ਪੱਤਰ ਪੇ੍ਰਰਕ, ਫ਼ਤਹਿਗੜ੍ਹ ਸਾਹਿਬ : ਬੁੱਧਵਾਰ ਨੂੰ ਜ਼ਿਲ੍ਹੇ 'ਚ ਕੋਰੋਨਾ ਨਾਲ ਦੋ ਅੌਰਤਾਂ ਦੀ ਮੌਤ ਹੋ ਗਈ ਜਦਕਿ 2 ਦੀ ਰਿਪੋਰਟ ਪਾਜ਼ੇਟਿਵ ਪਾਈ ਗਈ। ਇਸ ਦੀ ਪੁਸ਼ਟੀ ਕਰਦਿਆਂ ਸਿਵਲ ਸਰਜਨ ਡਾਕਟਰ ਮਹਿੰਦਰ ਸਿੰਘ ਨੇ ਦੱਸਿਆ ਕਿ ਮਿ੍ਤਕ 55 ਸਾਲਾ ਅਤੇ 50 ਸਾਲਾ ਅੌਰਤ ਪੇਂਡੂ ਖੇਤਾਰ ਦੀਆਂ ਰਹਿਣ ਵਾਲੀਆਂ ਸਨ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਮੰਗਲਵਾਰ ਨੂੰ ਕੋਰੋਨਾ ਟੈਸਟ ਲਈ 700 ਵਿਅਕਤੀਆਂ ਦੇ ਸੈਂਪਲ ਲਏ ਸਨ, ਜਿਨ੍ਹਾਂ 'ਚੋਂ 2 ਦੀ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਹੁਣ ਤਕ ਜ਼ਿਲ੍ਹੇ ਭਰ 'ਚੋਂ 250785 ਵਿਅਕਤੀਆਂ ਦੇ ਟੈਸਟ ਲਏ ਜਾ ਚੁੱਕੇ ਹਨ, ਜਿਨ੍ਹਾਂ 'ਚੋਂ 241707 ਦੀ ਰਿਪੋਰਟ ਨੈਗੇਟਿਵ ਪਾਈ ਗਈ ਅਤੇ 8784 ਵਿਅਕਤੀ ਪਾਜ਼ੇਟਿਵ ਪਾਏ ਗਏ, ਜਦਕਿ 287 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ।