ਸੰਗਰੂਰ ਰੈਲੀ ਲਈ ਬਸੀ ਪਠਾਣਾਂ ਤੋਂ ਰਵਾਨਾ ਹੋਵੇਗਾ ਵੱਡਾ ਕਾਫ਼ਲਾ : ਡਾ. ਮਨੋਹਰ ਸਿੰਘ ਸੰਗਰੂਰ ਰੈਲੀ ਲਈ ਬਸੀ ਪਠਾਣਾਂ ਤੋਂ ਰਵਾਨਾ ਹੋਵੇਗਾ ਵੱਡਾ ਕਾਫ਼ਲਾ : ਡਾ. ਮਨੋਹਰ ਸਿੰਘ
Publish Date: Thu, 29 Oct 2026 05:17 PM (IST)
Updated Date: Thu, 29 Oct 2026 05:19 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਖਮਾਣੋਂ : ਕਾਂਗਰਸ ਪਾਰਟੀ ਦੀ 4 ਨਵੰਬਰ ਨੂੰ ਸੰਗਰੂਰ ਵਿਖੇ ਹੋਣ ਵਾਲੀ ਰੈਲੀ ਦੀਆਂ ਤਿਆਰੀਆਂ ਸਬੰਧੀ ਹਲਕਾ ਬੱਸੀ ਪਠਾਣਾਂ ਤੋਂ ਵਰਕਰਾਂ ਤੇ ਆਗੂਆਂ ਦਾ ਵੱਡਾ ਕਾਫ਼ਲਾ ਰਵਾਨਾ ਹੋਵੇਗਾ। ਕਾਂਗਰਸ ਦੇ ਸੀਨੀਅਰ ਆਗੂ ਅਤੇ ਇੰਟਕ ਫੈਡਰੇਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਡਾ. ਮਨੋਹਰ ਸਿੰਘ ਨੇ ਦੱਸਿਆ ਕਿ ਖਮਾਣੋਂ ਵਿਖੇ ਹੋਈ ਮੀਟਿੰਗ ਦੌਰਾਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵਰਕਰਾਂ ਨੂੰ ਰੈਲੀ ਦੀ ਕਾਮਯਾਬੀ ਲਈ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੀ ਇਸ ਰੈਲੀ ਤੋਂ ਬਾਅਦ ਕਾਂਗਰਸ ਪਾਰਟੀ ਵੱਲੋਂ ਚੋਣ ਪ੍ਰਚਾਰ ਤੇਜ਼ ਕੀਤਾ ਜਾਵੇਗਾ। ਡਾ. ਮਨੋਹਰ ਸਿੰਘ ਨੇ ਦੱਸਿਆ ਕਿ ਰੈਲੀ ਵਾਲੇ ਦਿਨ ਹਲਕੇ ਭਰ ਵਿੱਚੋਂ ਵਰਕਰ ਬੱਸਾਂ ਅਤੇ ਨਿੱਜੀ ਗੱਡੀਆਂ ਰਾਹੀਂ ਪਿੰਡ ਰਾਏਪੁਰ ਮਾਜਰੀ ਵਿਖੇ ਇਕੱਠੇ ਹੋ ਕੇ ਸੰਗਰੂਰ ਵੱਲ ਕੂਚ ਕਰਨਗੇ। ਉਨ੍ਹਾਂ ਦੱਸਿਆ ਕਿ ਬਲਾਕ ਖਮਾਣੋਂ ਅਧੀਨ ਸਾਬਕਾ ਕੌਂਸਲ ਪ੍ਰਧਾਨ ਡਾ. ਅਮਰਜੀਤ ਸੋਹਲ, ਜ਼ਿਲ੍ਹਾ ਯੂਥ ਇੰਟਕ ਪ੍ਰਧਾਨ ਗੁਰਦੀਪ ਸਿੰਘ ਦੀਪਾ, ਸੂਬਾ ਸਕੱਤਰ ਵਰਿੰਦਰਪਾਲ ਸਿੰਘ ਵਿੰਕੀ, ਜ਼ਿਲ੍ਹਾ ਯੂਥ ਕਾਂਗਰਸ ਮੀਤ ਪ੍ਰਧਾਨ ਸ਼ਗਨਪ੍ਰੀਤ ਸਿੰਘ, ਜ਼ਿਲ੍ਹਾ ਮੀਤ ਪ੍ਰਧਾਨ ਕੇਸਰ ਸਿੰਘ ਹਵਾਰਾਂ ਕਲਾਂ ਅਤੇ ਬੱਸੀ ਪਠਾਣਾਂ ਬਲਾਕ ’ਚ ਸੂਬਾ ਸਕੱਤਰ ਓਮ ਪ੍ਰਕਾਸ਼ ਤਾਂਗੜੀ, ਜ਼ਿਲ੍ਹਾ ਇੰਟਕ ਪ੍ਰਧਾਨ ਕਰਮਜੀਤ ਸਿੰਘ ਢੀਂਡਸਾ, ਪੰਜਾਬ ਐਸਸੀ ਵਿੰਗ ਸਕੱਤਰ ਮਨਜੀਤ ਸਿੰਘ ਅਤੇ ਜਸਦੀਪ ਸਿੰਘ ਬਹੇੜ ਰੈਲੀ ਦਾ ਤਾਲਮੇਲ ਦੇਖਣਗੇ। ਇਸ ਮੁਹਿੰਮ ਤਹਿਤ ਸੂਬਾ ਇੰਟਕ ਮੀਤ ਪ੍ਰਧਾਨ ਭੀਮ ਚੰਦ ਸ਼ੁਕਲਾ, ਬਲਮਜੀਤ ਸਿੰਘ ਪ੍ਰਿੰਸੀ, ਜਗਦੀਪ ਸਿੰਘ ਭਾਂਬਰੀ, ਜੋਗਾ ਸਿੰਘ ਕੋਟਲਾ ਮਸੂਦ, ਬਬਲਾ, ਰਾਣਾ ਰਵਿੰਦਰ ਮਨੈਲਾ, ਧਰਮਿੰਦਰ ਸਿੰਘ ਅਮਰਗੜ੍ਹ, ਜਸਵੀਰ ਸਿੰਘ ਕੱਜਲਮਾਜਰਾ, ਭੁਪਿੰਦਰ ਸਿੰਘ ਹੁਸੈਨਪੁਰ, ਸਰਪੰਚ ਜਸਵਿੰਦਰ ਸਿੰਘ ਮਨਸੂਰਪੁਰ, ਹਰਜਸ ਸਿੰਘ, ਸੁਖਦੇਵ ਸਿੰਘ, ਲੱਕੀ ਧੀਮਾਨ, ਗੁਰੀ ਮਹਿਦੂਦਾਂ ਅਤੇ ਬਲਾਕ ਇੰਟਕ ਪ੍ਰਧਾਨ ਹਰੀਸ਼ ਸ਼ਰਮਾ ਵੱਲੋਂ ਪ੍ਰਬੰਧਾਂ ਦੀ ਨਿਗਰਾਨੀ ਕੀਤੀ ਜਾ ਰਹੀ ਹੈ।