- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਿੰਡ ਕੋਟਲਾ ਜੱਟਾਂ ਦੇ ਨੌਜਵਾਨਾਂ ਨੂੰ ਕ੍ਰਿਕਟ ਕਿੱਟਾਂ ਵੰਡੀਆ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ, ਉਨ੍ਹਾਂ ’ਚ ਖੇਡ ਭਾਵਨਾ ਪੈਦਾ ਕਰਨ ਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨ ਦੇ ਮਕਸਦ ਨਾਲ ਖੇਡ ਵਿਭਾਗ ਵੱਲੋਂ ਬਲਾਕ ਸਰਹਿੰਦ ਦੇ ਪਿੰਡ ਕੋਟਲਾ ਜੱਟਾਂ ਵਿਖੇ ਖੇਡ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਦੌਰਾਨ ਪਿੰਡ ਦੇ ਨੌਜਵਾਨਾਂ ਅਤੇ ਖਿਡਾਰੀਆਂ ਨੂੰ ਖੇਡਾਂ ਦੀ ਅਹਿਮੀਅਤ ਬਾਰੇ ਜਾਣੂ ਕਰਵਾਉਣ ਦੇ ਨਾਲ-ਨਾਲ ਕ੍ਰਿਕਟ ਦੀਆਂ ਲੈਦਰ ਬਾਲ ਕਿੱਟਾਂ ਵੀ ਦਿੱਤੀਆਂ ਗਈਆਂ। ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਨੇ ਨੌਜਵਾਨਾਂ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰਹਿ ਕੇ ਖੇਡਾਂ ਅਪਣਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਹਰੇਕ ਨੌਜਵਾਨ ਖੇਡ ਮੈਦਾਨ ਨਾਲ ਜੁੜੇ, ਆਪਣੇ ਅੰਦਰਲੇ ਹੁਨਰ ਨੂੰ ਪਛਾਣੇ ਅਤੇ ਖੇਡਾਂ ਰਾਹੀਂ ਆਪਣੇ ਪਿੰਡ, ਜ਼ਿਲ੍ਹੇ ਅਤੇ ਸੂਬੇ ਦਾ ਨਾਮ ਰੌਸ਼ਨ ਕਰੇ।