- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਵਿਧਾਨ ਸਭਾ ਹਲਕਾ ਫਤਹfਗੜ੍ਹ ਸਾਹਿਬ ਦੇ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਵੱਲੋਂ ਪਾਰਟੀ ਦੀ ਚੜ੍ਹਦੀ ਕਲਾ ਲਈ ਕੀਤੇ ਜਾ ਰਹੇ ਉਪਰਾਲਿਆਂ ਉਸ ਸਮੇਂ ਭਾਰੀ ਸਫਲਤਾ ਹਾਸਲ ਹੋਈ ਜਦੋਂ ਸਰਹਿੰਦ ਦੇ ਵਾਰਡ ਨੰਬਰ 17 ਦੇ ਪਰਿਵਾਰ ਕਾਂਗਰਸ ਅਤੇ ਅਕਾਲੀ ਦਲ (ਅੰਮ੍ਰਿਤਸਰ) ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਪਾਰਟੀ ਵਿਚ ਸ਼ਾਮਲ ਹੋਣ ਵਾਲੇ ਹਰਦੀਪ ਸਿੰਘ, ਓਂਕਾਰ ਸਿੰਘ, ਹਰਵਿੰਦਰ ਸਿੰਘ, ਜਸਵਿੰਦਰ ਸਿੰਘ, ਲੱਛਮਣ ਸਿੰਘ, ਅਵਤਾਰ ਸਿੰਘ, ਬਲਬੀਰ ਸਿੰਘ, ਕੁਲਦੀਪ ਕੌਰ, ਜਸਵਿੰਦਰ ਕੌਰ, ਅਮਨਦੀਪ ਕੌਰ, ਕਿਰਨਦੀਪ ਕੌਰ, ਸਵਰਨ ਕੌਰ, ਗੁਰਪ੍ਰੀਤ ਕੌਰ ਆਦਿ ਨੂੰ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਹਲਕਾ ਇੰਚਾਰਜ ਨੇ ਕਿਹਾ ਕਿ ਪੰਜਾਬ ਦੇ ਲੋਕ ਇਹ ਭਲੀ ਭਾਂਤ ਸਮਝ ਚੁੱਕੇ ਹਨ ਕਿ ਪੰਜਾਬ ਦਾ ਸਰਬਪੱਖੀ ਵਿਕਾਸ ਅਤੇ ਲੋਕਾਂ ਦੀਆਂ ਮੰਗਾਂ ਹੱਲ ਕਰਨ ਦੀ ਸਮਰੱਥਾ ਕੇਵਲ ਤੇ ਕੇਵਲ ਅਕਾਲੀ ਦਲ ਵਿਚ ਹੀ ਹੈ ਜਿਸ ਕਾਰਨ ਲੋਕ ਹੁਣ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਮਿਲ ਰਿਹਾ ਲੋਕਾਂ ਦਾ ਸਹਿਯੋਗ ਇਸ ਗੱਲ ਦਾ ਸਬੂਤ ਹੈ ਕਿ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਲੋਕ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਤਿਆਰ ਬੈਠੇ ਹਨ। ਸ. ਭੁੱਟਾ ਨੇ ਕਿਹਾ ਕਿ ਅੱਜ ਪੰਜਾਬ ਅੰਦਰ ਸ਼ਰੇਆਮ ਹੋ ਰਹੀਆਂ ਗੁੰਡਾਗਰਦੀ ਦੀਆਂ ਘਟਨਾਵਾਂ ਨੇ ਪੰਜਾਬ ਦੇ ਲੋਕਾਂ ਦੇ ਮਨਾਂ ’ਚ ਡਰ ਪੈਦਾ ਕਰ ਦਿੱਤਾ ਹੈ ਅਤੇ ਲੋਕ ਰਾਤ ਸਮੇਂ ਆਪਣੇ ਘਰਾਂ ਤੋਂ ਨਿਕਲਣ ਵਿੱਚ ਵੀ ਗੁਰੇਜ ਕਰਦੇ ਹਨ। ਉਹਨਾਂ ਹੋਰ ਕਿਹਾ ਕਿ ਸੂਬੇ ਦੀ ਇਸ ਹਾਲਤ ਲਈ ਆਮ ਆਦਮੀ ਪਾਰਟੀ ਜ਼ਿੰਮੇਵਾਰ ਹੈ ਜਿਸ ਨੇ ਲੋਕਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕੀਤਾ ਹੈ ਅਤੇ ਇਸ ਦੇ ਦਿੱਲੀ ਵਾਲੇ ਆਕਾ ਕੇਵਲ ਤੇ ਕੇਵਲ ਪੈਸੇ ਇਕੱਠੇ ਕਰਨ ਵੱਲ ਹੀ ਧਿਆਨ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਪੰਜਾਬ ਦੇ ਲੋਕ ਇਸ ਪਾਰਟੀ ਨੂੰ ਇਸ ਦੀ ਅਸਲ ਥਾਂ ਦਿਖਾਉਣਗੇ ਅਤੇ ਸੂਬੇ ’ਚ ਇੱਕ ਵਾਰ ਮੁੜ ਕੇ ਅਕਾਲੀ ਦਲ ਦੀ ਸਰਕਾਰ ਬਣੇਗੀ। ਉਨ੍ਹਾਂ ਪਾਰਟੀ ’ਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਦਾ ਸਨਮਾਨ ਕਰਦਿਆਂ ਕਿਹਾ ਕਿ ਇਹਨਾਂ ਪਰਿਵਾਰਾਂ ਨੂੰ ਪਾਰਟੀ ਵਿੱਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਸਤਵਿੰਦਰ ਸਿੰਘ ਬਾਸੀ ਸੀਨੀਅਰ ਮੀਤ ਪ੍ਰਧਾਨ ਯੂਥ ਅਕਾਲੀ ਦਲ ਪੰਜਾਬ,ਮਨਜੀਤ ਸਿੰਘ ਮਾਨ ਮੀਤ ਪ੍ਰਧਾਨ ਐਸਸੀ ਵਿੰਗ,ਜਸਵੰਤ ਸਿੰਘ,ਨਿਰਮਲ ਸਿੰਘ,ਹਰਦੀਪ ਸਿੰਘ ਰੁੜਕੀ ਸਰਕਲ ਪ੍ਰਧਾਨ ਐੱਸਸੀ ਵਿੰਗ ਚਨਾਰਥਲ ਕਲਾਂ,ਗੁਰਪ੍ਰੀਤ ਸਿੰਘ ਪੰਜੋਲੀ ਯੂਥ ਆਗੂ,ਗੁਰਮਨ ਬਾਸੀ ਬਡਾਲੀ ਮਾਈ ਕੀ ਆਦਿ ਹਾਜ਼ਰ ਸਨ।