ਕਾਂਗਰਸ ਵੱਲੋਂ ਘੁਟੀਂਡ ’ਚ ਲਹਿਰਾਇਆ ਜਾਵੇਗਾ ਤਿਰੰਗਾ
ਕਾਂਗਰਸ ਵੱਲੋਂ ਘੁਟੀਂਡ ਵਿਖੇ ਲਹਿਰਾਇਆ ਜਾਵੇਗਾ ਤਿਰੰਗਾ
Publish Date: Sat, 24 Jan 2026 04:49 PM (IST)
Updated Date: Sat, 24 Jan 2026 04:52 PM (IST)
ਜੰਜੂਆ/ਗਰਗ, ਪੰਜਾਬੀ ਜਾਗਰਣ, ਅਮਲੋਹ : 26 ਜਨਵਰੀ ਗਣਤੰਤਰ ਦਿਵਸ ਮੌਕੇ ਕਾਂਗਰਸ ਪਾਰਟੀ ਵੱਲੋਂ ਪਿੰਡ ਘੁਟੀਂਡ ਵਿਖੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਸਾਬਕਾ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਅਤੇ ਵਿਧਾਇਕ ਪਰਗਟ ਸਿੰਘ ਓਲੰਪੀਅਨ ਵੱਲੋਂ ਅਦਾ ਕੀਤੀ ਜਾਵੇਗੀ। ਝੰਡਾ ਲਹਿਰਾਉਣ ਤੋਂ ਬਾਅਦ ਕਾਂਗਰਸ ਪਾਰਟੀ ਵੱਲੋਂ ਮਨਰੇਗਾ ਮਜ਼ਦੂਰਾਂ ਦੇ ਹੱਕਾਂ ਸਬੰਧੀ ‘ਮਨਰੇਗਾ ਬਚਾਓ ਸੰਗਰਾਮ’ ਤਹਿਤ ਰੈਲੀ ਕੀਤੀ ਜਾਵੇਗੀ। ਇਹ ਜਾਣਕਾਰੀ ਕਾਂਗਰਸ ਬਲਾਕ ਪ੍ਰਧਾਨ ਜਗਵੀਰ ਸਿੰਘ ਸਲਾਣਾ, ਬਲਾਕ ਅਮਲੋਹ ਦੀ ਰੂਲਰ ਆਬਜੈਕਟਿਵ ਕਮੇਟੀ ਮੈਂਬਰ ਗੁਰਚਰਨ ਸਿੰਘ ਭਦੋਹਲ, ਐਡਵੋਕੇਟ ਹਰਜਿੰਦਰ ਸਿੰਘ ਟਿੰਕਾਂ, ਗੁਰਪ੍ਰੀਤ ਸਿੰਘ ਗਰੇਵਾਲ, ਜਗਵਿੰਦਰ ਸਿੰਘ, ਬਿੱਕਰ ਸਿੰਘ, ਹਰਪ੍ਰੀਤ ਸਿੰਘ, ਰਾਜਵਿੰਦਰ ਸਿੰਘ, ਗੁਰਬਚਨ ਸਿੰਘ, ਲਵਪ੍ਰੀਤ ਸਿੰਘ, ਜਗਦੀਪ ਸਿੰਘ, ਦਵਿੰਦਰ ਸਿੰਘ, ਮਨਪ੍ਰੀਤ ਸਿੰਘ ਮਿੰਟਾ ਵੱਲੋਂ ਦਿੱਤੀ ਗਈ।