- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਲਾੜੀ ਕਲਾਂ ਵਿਖੇ ਸਾਂਝੀ ਸੱਥ ਪ੍ਰੋਗਰਾਮ ਦੌਰਾਨ ਕਰੀ ਆਗੂ ‘ਆਪ’ ਚ ਸ਼ਾਮਿਲ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਪਿੰਡ ਬਲਾੜੀ ਕਲਾਂ ਵਿਖੇ ਸਾਂਝੀ ਸੱਥ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਫਤਿਹਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੇ 70 ਸਾਲਾਂ ’ਚ ਅਕਾਲੀ ਗੱਠਜੋੜ ਅਤੇ ਕਾਂਗਰਸ ਨੇ ਲਗਭਗ ਬਰਾਬਰ ਰਾਜ ਕੀਤਾ ਹੈ, ਪ੍ਰੰਤੂ ਦੋਵਾਂ ਹੀ ਪਾਰਟੀਆਂ ਨੇ ਆਮ ਲੋਕਾਂ ਦੀ ਸਾਰ ਨਹੀਂ ਲਈ ਅਤੇ ਕੇਵਲ ਆਪਣੇ ਪਰਿਵਾਰਾਂ ਨੂੰ ਤਕੜੇ ਕਰਨ ਦਾ ਕੰਮ ਕੀਤਾ। ਜਿਸ ਦੇ ਨਤੀਜੇ ਵਜੋਂ ਆਮ ਲੋਕ ਹੋਰ ਗਰੀਬ ਹੁੰਦੇ ਚਲੇ ਗਏ। ਪਿਛਲੀਆਂ ਸਰਕਾਰਾਂ ਦੀਆਂ ਮਨਮਾਨੀਆਂ ਤੋਂ ਤੰਗ ਆਏ ਲੋਕਾਂ ਨੇ ਸਾਲ 2022 ’ਚ ਆਮ ਆਦਮੀ ਪਾਰਟੀ ਨੂੰ ਸੱਤਾ ’ਚ ਲਿਆਂਦਾ, ਜਿਸ ਨੇ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਇੱਕ-ਇੱਕ ਕਰਕੇ ਪੂਰਾ ਕੀਤਾ। ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦੇਸ਼ ਦੇ ਸੂਬਿਆਂ ਚੋਂ ਉਹ ਪਹਿਲੀ ਸਰਕਾਰ ਹੈ, ਜਿਸ ਨੇ ਸਾਢੇ ਚਾਰ ਸਾਲਾਂ ’ਚ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰ ਦਿੱਤੇ ਹਨ ਅਤੇ ਬਹੁਤ ਸਾਰੇ ਅਜਿਹੇ ਕੰਮ ਵੀ ਕੀਤੇ ਹਨ, ਜੋ ਮੈਨੀਫੈਸਟੋ ’ਚ ਸ਼ਾਮਿਲ ਹੀ ਨਹੀਂ ਸਨ।