ਪੱਤਰ ਪ੍ਰਰੇਰਕ, ਫ਼ਤਹਿਗੜ੍ਹ ਸਾਹਿਬ : ਸੀਆਈਏ ਸਟਾਫ਼ ਸਰਹਿੰਦ ਨੇ ਮੋਹਾਲੀ 'ਚ ਲੁੱਟ ਅਤੇ ਬੱਸੀ ਪਠਾਣਾਂ ਵਿਖੇ ਚੋਰੀ ਦੇ ਮਾਮਲੇ 'ਚ ਇਕ ਵਿਅਕਤੀ ਨੂੰ ਦੋ ਪਿਸਤੌਲਾਂ ਤੇ ਜ਼ਿੰਦਾ ਕਾਰਤੂਸਾਂ ਸਮੇਤ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਗਿ੍ਫ਼ਤਾਰ ਕੀਤੇ ਵਿਅਕਤੀ ਦੀ ਪਛਾਣ ਮਨਦੀਪ ਸਿੰਘ ਵਾਸੀ ਮਹਿਦੂਦਾਂ ਵਜੋਂ ਹੋਈ। ਐੱਸਪੀ ਜਾਂਚ ਜਗਜੀਤ ਸਿੰਘ ਜੱਲ੍ਹਾ ਨੇ ਦੱਸਿਆ ਕਿ ਸੀਆਈਏ ਸਟਾਫ ਦੇ ਇੰਚਾਰਜ ਗੱਬਰ ਸਿੰਘ ਦੀ ਨਿਗਰਾਨੀ ਵਾਲੀ ਟੀਮ ਵੱਲੋਂ ਉਕਤ ਵਿਅਕਤੀ ਨੂੰ ਮਾਧੋਪੁਰ ਰੇਲਵੇ ਫਾਟਕਾਂ ਕੋਲੋਂ 315 ਬੋਰ ਪਿਸਤੌਲ (ਦੇਸੀ ਕੱਟਾ) ਅਤੇ ਇਕ ਜ਼ਿੰਦਾ ਕਾਰਤੂਸ ਸਮੇਤ ਗਿ੍ਫਤਾਰ ਕੀਤਾ ਹੈ। ਪੁੱਛਗਿੱਛ ਦੌਰਾਨ ਮੁਲਜ਼ਮ ਦੀ ਨਿਸ਼ਾਨਦੇਹੀ 'ਤੇ ਉਸ ਦੀ ਮੋਟਰ ਦੇ ਕਮਰੇ 'ਚ ਲੁਕਾ ਕੇ ਰੱਖਿਆ ਇਕ ਹੋਰ ਪਿਸਤੌਲ ਬਰਾਮਦ ਹੋਇਆ। ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਨੂੰ ਅਦਾਲਤ 'ਚ ਪੇਸ਼ ਕਰਕੇ ਉਸ ਦਾ ਤਿੰਨ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਥਾਣਾ ਮੋਹਾਲੀ ਵਿਖੇ ਪਹਿਲਾਂ ਵੀ ਪੰਜ ਮਾਮਲੇ ਦਰਜ ਹਨ ਅਤੇ ਉਸ ਖ਼ਿਲਾਫ਼ 2016 'ਚ ਥਾਣਾ ਬੱਸੀ ਪਠਾਣਾਂ ਵਿਖੇ ਚੋਰੀ ਦਾ ਮਾਮਲਾ ਦਰਜ ਹੈ, ਇਸ ਤੋਂ ਇਲਾਵਾ 2012 'ਚ ਬੱਸੀ ਪਠਾਣਾਂ ਵਿਖੇ ਉਕਤ ਵਿਅਕਤੀ ਨੇ ਘਰ 'ਚ ਦਾਖ਼ਲ ਹੋ ਕੇ ਹਮਲਾ ਕਰਨ ਦਾ ਵੀ ਮਾਮਲਾ ਦਰਜ ਹੈ। ਉਨ੍ਹਾਂ ਦੱਸਿਆ ਕਿ ਬਡਾਲੀ ਆਲਾ ਸਿੰਘ ਪੁਲਿਸ ਨੇ 13 ਅਪ੍ਰਰੈਲ ਨੂੰ ਦੋ ਵਿਅਕਤੀਆਂ ਨੂੰ ਪਾਬੰਦੀਸ਼ੁਦਾ ਗੋਲ਼ੀਆਂ ਸਮੇਤ ਗਿ੍ਫਤਾਰ ਕੀਤਾ ਸੀ ਪਰ ਮਨਦੀਪ ਸਿੰਘ ਮੌਕੇ ਤੋਂ ਫਰਾਰ ਹੋ ਗਿਆ ਸੀ।