ ਸਵਾਗਤ ਕਰਨ ਲਈ ਸੀਨੀਅਰ ਆਗੂ ਡਾ. ਮਨੋਹਰ ਸਿੰਘ ਨੇ ਸਭ ਦਾ ਧੰਨਵਾਦ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪਿੰਡ ਕਾਲੇਮਾਜਰਾ, ਹਵਾਰਾ ਕਲਾਂ ਤੇ ਬਦੇਸ਼ ਕਲਾਂ ਵਿਖੇ ਪਿੰਡ ਵਾਸੀਆਂ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਤੋਂ ਕੇਕ ਕਟਵਾ ਕੇ ਅਤੇ ਢੋਲ ਵਜਾ ਕੇ ਯਾਤਰਾ ਦਾ ਭਰਵਾਂ ਸਵਾਗਤ ਕੀਤਾ। ਵੀਰਵਾਰ ਨੂੰ ਯਾਤਰਾ ਦੇ ਪਹਿਲੇ ਪੜਾਅ ਤਹਿਤ ਖਮਾਣੋਂ ਸ਼ਹਿਰ ’ਚ ਆਗੂਆਂ, ਵਰਕਰਾਂ ਤੇ ਆਮ ਲੋਕਾਂ ਦਾ ਭਾਰੀ ਇਕੱਠ ਦੇਖਣ ਨੂੰ ਮਿਲਿਆ। ਇਸ ਮੌਕੇ ਸਾਬਕਾ ਕੌਂਸਲ ਪ੍ਰਧਾਨ ਡਾ. ਅਮਰਜੀਤ ਸੋਹਲ ਤੇ ਬਲਮਜੀਤ ਸਿੰਘ ਪ੍ਰਿੰਸੀ, ਸ਼ਹਿਰੀ ਪ੍ਰਧਾਨ ਕਿਸ਼ੋਰੀ ਲਾਲ ਗਾਬਾ, ਕੌਂਸਲਰ ਗੁਰਿੰਦਰ ਸਿੰਘ ਸੋਨੀ, ਬਲਬੀਰ ਸਿੰਘ ਸਿੱਧੂ, ਸੂਬਾ ਸਕੱਤਰ ਓਮ ਪ੍ਰਕਾਸ਼ ਤਾਂਗੜੀ, ਜ਼ਿਲ੍ਹਾ ਮਹਿਲਾ ਪ੍ਰਧਾਨ ਪ੍ਰਵੀਨ ਰਾਣਾ, ਵਰਿੰਦਰਪਾਲ ਸਿੰਘ ਵਿੰਕੀ, ਧਰਮ ਸਿੰਘ ਲੰਬੜਦਾਰ, ਤਰਲੋਚਨ ਸਿੰਘ ਫਰੌਰ, ਚਰਨਜੀਤ ਸਿੰਘ ਅਮਰਾਲਾ, ਰਮੇਸ਼ ਕੁਮਾਰ,ਜਗਤਾਰ ਬਦੇਸ਼ਾ, ਬੱਗਾ ਸਰਪੰਚ, ਦਵਿੰਦਰ ਭੁੱਟਾ, ਗੁਰਜੀਤ ਸਿੰਘ ਅਜਨੇਰ, ਡਾ. ਦਵਿੰਦਰ ਸਿੰਘ ਮਾਂਗਟ ਅਤੇ ਹਰਦੀਪ ਸਿੰਘ ਬਦੇਸ਼ਾ ਸਮੇਤ ਵੱਡੀ ਗਿਣਤੀ ’ਚ ਇਲਾਕਾ ਨਿਵਾਸੀ ਹਾਜ਼ਰ ਸਨ।