ਮਨਰੇਗਾ ਨੂੰ ਕਮਜ਼ੋਰ ਕਰਨ ਦੀ ਸਾਜ਼ਿਸ਼ ਕਾਂਗਰਸ ਨਹੀਂ ਹੋਣ ਦੇਵੇਗੀ ਸਫ਼ਲ : ਨਾਗਰਾ
ਮਨਰੇਗਾ ਨੂੰ ਕਮਜ਼ੋਰ ਕਰਨ ਦੀ ਸਾਜ਼ਿਸ਼ ਕਾਂਗਰਸ ਕਦੇ ਕਾਮਯਾਬ ਨਹੀਂ ਹੋਣ ਦੇਵੇਗੀ: ਨਾਗਰਾ
Publish Date: Sun, 25 Jan 2026 05:22 PM (IST)
Updated Date: Sun, 25 Jan 2026 05:25 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਮਨਰੇਗਾ ਸਕੀਮ ਦੇ ਨਾਂਅ ਵਿਚ ਬਦਲਾਅ ਕਰਨ ਹਲਕਾ ਫਤਹਿ ਗੜ੍ਹ ਸਾਹਿਬ ਦੇ ਪਿੰਡ ਰਿਉਣਾ ਉੱਚਾ ਵਿਖੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਮਨਰੇਗਾ ਮਜ਼ਦੂਰਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਮੋਦੀ ਸਰਕਾਰ ਦੀ ਗ਼ਲਤ ਨੀਤੀਆਂ ਕਾਰਨ ਮਨਰੇਗਾ ਯੋਜਨਾ ਲਗਾਤਾਰ ਕਮਜ਼ੋਰ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਭਾਜਪਾ ਸਿਰਫ਼ ਨਾਂਅ ਬਦਲਣ ਦੀ ਰਾਜਨੀਤੀ ਕਰ ਰਹੀ ਹੈ, ਜਦਕਿ ਹਕੀਕਤ ਵਿਚ ਗਰੀਬਾਂ ਦੇ ਰੁਜ਼ਗਾਰ ਮਾਰਿਆ ਜਾ ਰਿਹਾ ਹੈ। ਨਾਗਰਾ ਨੇ ਕਿਹਾ ਕਿ ਮਨਰੇਗਾ ਸਕੀਮ ਕਾਂਗਰਸ ਸਰਕਾਰ ਦੀ ਇਤਿਹਾਸਕ ਦੇਣ ਹੈ, ਜਿਸ ਨੇ ਪਿੰਡਾਂ ਦੇ ਗ਼ਰੀਬ ਮਜ਼ਦੂਰਾਂ ਨੂੰ ਰੁਜ਼ਗਾਰ ਦੀ ਗਾਰੰਟੀ ਦਿੱਤੀ। ਅੱਜ ਕੇਂਦਰ ਸਰਕਾਰ ਨਾਂਅ ਬਦਲ ਕੇ ਇਸ ਸਕੀਮ ਦੀ ਆਤਮਾ ਨੂੰ ਹੀ ਖ਼ਤਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਮਨਰੇਗਾ ਲਈ ਫੰਡ ਘਟਾਏ ਜਾ ਰਹੇ ਹਨ, ਕੰਮ ਦੇ ਦਿਨ ਘੱਟ ਰਹੇ ਹਨ ਅਤੇ ਮਜ਼ਦੂਰਾਂ ਨੂੰ ਸਮੇਂ ’ਤੇ ਮਜ਼ਦੂਰੀ ਨਹੀਂ ਮਿਲ ਰਹੀ। ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਤਿੱਖਾ ਵਾਰ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਕੇਂਦਰ ਅੱਗੇ ਪੰਜਾਬ ਦੇ ਹੱਕਾਂ ਦੀ ਰੱਖਿਆ ਕਰਨ ’ਚ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਸਿਰਫ਼ ਇਸ਼ਤਿਹਾਰਬਾਜ਼ੀ ਅਤੇ ਜੁਮਲਿਆਂ ਦੀ ਸਰਕਾਰ ਬਣ ਕੇ ਰਹਿ ਗਈ ਹੈ। ਇਸ ਮੌਕੇ ਮਾਰਕਫੈੱਡ ਪੰਜਾਬ ਦੇ ਡਾਇਰੈਕਟਰ ਦਵਿੰਦਰ ਸਿੰਘ ਜੱਲਾ, ਬੂਟਾ ਸਿੰਘ, ਸਾਬਕਾ ਸਰਪੰਚ ਹਰਿੰਦਰ ਸਿੰਘ ਮੂਲੇਪੁਰ, ਸੁਖਵਿੰਦਰ ਸਿੰਘ ਕਾਲਾ, ਗੁਰਲਾਲ ਸਿੰਘ ਲਾਲੀ, ਫੱਮਣ ਸਿੰਘ, ਨਰਿੰਦਰ ਸਿੰਘ ਨਿੰਦੀ, ਮਨਪ੍ਰੀਤ ਸਿੰਘ ਮਨੀ ਕੋਟਲਾ, ਹਰਦੇਵ ਸਿੰਘ ਨੰਬਰਦਾਰ, ਭੁਪਿੰਦਰ ਸਿੰਘ ਬਾਠ, ਹਰਜਿੰਦਰ ਸਿੰਘ ਕੋਟਲਾ, ਪਾਖਰ ਸਿੰਘ ਤੇ ਹੋਰ ਮੌਜੂਦ ਸਨ।