- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸ ਮਹੱਤਵਪੂਰਨ ਪ੍ਰੋਜੈਕਟ ਦੇ ਨਿਰਮਾਣ ਕਾਰਜ ਵਿੱਚ ‘ਸਾਹਿਬ-ਏ-ਕਮਾਲ ਫਾਊਂਡੇਸ਼ਨ, ਫ਼ਤਹਿਗੜ੍ਹ ਸਾਹਿਬ’ ਵੱਲੋਂ ਵਿਸ਼ੇਸ਼ ਸਹਿਯੋਗ ਦਿੱਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਵਨ ਬੀਟ ਮੈਡੀਕਲ ਗਰੁੱਪ, ਸ੍ਰੀ ਚਮਕੌਰ ਸਾਹਿਬ ਦੇ ਚੇਅਰਮੈਨ ਬਹਾਦਰ ਸਿੰਘ, ਸਹਿਯੋਗੀ ਨਿਰਮਲ ਸਿੰਘ ਚੰਦੀ, ਅਜੇਪਾਲ ਸਿੰਘ ਬਾਠ ਅਤੇ ਡਿਜ਼ਾਈਨ ਇੰਜੀਨੀਅਰ ਰਵੀ ਸਿੰਘ ਤੇ ਆਸ਼ੂਤੋਸ਼ ਸਿੰਘ ਵੱਲੋਂ ਵੀ ਪ੍ਰੋਜੈਕਟ ਵਿੱਚ ਅਹਿਮ ਯੋਗਦਾਨ ਪਾਇਆ ਜਾ ਰਿਹਾ ਹੈ।

ਫ਼ਤਹਿਗੜ੍ਹ ਸਾਹਿਬ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਰਪ੍ਰਸਤੀ ਹੇਠ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੀ ਇਤਿਹਾਸਕ ਯਾਦ ਨੂੰ ਸਮਰਪਿਤ ਬਾਬਾ ਬੰਦਾ ਸਿੰਘ ਬਹਾਦਰ ਮਿਊਜ਼ੀਅਮ, ਇਤਿਹਾਸਕ ਟੀਲੇ ਅਤੇ 16 ਏਕੜ ਵਿੱਚ ਬਣਾਏ ਜਾਣ ਵਾਲੇ ਪਾਰਕ ਦੇ ਨਿਰਮਾਣ ਕਾਰਜਾਂ ਦੀ ਸੇਵਾ ਦਾ ਅੱਜ ਸ਼ੁਭ ਆਰੰਭ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੇਵਾ ਦੀ ਆਰੰਭਤਾ ਕਰਵਾਈ।
ਇਸ ਮਹੱਤਵਪੂਰਨ ਪ੍ਰੋਜੈਕਟ ਦੇ ਨਿਰਮਾਣ ਕਾਰਜ ਵਿੱਚ ‘ਸਾਹਿਬ-ਏ-ਕਮਾਲ ਫਾਊਂਡੇਸ਼ਨ, ਫ਼ਤਹਿਗੜ੍ਹ ਸਾਹਿਬ’ ਵੱਲੋਂ ਵਿਸ਼ੇਸ਼ ਸਹਿਯੋਗ ਦਿੱਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਵਨ ਬੀਟ ਮੈਡੀਕਲ ਗਰੁੱਪ, ਸ੍ਰੀ ਚਮਕੌਰ ਸਾਹਿਬ ਦੇ ਚੇਅਰਮੈਨ ਬਹਾਦਰ ਸਿੰਘ, ਸਹਿਯੋਗੀ ਨਿਰਮਲ ਸਿੰਘ ਚੰਦੀ, ਅਜੇਪਾਲ ਸਿੰਘ ਬਾਠ ਅਤੇ ਡਿਜ਼ਾਈਨ ਇੰਜੀਨੀਅਰ ਰਵੀ ਸਿੰਘ ਤੇ ਆਸ਼ੂਤੋਸ਼ ਸਿੰਘ ਵੱਲੋਂ ਵੀ ਪ੍ਰੋਜੈਕਟ ਵਿੱਚ ਅਹਿਮ ਯੋਗਦਾਨ ਪਾਇਆ ਜਾ ਰਿਹਾ ਹੈ।
ਸਮਾਗਮ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਾਲ ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਐਡੀਸ਼ਨਲ ਸਕੱਤਰ ਭਗਵੰਤ ਸਿੰਘ ਧੰਗੇੜਾ, ਮੈਂਬਰ ਰਘਬੀਰ ਸਿੰਘ ਸਹਾਰਨਮਾਜਰਾ, ਅਵਤਾਰ ਸਿੰਘ ਰਿਆ ਅਤੇ ਰਵਿੰਦਰ ਸਿੰਘ ਖਾਲਸਾ, ਬਾਬਾ ਗੁਰਪ੍ਰੀਤ ਸਿੰਘ ਰੰਧਾਵਾ, ਐਕਸੀਅਨ ਸੁਖਜਿੰਦਰ ਸਿੰਘ, ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ, ਬਲਜੀਤ ਸਿੰਘ ਭੁੱਟਾ (ਸਾਬਕਾ ਚੇਅਰਮੈਨ/ਆਗੂ) ਅਤੇ ਸ਼ਰਨਜੀਤ ਸਿੰਘ ਚਨਾਰਥਲ (ਜ਼ਿਲ੍ਹਾ ਜਥੇਦਾਰ) ਸਮੇਤ ਧਾਰਮਿਕ, ਸਮਾਜਿਕ ਅਤੇ ਇਲਾਕੇ ਦੀਆਂ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।
ਇਸ ਮੌਕੇ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਦੀ ਇਤਿਹਾਸਕ ਯਾਦ ਨੂੰ ਸਮਰਪਿਤ ਇਹ ਪ੍ਰੋਜੈਕਟ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਿੱਖ ਇਤਿਹਾਸ, ਗੌਰਵਮਈ ਵਿਰਸੇ ਅਤੇ ਮਹਾਨ ਸ਼ਹਾਦਤਾਂ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਏਗਾ। ਉਨ੍ਹਾਂ ਕਿਹਾ ਕਿ 16 ਏਕੜ ਵਿੱਚ ਵਿਕਸਤ ਕੀਤਾ ਜਾਣ ਵਾਲਾ ਪਾਰਕ ਅਤੇ ਮਿਊਜ਼ੀਅਮ ਸੰਗਤਾਂ ਲਈ ਇੱਕ ਵਿਲੱਖਣ ਇਤਿਹਾਸਕ, ਧਾਰਮਿਕ ਅਤੇ ਸੱਭਿਆਚਾਰਕ ਕੇਂਦਰ ਵਜੋਂ ਉਭਰੇਗਾ।
ਬੁਲਾਰਿਆਂ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਜੀਵਨ ਬਹਾਦਰੀ, ਸੂਰਬੀਰਤਾ, ਨਿਆਂ ਅਤੇ ਕੁਰਬਾਨੀ ਦੀ ਮਹਾਨ ਮਿਸਾਲ ਹੈ। ਉਨ੍ਹਾਂ ਦੀ ਇਤਿਹਾਸਕ ਵਿਰਾਸਤ ਨੂੰ ਸੰਭਾਲਣਾ ਅਤੇ ਨਵੀਂ ਪੀੜ੍ਹੀ ਤੱਕ ਪਹੁੰਚਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ।
ਇਸ ਮੌਕੇ ਵੱਡੀ ਗਿਣਤੀ ਵਿੱਚ ਧਾਰਮਿਕ, ਸਮਾਜਿਕ ਅਤੇ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਿਰਕਤ ਕਰਦਿਆਂ ਇਸ ਇਤਿਹਾਸਕ ਪ੍ਰੋਜੈਕਟ ਦੀ ਸ਼ੁਰੂਆਤ ਦਾ ਸਵਾਗਤ ਕੀਤਾ।