ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਵਿਧਾਇਕ ਨੂੰ ਸਦਮਾ: ਚਚੇਰੇ ਭਰਾ ਦਾ ਦਿਹਾਂਤ, ਸਿਆਸੀ ਤੇ ਸਮਾਜਿਕ ਹਲਕਿਆਂ 'ਚ ਸੋਗ ਦੀ ਲਹਿਰ
ਕਰਮਜੀਤ ਸਿੰਘ ਰਾਏ ਦਾ ਅੰਤਿਮ ਸੰਸਕਾਰ ਅੱਜ (10 ਨਵੰਬਰ) ਸਵੇਰੇ 11 ਵਜੇ ਉਨ੍ਹਾਂ ਦੇ ਪਿੰਡ ਮੂਲੇਪੁਰ ਵਿਖੇ ਕੀਤਾ ਜਾਵੇਗਾ। ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਮਿਲਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਸਥਾਨਕ ਆਗੂਆਂ, ਸਮਰਥਕਾਂ ਅਤੇ ਵੱਖ-ਵੱਖ ਸਮਾਜਿਕ ਤੇ ਰਾਜਨੀਤਕ ਸੰਗਠਨਾਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਵਿਧਾਇਕ ਲਖਬੀਰ ਸਿੰਘ ਰਾਏ ਅਤੇ ਉਨ੍ਹਾਂ ਦੇ ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ।
Publish Date: Tue, 10 Nov 2026 08:39 AM (IST)
Updated Date: Tue, 10 Nov 2026 08:42 AM (IST)
ਦੀਪਕ ਸੂਦ, ਫ਼ਤਿਹਗੜ੍ਹ ਸਾਹਿਬ। ਆਮ ਆਦਮੀ ਪਾਰਟੀ ਦੇ ਫ਼ਤਿਹਗੜ੍ਹ ਸਾਹਿਬ ਤੋਂ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਦੇ ਚਚੇਰੇ ਭਰਾ ਕਰਮਜੀਤ ਸਿੰਘ ਰਾਏ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦੇ ਦੇਹਾਂਤ ਨਾਲ ਪਰਿਵਾਰ ਅਤੇ ਰਾਜਨੀਤਕ ਹਲਕਿਆਂ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।
ਕਰਮਜੀਤ ਸਿੰਘ ਰਾਏ ਦਾ ਅੰਤਿਮ ਸੰਸਕਾਰ ਅੱਜ (10 ਨਵੰਬਰ) ਸਵੇਰੇ 11 ਵਜੇ ਉਨ੍ਹਾਂ ਦੇ ਪਿੰਡ ਮੂਲੇਪੁਰ ਵਿਖੇ ਕੀਤਾ ਜਾਵੇਗਾ। ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਮਿਲਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਸਥਾਨਕ ਆਗੂਆਂ, ਸਮਰਥਕਾਂ ਅਤੇ ਵੱਖ-ਵੱਖ ਸਮਾਜਿਕ ਤੇ ਰਾਜਨੀਤਕ ਸੰਗਠਨਾਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਵਿਧਾਇਕ ਲਖਬੀਰ ਸਿੰਘ ਰਾਏ ਅਤੇ ਉਨ੍ਹਾਂ ਦੇ ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ।
ਪਰਿਵਾਰਕ ਮੈਂਬਰਾਂ ਅਤੇ ਸ਼ੁਭਚਿੰਤਕਾਂ ਦਾ ਪਿੰਡ ਮੂਲੇਪੁਰ ਪਹੁੰਚਣਾ ਸ਼ੁਰੂ ਹੋ ਗਿਆ ਹੈ, ਜਿੱਥੇ ਨਮ ਅੱਖਾਂ ਨਾਲ ਉਨ੍ਹਾਂ ਨੂੰ ਅੰਤਿਮ ਵਿਦਾਈ ਦਿੱਤੀ ਜਾਵੇਗੀ।