ਵਿਕਾਸ ਅਤੇ ਇਮਾਨਦਾਰ ਰਾਜਨੀਤੀ ਨਾਲ ਲੋਕਾਂ ਦਾ ਭਰੋਸਾ ਜਿੱਤੇਗੀ ਕਾਂਗਰਸ : ਮਨਦੀਪ ਕੌਰ ਨਾਗਰਾ

ਫ਼ੋਟੋ ਫ਼ਾਈਲ : 4 -ਗੁਰਦੁਆਰਾ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਮੌਕੇ ਕਾਂਗਰਸ ਪਾਰਟੀ ਦੇ ਉਮੀਦਵਾਰ।
ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਨਗਰ ਕੌਂਸਲ ਸਰਹਿੰਦ ਦੀਆਂ ਹੋਣ ਵਾਲੀਆਂ ਚੋਣਾਂ ਸਬੰਧੀ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਵੱਲੋਂ ਗੁਰਦੁਆਰਾ ਸ਼੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਪ੍ਰਮਾਤਮਾ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਗਿਆ ਅਤੇ ਲੋਕ ਸੇਵਾ, ਵਿਕਾਸ ਤੇ ਇਮਾਨਦਾਰ ਰਾਜਨੀਤੀ ਦੇ ਸੰਕਲਪ ਨਾਲ ਚੋਣ ਮੁਹਿੰਮ ਦਾ ਸ਼ੁਭ ਆਗਾਜ਼ ਕੀਤਾ ਗਿਆ। ਇਸ ਮੌਕੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਧਰਮਪਤਨੀ ਮਨਦੀਪ ਕੌਰ ਨਾਗਰਾ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਮਨਦੀਪ ਕੌਰ ਨਾਗਰਾ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੀ ਭਲਾਈ ਅਤੇ ਸਰਹਿੰਦ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਰਹੀ ਹੈ। ਮਨਦੀਪ ਕੌਰ ਨਾਗਰਾ ਨੇ ਦੱਸਿਆ ਕਿ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਵੱਲੋਂ ਵੀ ਸ਼ਹਿਰ ਵਾਸੀਆਂ ਨੂੰ ਕਾਂਗਰਸ ਸਰਕਾਰ ਸਮੇਂ ਕਰਵਾਏ ਗਏ ਵਿਕਾਸ ਕਾਰਜਾਂ ਦੇ ਆਧਾਰ ’ਤੇ ਉਮੀਦਵਾਰਾਂ ਦੇ ਹੱਕ ਵਿਚ ਵੋਟ ਪਾਉਣ ਦੀ ਅਪੀਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਸਰਹਿੰਦ ਅਤੇ ਫਤਹਿਗੜ੍ਹ ਸਾਹਿਬ ਦੇ ਵਿਕਾਸ ਲਈ ਕਰੋੜਾਂ ਰੁਪਏ ਦੇ ਪ੍ਰੋਜੈਕਟ ਲਿਆਂਦੇ ਗਏ ਅਤੇ ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਗਿਆ। ਉਨ੍ਹਾਂ ਇਸ ਮੌਕੇ ਕਾਂਗਰਸ ਪਾਰਟੀ ਦੇ ਉਮੀਦਵਾਰ ਵਾਰਡ ਨੰਬਰ 1 ਤੋਂ ਪਿਆਰੀ ਦੇਵੀ, ਵਾਰਡ ਨੰਬਰ 2 ਤੋਂ ਅਮਰਦੀਪ ਬੈਨੀਪਾਲ, ਵਾਰਡ ਨੰਬਰ 3 ਤੋਂ ਬਲਜਿੰਦਰ ਕੌਰ, ਵਾਰਡ ਨੰਬਰ 4 ਤੋਂ ਜਗਜੀਤ ਕੋਕੀ, ਵਾਰਡ ਨੰਬਰ 5 ਤੋਂ ਪ੍ਰਵੀਨ ਕੁਮਾਰੀ, ਵਾਰਡ ਨੰਬਰ 6 ਤੋਂ ਰਮਨ ਸਿੰਘ, ਵਾਰਡ ਨੰਬਰ 7 ਤੋਂ ਸੁਖਵਿੰਦਰ ਕੌਰ, ਵਾਰਡ ਨੰਬਰ 8 ਤੋਂ ਨਰਿੰਦਰ ਕੁਮਾਰ ਬਿੰਦਰ, ਵਾਰਡ ਨੰਬਰ 9 ਤੋਂ ਮੋਨਿਕਾ ਗਿੱਲ, ਵਾਰਡ ਨੰਬਰ 10 ਤੋਂ ਗੁਲਸ਼ਨ ਰਾਏ ਬੋਬੀ, ਵਾਰਡ ਨੰਬਰ 11 ਤੋਂ ਸੁਮਰੀਤਾ ਅਰੋੜਾ, ਵਾਰਡ ਨੰਬਰ 12 ਤੋਂ ਸੁੰਦਰ ਲਾਲ, ਵਾਰਡ ਨੰਬਰ 13 ਤੋਂ ਗੁਰਦੀਪ ਸਿੰਘ, ਵਾਰਡ ਨੰਬਰ 14 ਤੋਂ ਅਸ਼ੋਕ ਕੁਮਾਰ ਸੂਦ, ਵਾਰਡ ਨੰਬਰ 15 ਤੋਂ ਅਨੀਤਾ ਰਾਣੀ, ਵਾਰਡ ਨੰਬਰ 16 ਤੋਂ ਪਵਨ ਕਾਲੜਾ, ਵਾਰਡ ਨੰਬਰ 17 ਤੋਂ ਕਿਰਨਦੀਪ ਕੌਰ, ਵਾਰਡ ਨੰਬਰ 18 ਤੋਂ ਆਨੰਦ Mਓਹਨ, ਵਾਰਡ ਨੰਬਰ 19 ਤੋਂ ਸਵੇਤਾ, ਵਾਰਡ ਨੰਬਰ 20 ਤੋਂ ਗੁਰਪ੍ਰੀਤ ਸਿੰਘ ਕੈੜੇ, ਵਾਰਡ ਨੰਬਰ 21 ਤੋਂ ਸ਼ਰਬਜੀਤ ਕੌਰ ਸ਼ਰਮਾ, ਵਾਰਡ ਨੰਬਰ 22 ਤੋਂ ਰੁਪਿੰਦਰ ਸਿੰਘ ਧੱਤੂ ਅਤੇ ਵਾਰਡ ਨੰਬਰ 23 ਤੋਂ ਰਮਨਦੀਪ ਕੌਰ ਹਾਜ਼ਰ ਸਨ। ਇਸ ਤੋਂ ਇਲਾਵਾ ਗੁਰਪ੍ਰੀਤ ਸਿੰਘ ਲਾਲੀ, ਜਗਦੀਪ ਸਿੰਘ ਨੰਬਰਦਾਰ, ਬਲਾਕ ਸੰਮਤੀ ਮੈਂਬਰ ਵਰਿੰਦਰ ਸਿੰਘ, ਸ਼ਿੰਦਰਪਾਲ ਸਿੰਘ, ਹੀਰਾ ਸਿੰਘ, ਹਰਦੀਪ ਸਿੰਘ ਹੈਪੀ, ਨਰਿੰਦਰ ਕੁਮਾਰ ਪ੍ਰਿੰਸ, ਗੁਰਦੀਪ ਸਿੰਘ, ਵਿਸਾਖੀ ਰਾਮ, ਰਣਧੀਰ ਸਿੰਘ, ਰਾਜੇਸ਼ ਕੁਮਾਰ, ਗੁਰਲਾਲ ਸਿੰਘ ਲਾਲੀ, ਭੁਪਿੰਦਰ ਸਿੰਘ ਬਾਲਪੁਰ, ਕੁਲਮਨਬੀਰ ਸਿੰਘ ਨਾਗਰਾ, ਧਰਮਿੰਦਰ ਸਿੰਘ, ਜਵਾਲਾ ਸਿੰਘ, ਰਾਜੀਵ ਸ਼ਰਮਾ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ, ਵਰਕਰ ਅਤੇ ਸਮਰਥਕ ਮੌਜੂਦ ਸਨ।