- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਾਂਗਰਸ ਹੀ ਪੰਜਾਬ ਲਈ ਇਕੋ-ਇੱਕ ਵਿਕਲਪ: ਨਾਗਰਾ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਬਲਾਕ ਕਾਂਗਰਸ ਸਰਹਿੰਦ ਦੇ ਪ੍ਰਧਾਨ ਗੁਰਮੁੱਖ ਸਿੰਘ ਪੰਡਰਾਲੀ ਦੀ ਅਗਵਾਈ ਹੇਠ ਬਲਾਕ ਕਾਂਗਰਸ ਸਰਹਿੰਦ ਦੇ ਅਹੁਦੇਦਾਰਾਂ ਅਤੇ ਕਾਂਗਰਸ ਆਗੂਆਂ ਦੀ ਮਹੀਨਾਵਾਰ ਮੀਟਿੰਗ ਕੀਤੀ ਗਈ। ਇਸ ਮੀਟਿੰਗ ’ਚ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਤੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਮੀਟਿੰਗ ਦੌਰਾਨ ਸੰਗਠਨ ਨੂੰ ਮਜ਼ਬੂਤ ਕਰਨ, ਆਉਣ ਵਾਲੀਆਂ ਗਤੀਵਿਧੀਆਂ ਅਤੇ ਲੋਕਾਂ ਨਾਲ ਜੁੜੇ ਮੁੱਦਿਆਂ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਨਾਗਰਾ ਨੇ ਕਿਹਾ ਕਿ ਕਾਂਗਰਸ ਪਾਰਟੀ ਹੀ ਇਕੋ-ਇੱਕ ਵਿਕਲਪ ਹੈ ਜੋ ਲੋਕਾਂ ਦੀਆਂ ਆਸਾਂ ’ਤੇ ਖਰੀ ਉਤਰ ਸਕਦੀ ਹੈ ਅਤੇ ਪੰਜਾਬ ਨੂੰ ਤਰੱਕੀ ਦੇ ਰਾਹ ’ਤੇ ਵਾਪਸ ਲਿਆ ਸਕਦੀ ਹੈ। ਉਨ੍ਹਾਂ ਨੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਦੇ ਵਿਚ ਜਾ ਕੇ ਸਰਕਾਰ ਦੀ ਨਾਕਾਮੀਆਂ ਨੂੰ ਬੇਨਕਾਬ ਕਰਨ ਅਤੇ ਕਾਂਗਰਸ ਦੀਆਂ ਨੀਤੀਆਂ ਨੂੰ ਪ੍ਰਚਾਰਿਤ ਕਰਨ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਆਉਣ ਵਾਲੇ ਸਮੇਂ ਵਿਚ ਕਾਂਗਰਸ ਪਾਰਟੀ ਮਜ਼ਬੂਤੀ ਨਾਲ ਲੋਕਾਂ ਦੇ ਮੁੱਦਿਆਂ ਨੂੰ ਉਠਾਏਗੀ ਅਤੇ ਹਰ ਵਰਗ ਨੂੰ ਇਨਸਾਫ਼਼ ਦਿਵਾਏਗੀ। ਇਸ ਮੌਕੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੀਆਂ ਉਮੀਦਾਂ ’ਤੇ ਖਰੀ ਉਤਰੀ ਹੈ ਅਤੇ ਭਵਿੱਖ ਵਿਚ ਵੀ ਲੋਕਾਂ ਦੇ ਹੱਕਾਂ ਲਈ ਡਟ ਕੇ ਲੜਦੀ ਰਹੇਗੀ। ਉਨ੍ਹਾਂ ਨੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਜ਼ਮੀਨੀ ਪੱਧਰ ’ਤੇ ਮਜ਼ਬੂਤੀ ਨਾਲ ਕੰਮ ਕਰਦੇ ਹੋਏ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ। ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਨੇ ਕਿਹਾ ਕਿ ਸਾਡੇ ਵਰਕਰ ਸਾਡੀ ਤਾਕਤ ਹਨ ਇਸ ਲਈ ਸਾਨੂੰ ਸਾਡੇ ਵਰਕਰਾਂ ਨੂੰ ਨਾਲ ਲੈ ਕੇ ਚੱਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਇਕ ਵੱਡੀ ਲੀਡ ਤੇ ਪੰਜਾਬ ਵਿਚ ਜਿੱਤ ਹਾਸਲ ਕਰੇਗੀ ਕਿਉਂਕਿ ਪੰਜਾਬ ਦਾ ਵਰਕਰ ਅੱਜ ਪੂਰੀ ਤਰ੍ਹਾਂ ਕਾਂਗਰਸ ਪਾਰਟੀ ਲਿਆਉਣ ਲਈ ਪੱਬਾਂ ਭਾਰ ਖੜ੍ਹਾ ਹੈ। ਬਲਾਕ ਪ੍ਰਧਾਨ ਗੁਰਮੁੱਖ ਸਿੰਘ ਪੰਡਰਾਲੀ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਬਲਾਕ ਕਾਂਗਰਸ ਸਰਹਿੰਦ ਦੀ ਟੀਮ ਪੂਰੀ ਤਰ੍ਹਾਂ ਇਕਜੁੱਟ ਹੈ ਅਤੇ ਪਾਰਟੀ ਦੀ ਮਜ਼ਬੂਤੀ ਲਈ ਨਿਰੰਤਰ ਕੰਮ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਵਿਸ਼ੇਸ਼ ਯੋਜਨਾਵਾਂ ਤਿਆਰ ਕੀਤੀਆਂ ਜਾ ਰਹੀਆਂ ਹਨ।