ਬੀਬੀ ਨਾਗਰਾ ਨੇ ਕਾਂਗਰਸ ਉਮੀਦਵਾਰ ਦੇ ਹੱਕ ’ਚ ਵੋਟਰਾਂ ਨੂੰ ਮਿਲੇ
ਕਾਂਗਰਸ ਦੀ ਜਿੱਤ ਨਾਲ ਵਿਕਾਸ ਕਾਰਜਾਂ ਨੂੰ ਮਿਲੇਗੀ ਨਵੀਂ ਰਫ਼ਤਾਰ: ਮਨਦੀਪ ਕੌਰ ਨਾਗਰਾ
Publish Date: Tue, 19 May 2026 05:54 PM (IST)
Updated Date: Tue, 19 May 2026 05:54 PM (IST)

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਵੱਲੋਂ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਧਰਮ ਪਤਨੀ ਬੀਬੀ ਮਨਦੀਪ ਕੌਰ ਨਾਗਰਾ ਨੇ ਵਾਰਡ ਨੰਬਰ 2, ਬਹਾਦਰਗੜ੍ਹ ਵਿਖੇ ਮੀਟਿੰਗ ਕੀਤੀ। ਬੀਬੀ ਮਨਦੀਪ ਕੌਰ ਨਾਗਰਾ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੀ ਭਲਾਈ ਅਤੇ ਵਿਕਾਸ ਲਈ ਵਚਨਬੱਧ ਰਹੀ ਹੈ। ਉਨ੍ਹਾਂ ਵਾਰਡ ਨੰਬਰ 2 ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਕਾਂਗਰਸ ਪਾਰਟੀ ਦੇ ਉਮੀਦਵਾਰ ਅਮਰਦੀਪ ਸਿੰਘ ਬੈਨੀਪਾਲ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਇਲਾਕੇ ਦੀ ਤਰੱਕੀ ਅਤੇ ਵਿਕਾਸ ਵਿਚ ਆਪਣਾ ਯੋਗਦਾਨ ਪਾਉਣ। ਬੀਬੀ ਮਨਦੀਪ ਕੌਰ ਨਾਗਰਾ ਨੇ ਕਿਹਾ ਕਿ ਕਾਂਗਰਸ ਪਾਰਟੀ ਲੋਕਾਂ ਦੇ ਭਰੋਸੇ ਅਤੇ ਸਹਿਯੋਗ ਨਾਲ ਚੋਣ ਮੈਦਾਨ ਵਿਚ ਉਤਰੀ ਹੈ ਅਤੇ ਹਰ ਵਾਰਡ ਵਿਚ ਲੋਕਾਂ ਵੱਲੋਂ ਭਰਪੂਰ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਮੌਜੂਦਾ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿਚ ਨਾਕਾਮ ਰਹੀ ਹੈ, ਜਿਸ ਕਾਰਨ ਲੋਕਾਂ ਵਿਚ ਨਿਰਾਸ਼ਾ ਦਾ ਮਾਹੌਲ ਹੈ। ਉਨ੍ਹਾਂ ਦਾਅਵਾ ਕੀਤਾ ਕਿ ਨਗਰ ਕੌਂਸਲ ਚੋਣਾਂ ਵਿਚ ਕਾਂਗਰਸ ਪਾਰਟੀ ਵੱਡੀ ਜਿੱਤ ਦਰਜ ਕਰੇਗੀ। ਇਸ ਮੌਕੇ ਦਵਿੰਦਰ ਸਿੰਘ, ਅਮ੍ਰਿੰਤਪਾਲ ਸਿੰਘ, ਸੁਖਪਾਲ ਸਿੰਘ, ਦਵਿੰਦਰ ਸਿੰਘ, ਮਹਿੰਦਰਪਾਲ ਸਿੰਘ, ਨੰਬਰਦਾਰ ਸੋਨਾ, ਭੁਪਿੰਦਰ ਸਿੰਘ, ਰਤਨ ਸਿੰਘ, ਸਤਨਾਮ ਸਿੰਘ ਨਾਮਧਾਰੀ, ਰਿੰਕੂ ਤੁਲਾਣੀ, ਬਲਜੀਤ ਕੌਰ, ਇੰਦਰਜੀਤ ਕੌਂਰ, ਪੁਸ਼ਪਿੰਦਰ ਕੌਂਰ, ਕਮਲਜੀਤ ਕੌਰ, ਰਾਜਿੰਦਰ ਕੌਂਰ, ਦਪਿੰਦਰ ਕੌਰ ਆਦਿ ਮੌਜੂਦ ਸਨ।