ਬਲਾਕ ਸੰਮਤੀ ਦੇ ਨਵੇਂ ਚੇਅਰਮੈਨ ਤੇ ਵਾਈਸ ਚੇਅਰਪਰਸਨ ਦੀ ਹੋਈ ਤਾਜਪੋਸ਼•ੀ
ਬਲਾਕ ਸੰਮਤੀ ਦੇ ਨਵੇਂ ਚੇਅਰਮੈਨ ਅਤੇ ਵਾਈਸ ਚੇਅਰਪਰਸਨ ਦੀ ਤਾਜਪੋਸੀ ਸਮਾਰੋਹ ਆਯੋਜਿਤ
Publish Date: Tue, 21 Apr 2026 06:24 PM (IST)
Updated Date: Tue, 21 Apr 2026 06:28 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਬਲਾਕ ਸੰਮਤੀ ਬਸੀ ਪਠਾਣਾਂ ਵਿਖੇ ਨਵੇਂ ਚੁਣੇ ਗਏ ਚੇਅਰਮੈਨ ਜਗਤਾਰ ਸਿੰਘ ਕਲੇਰ ਤੇ ਵਾਈਸ ਚੇਅਰਪਰਸਨ ਹਰਪ੍ਰੀਤ ਕੌਰ ਦੀ ਤਾਜਪੋਸੀ ਲਈ ਬੀਡੀਪੀਓ ਦਫ਼ਤਰ ਬਸੀ ਪਠਾਣਾ ਵਿਖੇ ਸਮਾਰੋਹ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਅਤੇ ਸਮੂਹ ਸੰਗਤ ਵੱਲੋਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਬਸੀ ਪਠਾਣਾਂ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਨਵੇਂ ਚੁਣੇ ਗਏ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੂੰ ਵਧਾਈ ਦਿੱਤੀ। ਨਵੇਂ ਚੇਅਰਮੈਨ ਸਰਦਾਰ ਜਗਤਾਰ ਸਿੰਘ ਕਲੇਰ ਅਤੇ ਵਾਈਸ ਚੇਅਰਪਰਸਨ ਹਰਪ੍ਰੀਤ ਕੌਰ ਨੇ ਸਾਰੇ ਹਾਜ਼ਰੀਨਾਂ ਦਾ ਧੰਨਵਾਦ ਕਰਦੇ ਹੋਏ ਭਰੋਸਾ ਦਿਵਾਇਆ ਕਿ ਉਹ ਲੋਕਾਂ ਦੀਆਂ ਉਮੀਦਾਂ ’ਤੇ ਖਰੇ ਉਤਰਦੇ ਹੋਏ ਇਲਾਕੇ ਦੇ ਸਮੂਹਿਕ ਵਿਕਾਸ ਲਈ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਕੰਮ ਕਰਨਗੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੁਰਿੰਦਰ ਸਿੰਘ ਧਾਲੀਵਾਲ, ਡੀਡੀਪੀਓ ਜਸਪ੍ਰੀਤ ਕੌਰ, ਬੀਡੀਪੀਓ ਸਰਹੰਦ ਦੀਪ ਸ਼ਿਖਾ, ਬੀਡੀਪੀਓ ਖਮਾਣੋਂ ਵਨੀਤਾ, ਬੀਡੀਪੀਓ ਖੇੜਾ ਝਿਰਮਲ ਸਿੰਘ, ਬੀਡੀਪੀ ਅਮਲੋਹ ਚੰਦ ਸਿੰਘ, ਮਨਪ੍ਰੀਤ ਸਿੰਘ ਸੋਮਲ ਚੇਅਰਮੈਨ ਮਾਰਕੀਟ ਕਮੇਟੀ ਬਸੀ ਪਠਾਣਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਵਿੰਦਰ ਸਿੰਘ ਗੋਗੀ, ਪਰਮਿੰਦਰ ਕੌਰ, ਸਕੱਤਰ ਜ਼ਿਲ੍ਹਾ ਪ੍ਰੀਸ਼ਦ ਕਰਨਦੀਪ ਕੌਰ, ਦਲਵੀਰ ਸਿੰਘ, ਰਸ਼ਪਿੰਦਰ ਸਿੰਘ, ਗੁਰਮੀਤ ਸਿੰਘ, ਯਾਦਵਿੰਦਰ ਸਿੰਘ, ਰਾਜ ਦੇਵੀ, ਜੋਤੀ ਰਾਣੀ, ਅੰਗਰੇਜ਼ ਸਿੰਘ ਰਜਿੰਦਰ ਸਿੰਘ ਜਸਵਿੰਦਰ ਕੌਰ ਕਰਮਜੀਤ ਕੌਰ ਹਰਜਿੰਦਰ ਕੌਰ, ਰਾਜ ਪੂਰੀ ਸਮੇਤ ਵੱਡੀ ਗਿਣਤੀ ਵਿਚ ਆਮ ਆਦਮੀ ਪਾਰਟੀ ਦੇ ਆਗੂ ਮੌਜੂਦ ਸਨ।