ਪੱਤਰ ਪ੍ਰਰੇਰਕ, ਫ਼ਤਹਿਗੜ੍ਹ ਸਾਹਿਬ : ਸ਼ੁੱਕਰਵਾਰ ਨੂੰ ਜ਼ਿਲ੍ਹੇ 'ਚ ਕੋਰੋਨਾ ਕਰਕੇ 3 ਮਰੀਜ਼ਾਂ ਦੀ ਮੌਤ ਅਤੇ 32 ਵਿਅਕਤੀ ਕੋਰੋਨਾ ਪਾਜ਼ੇਟਿਵ ਪਾਏ ਗਏ। ਇਸ ਦੀ ਪੁਸ਼ਟੀ ਕਰਦਿਆਂ ਸਿਵਲ ਸਰਜਨ ਡਾ. ਮਹਿੰਦਰ ਸਿੰਘ ਨੇ ਦੱਸਿਆ ਕਿ ਮਿ੍ਤਕਾਂ 'ਚ ਨਗਰ ਦੇ ਇਕ ਪਿੰਡ ਦਾ 84 ਸਾਲ, ਬਲਾਕ ਬੱਸੀ ਪਠਾਣਾਂ ਦੇ ਇਕ ਪਿੰਡ ਦਾ 60 ਸਾਲਾ ਬਜ਼ੁਰਗ ਅਤੇ ਸਰਹਿੰਦ ਬਲਾਕ ਦੇ ਇਕ ਪਿੰਡ ਦੀ 41 ਸਾਲਾ ਅੌਰਤ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਵੀਰਵਾਰ ਨੂੰ ਕੋਰੋਨਾ ਟੈਸਟ ਲਈ 1537 ਵਿਅਕਤੀਆਂ ਦੇ ਸੈਂਪਲ ਲਏ ਗਏ ਸਨ, ਜਿਨ੍ਹਾਂ 'ਚੋਂ 32 ਵਿਅਕਤੀ ਕੋਰੋਨਾ ਪਾਜ਼ੇਟਿਵ ਪਾਏ ਗਏ, ਜਦਕਿ 769 ਵਿਅਕਤੀਆਂ ਦੀ ਰਿਪੋਰਟ ਆਉਣੀ ਬਾਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤਕ ਵਿਭਾਗ ਵੱਲੋਂ ਜ਼ਿਲ੍ਹੇ ਭਰ 'ਚੋਂ 199566 ਵਿਅਕਤੀਆਂ ਦੇ ਟੈਸਟ ਕੀਤੇ ਗਏ ਹਨ, ਜਿਨ੍ਹਾਂ 'ਚੋਂ 190305 ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ ਅਤੇ 8492 ਵਿਅਕਤੀ ਪਾਜ਼ੇਟਿਵ ਪਾਏ ਗਏ ਹਨ, ਜਦਕਿ ਜ਼ਿਲ੍ਹੇ 'ਚ 250 ਵਿਅਕਤੀਆਂ ਦੀ ਕੋਰੋਨਾ ਨਾਲ ਮੌਤ ਹੋ ਚੁੱਕੀ ਹੈ।