- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਸੰਵਿਧਾਨ ਦਿਵਸ ਮਨਾਇਆ ਗਿਆ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਸ਼੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫਤਹਿਗੜ੍ਹ ਸਾਹਿਬ ਵਿਖੇ ਭਾਰਤੀ ਸੰਵਿਧਾਨ ਨੂੰ ਅਪਣਾਏ ਜਾਣ ਦੀ ਯਾਦ ’ਚ ਸੰਵਿਧਾਨ ਦਿਵਸ ਮਨਾਇਆ ਗਿਆ। ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਦੇ ਐਨਐਸਐਸ ਯੂਨਿਟ ਤੇ ਸਿੱਖਿਆ ਵਿਭਾਗ ਵੱਲੋਂ ਸਾਂਝੇ ਤੌਰ ’ਤੇ ਕਰਵਾਏ ਗਏ ਸਮਾਗਮ ’ਚ ਮੁੱਖ ਮਹਿਮਾਨ ਵਜੋਂ ਰਾਜ ਖਪਤਕਾਰ ਵਿਵਾਦ ਨਿਵਾਰਣ ਕਮਿਸ਼ਨ ਚੰਡੀਗੜ੍ਹ ਦੇ ਪ੍ਰਧਾਨ ਤੇ ਹਾਈ ਕੋਰਟ ਦੇ ਸਾਬਕਾ ਜੱਜ ਜਸਟਿਸ ਰਾਜ ਸ਼ੇਖਰ ਅੱਤਰੀ ਸਨ। ਜਦਕਿ ਅਕਾਲੀ ਦਲ ਦੇ ਕਾਨੂੰਨੀ ਸੈੱਲ ਦੇ ਪ੍ਰਧਾਨ ਅਤੇ ਯੂਨੀਵਰਸਿਟੀ ਦੇ ਟਰੱਸਟੀ ਮੈਂਬਰ ਸੀਨੀਅਰ ਐਡਵੋਕੇਟ ਅਮਰਜੀਤ ਸਿੰਘ ਧਰਨੀ ਅਤੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਸੰਗਰੂਰ ਦੇ ਪ੍ਰਧਾਨ ਐਡਵੋਕੇਟ ਗੁਰਪ੍ਰੀਤ ਸਿੰਘ ਚੱਠਾ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਏ। ਐਨਐਸਐਸ ਪ੍ਰੋਗਰਾਮ ਅਫ਼ਸਰ ਡਾ. ਨਵਨੀਤ ਕੌਰ ਨੇ ਮਹਿਮਾਨਾਂ ਦਾ ਸਵਾਗਤ ਕਰਦਿਆਂ ਸਮਾਗਮ ਦੇ ਵਿਸ਼ੇ ‘ਪ੍ਰਸਤਾਵਨਾ ਨੂੰ ਜੀਵਨ ’ਚ ਉਤਾਰਨਾ : ਸੰਵਿਧਾਨਕ ਆਦਰਸ਼ਾਂ ਨੂੰ ਰੋਜ਼ਾਨਾ ਅਮਲ ’ਚ ਬਦਲਣਾ’ ਬਾਰੇ ਜਾਣੂ ਕਰਵਾਇਆ। ਸਕੂਲ ਆਫ਼ ਲਾਅ ਦੇ ਮੁਖੀ ਅਤੇ ਡੀਨ ਪ੍ਰੋ. (ਡਾ.) ਸਤਿਆਪਾਲ ਸਿੰਘ ਸਲੂਜਾ ਨੇ ਸੰਵਿਧਾਨ ਦਿਵਸ ਦੀ ਮਹੱਤਤਾ ਬਾਰੇ ਵਿਚਾਰ ਸਾਂਝੇ ਕੀਤੇ।