ਪੱਤਰ ਪੇ੍ਰਰਕ, ਫ਼ਤਹਿਗੜ੍ਹ ਸਾਹਿਬ : ਸ਼ਨਿੱਚਰਵਾਰ ਨੂੰ ਸਿਹਤ ਵਿਭਾਗ ਦੀ ਆਈ ਕੋਰੋਨਾ ਰਿਪੋਰਟ 'ਚ 1 ਵਿਅਕਤੀ ਦੀ ਮੌਤ ਅਤੇ 3 ਦੀ ਰਿਪੋਰਟ ਪਾਜ਼ੇਟਿਵ ਪਾਈ ਗਈ। ਇਸ ਦੀ ਪੁਸ਼ਟੀ ਕਰਦਿਆਂ ਸਿਵਲ ਸਰਜਨ ਡਾਕਟਰ ਮਹਿੰਦਰ ਸਿੰਘ ਨੇ ਦੱਸਿਆ ਕਿ 44 ਸਾਲਾ ਮਿ੍ਤਕ ਨੌਜਵਾਨ ਫ਼ਤਹਿਗੜ੍ਹ ਸਾਹਿਬ ਦਾ ਰਹਿਣ ਵਾਲਾ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਸ਼ੱੁਕਰਵਾਰ ਨੂੰ ਕੋਰੋਨਾ ਟੈਸਟ ਲਈ 867 ਵਿਅਕਤੀਆਂ ਦੇ ਸੈਂਪਲ ਲਏ ਸਨ, ਜਿਨ੍ਹਾਂ 'ਚੋਂ 3 ਦੀ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਹੁਣ ਤਕ ਜ਼ਿਲ੍ਹੇ ਭਰ 'ਚੋਂ 247379 ਵਿਅਕਤੀਆਂ ਦੇ ਟੈਸਟ ਲਏ ਜਾ ਚੁੱਕੇ ਹਨ, ਜਿਨ੍ਹਾਂ 'ਚੋਂ 238192 ਦੀ ਰਿਪੋਰਟ ਨੈਗੇਟਿਵ ਪਾਈ ਗਈ ਅਤੇ 8774 ਵਿਅਕਤੀ ਪਾਜ਼ੇਟਿਵ ਪਾਏ ਗਏ, ਜਦਿਕ 279 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ