ਪੱਤਰ ਪ੍ਰੇਰਕ, ਫਤਹਿਗ਼ੜ ਸਾਹਿਬ : ਸਿਹਤ ਵਿਭਾਗ ਦੀ ਐਤਵਾਰ ਦੇਰ ਰਾਤ ਆਈ ਰਿਪੋਰਟ ਵਿਚ 5 ਪੁਲਿਸ ਮੁਲਾਜ਼ਮਾਂ ਸਮੇਤ 20 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ।ਇਸ ਰਿਪੋਰਟ ਨਾਲ ਜ਼ਿਲ੍ਹੇ ਭਰ ਵਿਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਸਿਵਲ ਸਰਜਨ ਡਾਕਟਰ ਐੱਨਕੇ ਕੇ ਅਗਰਵਾਲ ਨੇ ਦੱਸਿਆ ਕਿ ਥਾਣਾ ਮੂਲੇਪੁਰ ਦੇ 5 ਮੁਲਾਜ਼ਮਾਂ ਦੀ ਰਿਪੋਰਟ ਪਾਈ ਗਈ ਹੈ, ਜਿਸ ਕਰਕੇ ਥਾਣਾ ਸੀਲ ਕਰ ਦਿੱਤਾ ਗਿਆ ਹੈ। ਥਾਣੇ ਵਿੱਚ ਸਪਰੇਅ ਕਾਰਵਾਈ ਜਾ ਰਹੀ ਹੈ। ਇਸ ਤੋਂ ਇਲਾਵਾ 15 ਵਿਅਕਤੀ ਵੱਖ-ਵੱਖ ਪਿੰਡਾਂ ਨਾਲ ਸਬੰਧਤ ਹਨ, ਜੋ ਮਜ਼ਦੂਰ ਹਨ। ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀਆਂ ਨੂੰ ਵੱਖ-ਵੱਖ ਹਸਪਤਾਲਾਂ ਵਿਚ ਦਾਖ਼ਲ ਕਰਵਾਇਆ ਗਿਆ ਹੈ। ਦੱਸਣਯੋਗ ਹੈ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਐਨੀ ਵੱਡੀ ਗਿਣਤੀ ਵਿਚ 20 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ।

Posted By: Ramanjit Kaur