- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਿਜਲੀ ਸੰਕਟ ਨੂੰ ਲੈ ਕੇ ਅਧਿਕਾਰੀਆਂ ਨੂੰ ਮਿਲੇ ਕਾਂਗਰਸੀ ਆਗੂ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਪੰਜਾਬ ਵਿਚ ਬਿਜਲੀ ਸੰਕਟ ਨੂੰ ਲੈ ਕੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਵਫ਼ਦ ਨੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਅਤੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਅਗਵਾਈ ਹੇਠ ਪਾਵਰਕਾਮ ਦੇ ਐਕਸੀਅਨ ਦਫ਼ਤਰ ਵਿਖੇ ਅਧਿਕਾਰੀਆਂ ਨਾਲ ਮੁਲਾਕਾਤ ਕਰਕੇ ਸਪਲਾਈ ਸਬੰਧੀ ਸਮੱਸਿਆਵਾਂ ਬਾਰੇ ਚਰਚਾ ਕੀਤੀ। ਅਧਿਕਾਰੀਆਂ ਨਾਲ ਮੁਲਾਕਾਤ ਮਗਰੋਂ ਨਾਗਰਾ ਨੇ ਕਿਹਾ ਕਿ ਲੰਮੇ ਬਿਜਲੀ ਕੱਟਾਂ ਕਾਰਨ ਕਿਸਾਨੀ, ਵਪਾਰ ਅਤੇ ਆਮ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ। ਨਾਗਰਾ ਨੇ ਕਿਹਾ ਕਿ ਝੋਨੇ ਦੀ ਫ਼ਸਲ ਪੱਕਣ ਦੇ ਅਹਿਮ ਦੌਰ ’ਚ ਕਿਸਾਨਾਂ ਨੂੰ ਲੋੜੀਂਦੀ ਬਿਜਲੀ ਨਹੀਂ ਮਿਲ ਰਹੀ ਅਤੇ ਕਈ ਥਾਵਾਂ ’ਤੇ ਮਹਿਜ਼ 2 ਘੰਟੇ ਹੀ ਸਪਲਾਈ ਦਿੱਤੀ ਜਾ ਰਹੀ ਹੈ, ਜਿਸ ਕਾਰਨ ਫ਼ਸਲਾਂ ਦੇ ਖ਼ਰਾਬ ਹੋਣ ਦਾ ਖ਼ਦਸ਼ਾ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਕਿਸਾਨਾਂ ਨੂੰ 8 ਘੰਟੇ ਅਤੇ ਆਮ ਲੋਕਾਂ ਨੂੰ ਨਿਰਵਿਘਨ ਬਿਜਲੀ ਦੇਣ ਦੇ ਦਾਅਵੇ ਕੀਤੇ ਸਨ, ਪਰ ਜ਼ਮੀਨੀ ਹਕੀਕਤ ਬਿਲਕੁਲ ਉਲਟ ਹੈ। ਮਾੜੀ ਸਪਲਾਈ ਕਾਰਨ ਦੁਕਾਨਦਾਰਾਂ ਅਤੇ ਛੋਟੇ ਕਾਰੋਬਾਰੀਆਂ ਦਾ ਕੰਮਕਾਜ ਵੀ ਠੱਪ ਹੋ ਰਿਹਾ ਹੈ। ਉਨ੍ਹਾਂ ਐਲਾਨ ਕੀਤਾ ਕਿ ਬਿਜਲੀ ਸੰਕਟ ਖ਼ਿਲਾਫ਼ ਕਾਂਗਰਸ ਪਾਰਟੀ ਵੱਲੋਂ 14 ਸਤੰਬਰ ਨੂੰ ਪਟਿਆਲਾ ਸਥਿਤ ਪਾਵਰਕਾਮ ਦੇ ਮੁੱਖ ਦਫ਼ਤਰ ਅੱਗੇ ਧਰਨਾ ਦਿੱਤਾ ਜਾਵੇਗਾ। ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਨੇ ਕਿਹਾ ਕਿ ਇਕ ਪਾਸੇ ਲੋਕਾਂ ਨੂੰ ਭਾਰੀ ਬਿਜਲੀ ਬਿੱਲ ਭੇਜੇ ਜਾ ਰਹੇ ਹਨ ਅਤੇ ਦੂਜੇ ਪਾਸੇ ਸਪਲਾਈ ਨਹੀਂ ਮਿਲ ਰਹੀ। ਉਨ੍ਹਾਂ ਕਿਹਾ ਕਿ ਕਾਂਗਰਸ ਲੋਕਾਂ ਦੇ ਹੱਕਾਂ ਲਈ ਸੰਘਰਸ਼ ਜਾਰੀ ਰੱਖੇਗੀ। ਇਸ ਮੌਕੇ ਬਲਾਕ ਪ੍ਰਧਾਨ ਸਰਹਿੰਦ ਗੁਰਮੁੱਖ ਸਿੰਘ ਪੰਡਰਾਲੀ, ਗੁਰਪ੍ਰੀਤ ਸਿੰਘ ਲਾਲੀ, ਗੁਲਸ਼ਨ ਰਾਏ ਬੋਬੀ, ਡਾ. ਨਰੇਸ਼ ਚੌਹਾਨ, ਬਲਜਿੰਦਰ ਸਿੰਘ ਅਤਾਪੁਰ, ਦਵਿੰਦਰ ਸਿੰਘ ਜੱਲਾ, ਸੁਖਵਿੰਦਰ ਸਿੰਘ ਕਾਲਾ, ਨਾਜ਼ਰ ਸਿੰਘ ਰੱਤੋਂ, ਗੁਰਲਾਲ ਸਿੰਘ ਲਾਲੀ, ਇੰਦਰਜੀਤ ਸਿੰਘ, ਧਰਮਿੰਦਰ ਸਿੰਘ ਗੋਰਖਾ, ਜਸਵਿੰਦਰ ਸਿੰਘ ਰਿਉਣਾ, ਨਰਿੰਦਰ ਕੁਮਾਰ ਬਿੰਦਰ, ਧਰਮਿੰਦਰ ਸਿੰਘ ਬਾਲਪੁਰ, ਲਵੀ ਬਾਲਪੁਰ, ਹਰਸ਼ ਢੰਡੇ, ਹਰਦੀਪ ਸਿੰਘ ਹੈਪੀ, ਮੇਵਾ ਸਿੰਘ ਧਨੋਲਾ ਅਤੇ ਗੁਰਪ੍ਰੀਤ ਸਿੰਘ ਹਾਜ਼ਰ ਸਨ।