ਕਾਂਗਰਸੀ ਉਮੀਦਵਾਰ ਦਾ ਬੂਥ ਹਟਾਉਣ ’ਤੇ ਵਧਿਆ ਵਿਵਾਦ: ਉਮੀਦਵਾਰ ਨੇ ਦਿੱਤੀ ਖ਼ੁਦਕੁਸ਼ੀ ਦੀ ਧਮਕੀ, 'ਆਪ' 'ਤੇ ਲਗਾਏ ਗੰਭੀਰ ਦੋਸ਼
ਮੰਡੀ ਗੋਬਿੰਦਗੜ੍ਹ ਵਿਖੇ ਵਾਰਡ ਨੰਬਰ 2 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਚਰਨਜੀਤ ਸਿੰਘ ਬਾਜਵਾ ਨੇ ਅੱਜ ਸੋਸ਼ਲ ਮੀਡੀਆ ’ਤੇ ਲਾਈਵ ਹੋ ਕੇ ਹੋ ਕੇ ਦੋਸ਼ ਲਗਾਇਆ ਕਿ ਸੱਤਾਧਾਰੀ ਪਾਰਟੀ ਦੇ ਵੱਲੋਂ ਹਲਕਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਬਡਿੰਗ ਦੇ ਇਸ਼ਾਰੇ ’ਤੇ ਉਸ ਦੇ ਪੋਲਿੰਗ ਬੂਥ ਉੱਪਰ ਕਬਜ਼ਾ ਕਰ ਲਿਆ ਹੈ।
Publish Date: Tue, 26 May 2026 09:02 AM (IST)
Updated Date: Tue, 26 May 2026 09:05 AM (IST)
ਗਰਗ ਅਮਲੋਹ, ਪੰਜਾਬੀ ਜਾਗਰਣ, ਫਤਿਹਗੜ੍ਹ ਸਾਹਿਬ। ਮੰਡੀ ਗੋਬਿੰਦਗੜ੍ਹ ਵਿਖੇ ਵਾਰਡ ਨੰਬਰ 2 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਚਰਨਜੀਤ ਸਿੰਘ ਬਾਜਵਾ ਨੇ ਅੱਜ ਸੋਸ਼ਲ ਮੀਡੀਆ ’ਤੇ ਲਾਈਵ ਹੋ ਕੇ ਹੋ ਕੇ ਦੋਸ਼ ਲਗਾਇਆ ਕਿ ਸੱਤਾਧਾਰੀ ਪਾਰਟੀ ਦੇ ਵੱਲੋਂ ਹਲਕਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਬਡਿੰਗ ਦੇ ਇਸ਼ਾਰੇ ’ਤੇ ਉਸ ਦੇ ਪੋਲਿੰਗ ਬੂਥ ਉੱਪਰ ਕਬਜ਼ਾ ਕਰ ਲਿਆ ਹੈ।
ਉਸ ਵੱਲੋਂ ਇਸ ਦੀ ਸ਼ਿਕਾਇਤ ਐੱਸ.ਡੀ.ਐੱਮ. ਅਮਲੋਹ ਨੂੰ ਕੀਤੀ ਗਈ। ਕਾਂਗਰਸ ਪਾਰਟੀ ਦੇ ਉਮੀਦਵਾਰ ਚਰਨਜੀਤ ਸਿੰਘ ਬਾਜਵਾ ਨੇ ਧਮਕੀ ਦਿੱਤੀ ਕਿ ਜੇਕਰ ਉਸ ਨੂੰ ਇਨਸਾਫ਼ ਨਾ ਮਿਲਿਆ ਤਾਂ ਉਹ ਪੈਟਰੋਲ ਪਾ ਕੇ ਆਤਮ ਹੱਤਿਆ ਕਰ ਲਵੇਗਾ।
ਤੁਹਾਨੂੰ ਦੱਸ ਦਈਏ ਕਿ ਚਰਨਜੀਤ ਸਿੰਘ ਬਾਜਵਾ ਨੇ ਲਾਈਵ ਆ ਕੇ ਦੱਸਿਆ ਕਿ ਜਿੱਥੇ ਉਸ ਦਾ ਬੂਥ ਲੱਗਿਆ ਸੀ, ਉੱਥੋਂ ਉਸ ਦਾ ਬੂਥ ਹਟਾ ਦਿੱਤਾ ਗਿਆ ਅਤੇ ਆਮ ਆਦਮੀ ਪਾਰਟੀ ਵਲੋਂ ਆਪਣਾ ਬੂਥ ਲਗਾ ਲਿਆ ਗਿਆ ਹੈ।
ਉਸ ਵਲੋਂ ਪ੍ਰਸ਼ਾਸਨ ਅੱਗੇ ਬੇਨਤੀ ਕੀਤੀ ਗਈ ਹੈ। ਐੱਸ.ਡੀ.ਐੱਮ. ਨੂੰ ਸ਼ਿਕਾਇਤ ਵੀ ਦਿੱਤੀ ਗਈ। ਕਾਂਗਰਸ ਪਾਰਟੀ ਦੇ ਉਮੀਦਵਾਰ ਚਰਨਜੀਤ ਸਿੰਘ ਬਾਜਵਾ ਨੇ ਕਿਹਾ ਕਿ ਜੇਕਰ ਪ੍ਰਸ਼ਾਸਨ ਵਲੋਂ ਇਸ ’ਤੇ ਕਾਰਵਾਈ ਨਾ ਕੀਤੀ ਗਈ ਤਾਂ ਉਹ ਇਸੇ ਜਗ੍ਹਾਂ ’ਤੇ ਹੀ ਆਤਮ ਹੱਤਿਆ ਕਰ ਲੈਣਗੇ, ਇਸ ਦੀ ਸਾਰੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ, ਆਮ ਆਦਮੀ ਪਾਰਟੀ ਦੀ ਹੋਵੇਗੀ।