- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੰਗਰੂਰ ਇਨਸਾਫ਼ ਰੈਲੀ ’ਚ ਫ਼ਤਹਿਗੜ੍ਹ ਸਾਹਿਬ ਤੋਂ ਵੱਡੀ ਗਿਣਤੀ ਕਾਂਗਰਸੀ ਹੋਣਗੇ ਸ਼ਾਮਲ : ਨਾਗਰਾ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਕਾਂਗਰਸ ਪਾਰਟੀ ਵੱਲੋਂ ਕੱਲ੍ਹ 4 ਨਵੰਬਰ ਨੂੰ ਸੰਗਰੂਰ ਵਿਖੇ ਕੀਤੀ ਜਾ ਰਹੀ ਵਿਸ਼ਾਲ ਇਨਸਾਫ਼ ਰੈਲੀ ’ਚ ਹਲਕਾ ਫਤਹਿਗੜ੍ਹ ਸਾਹਿਬ ਤੋਂ ਵੱਡੀ ਗਿਣਤੀ ਆਗੂ ਅਤੇ ਵਰਕਰ ਸ਼ਮੂਲੀਅਤ ਕਰਨਗੇ। ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੀ ਅਗਵਾਈ ਹੇਠ ਹੋਣ ਵਾਲੀ ਇਹ ਰੈਲੀ ਸੂਬੇ ਦੀ ਸਿਆਸਤ ਵਿਚ ਅਹਿਮ ਮੋੜ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਚੋਣ ਵਾਅਦੇ ਪੂਰੇ ਕਰਨ ਵਿੱਚ ਬੁਰੀ ਤਰ੍ਹਾਂ ਨਾਕਾਮ ਰਹੀ ਹੈ ਅਤੇ ਸੂਬੇ ਵਿੱਚ ਅਮਨ-ਕਾਨੂੰਨ ਦੀ ਖ਼ਸਤਾ ਹਾਲਤ, ਨਸ਼ੇ, ਬੇਰੁਜ਼ਗਾਰੀ ਅਤੇ ਮਹਿੰਗਾਈ ਕਾਰਨ ਲੋਕ ਬੇਹੱਦ ਪਰੇਸ਼ਾਨ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕ ਹਿੱਤਾਂ ਲਈ ਲੜਦੀ ਰਹੀ ਹੈ ਅਤੇ ਰੈਲੀ ਰਾਹੀਂ ਲੋਕਾਂ ਦੇ ਮੁੱਦੇ ਅਤੇ ਸਰਕਾਰ ਦੀਆਂ ਨਾਕਾਮੀਆਂ ਜ਼ੋਰਦਾਰ ਢੰਗ ਨਾਲ ਉਠਾਈਆਂ ਜਾਣਗੀਆਂ। ਉਨ੍ਹਾਂ ਵਰਕਰਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਸੰਗਰੂਰ ਪਹੁੰਚਣ ਦਾ ਸੱਦਾ ਦਿੱਤਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ, ਬਲਾਕ ਸਰਹਿੰਦ ਪ੍ਰਧਾਨ ਗੁਰਮੁੱਖ ਸਿੰਘ ਪੰਡਰਾਲੀ, ਬਲਾਕ ਖੇੜਾ ਪ੍ਰਧਾਨ ਗੁਰਬਰਿੰਦਰ ਸਿੰਘ ਭਗੜਾਣਾ, ਸਾਬਕਾ ਸਰਪੰਚ ਜਗਦੀਪ ਸਿੰਘ ਨੰਬਰਦਾਰ, ਸਾਬਕਾ ਬਲਾਕ ਸੰਮਤੀ ਮੈਂਬਰ ਬਹਾਦਰ ਸਿੰਘ ਸਾਨੀਪੁਰ, ਸਰਬਜੀਤ ਸਿੰਘ ਰਾਮਪੁਰ, ਸਾਬਕਾ ਸਰਪੰਚ ਧਰਮਿੰਦਰ ਸਿੰਘ ਨਬੀਪੁਰ, ਇੰਦਰਜੀਤ ਸਿੰਘ ਬੀਬੀਪੁਰ, ਮਾਸਟਰ ਰਵਿੰਦਰ ਸਿੰਘ ਹਰੀਪੁਰ, ਸੰਤ ਰਾਮ, ਰਾਜਵੀਰ ਸਿੰਘ ਰੰਧਾਵਾ, ਤੇਜਿੰਦਰ ਸ਼ੈਲੀ, ਲਾਭ ਸਿੰਘ ਅਤੇ ਸੁਖਵਿੰਦਰ ਸਿੰਘ ਹਾਜ਼ਰ ਸਨ।