- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡੀਬੀਯੂ ਸਕੂਲ ਆਫ਼ ਲਾਅ ਅਤੇ ਡੀਐਲਐਸਏ ਵੱਲੋਂ ਲੋਕਤੰਤਰ ਦਿਵਸ ਮੌਕੇ ਕਾਨੂੰਨੀ ਜਾਗਰੂਕਤਾ ਸਮਾਗਮ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਦੇਸ਼ ਭਗਤ ਯੂਨੀਵਰਸਿਟੀ ਦੇ ਯੂਨੀਵਰਸਿਟੀ ਸਕੂਲ ਆਫ਼ ਲਾਅ ਵੱਲੋਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ (ਡੀਐਲਐਸਏ) ਫਤਹਿਗੜ੍ਹ ਸਾਹਿਬ ਦੇ ਸਹਿਯੋਗ ਨਾਲ ਕੌਮਾਂਤਰੀ ਲੋਕਤੰਤਰ ਦਿਵਸ ਮੌਕੇ ਕਾਨੂੰਨ ਵਿਭਾਗ ਦੇ ਮੂਟ ਕੋਰਟ ’ਚ ਕਾਨੂੰਨੀ ਸਹਾਇਤਾ ਪ੍ਰੋਗਰਾਮ ਕਰਵਾਇਆ ਗਿਆ। ਡੀਬੀਯੂ ਦੇ ਚਾਂਸਲਰ ਡਾ. ਜ਼ੋਰਾ ਸਿੰਘ, ਪ੍ਰੋ-ਚਾਂਸਲਰ ਡਾ. ਤਜਿੰਦਰ ਕੌਰ ਅਤੇ ਵਾਈਸ ਚਾਂਸਲਰ ਡਾ. ਹਰਸ਼ ਸਦਾਵਰਤੀ ਦੀ ਅਗਵਾਈ ਹੇਠ ਕਰਵਾਏ ਗਏ ਇਸ ਸਮਾਗਮ ਦਾ ਮੁੱਖ ਮਕਸਦ ਵਿਦਿਆਰਥੀਆਂ ’ਚ ਕਾਨੂੰਨੀ ਸਾਖਰਤਾ ਨੂੰ ਉਤਸ਼ਾਹਿਤ ਕਰਨਾ ਅਤੇ ਲੋਕਤਾਂਤਰਿਕ ਕਦਰਾਂ-ਕੀਮਤਾਂ, ਸੰਵਿਧਾਨਕ ਅਧਿਕਾਰਾਂ, ਫ਼ਰਜ਼ਾਂ ਤੇ ਨਿਆਂ ਪ੍ਰਣਾਲੀ ਬਾਰੇ ਜਾਗਰੂਕ ਕਰਨਾ ਸੀ। ਸਮਾਗਮ ਦਾ ਵਿਸ਼ਾ ‘ਮਜ਼ਬੂਤ ਲੋਕਤੰਤਰ, ਨਿਆਂਪੂਰਨ ਭਵਿੱਖ’ ਰੱਖਿਆ ਗਿਆ ਸੀ। ਸਮਾਗਮ ਦੌਰਾਨ ਕਰਵਾਏ ਗਏ ਭਾਸ਼ਣ ਮੁਕਾਬਲੇ ’ਚ ਬੀਏ ਐਲਐਲਬੀ ਅਤੇ ਐਲਐਲਬੀ ਦੇ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ ਅਤੇ ਲੋਕਤੰਤਰ, ਮਨੁੱਖੀ ਅਧਿਕਾਰਾਂ, ਬਰਾਬਰੀ ਤੇ ਜ਼ਿੰਮੇਵਾਰ ਨਾਗਰਿਕਤਾ ਬਾਰੇ ਆਪਣੇ ਵਿਚਾਰ ਰੱਖੇ। ਮੁਕਾਬਲੇ ’ਚ ਭੂਮਿਕਾ, ਰਿਤੇਸ਼ ਕੁਮਾਰ ਅਤੇ ਜਸ਼ਨਰੂਪ ਸਿੰਘ ਜੇਤੂ ਰਹੇ। ਪ੍ਰੋਗਰਾਮ ’ਚ ਡਾਇਰੈਕਟਰ ਡਾ. ਸ਼ੋਏਬ ਖਾਨ ਅਤੇ ਪ੍ਰਿੰਸੀਪਲ ਡਾ. ਜੈਵੀਰ ਸਿੰਘ ਦੀ ਅਗਵਾਈ ਹੇਠ ਨੇਪਰੇ ਚੜ੍ਹਿਆ। ਪ੍ਰਬੰਧਕੀ ਜ਼ਿੰਮੇਵਾਰੀ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਦੇ ਕਨਵੀਨਰ ਡਾ. ਆਰਤੀ ਵੱਲੋਂ ਗਗਨਦੀਪ ਕੌਰ, ਡਾ. ਪ੍ਰਭਜੋਤ ਕੌਰ ਅਤੇ ਸੁਸ਼ਾਂਤ ਬਾਲੀ ਦੇ ਸਹਿਯੋਗ ਨਾਲ ਨਿਭਾਈ ਗਈ। ਸਮਾਗਮ ਨੂੰ ਸਫ਼ਲ ਬਣਾਉਣ ’ਚ ਅੰਮ੍ਰਿਤਪਾਲ ਸਿੰਘ, ਗੁਰਿੰਦਰ ਸਿੰਘ ਅਤੇ ਨਵਜੋਤ ਸਿੰਘ ਨੇ ਅਹਿਮ ਯੋਗਦਾਨ ਪਾਇਆ। ਅਖ਼ੀਰ ’ਚ ਹੋਏ ਸਵਾਲ-ਜਵਾਬ ਸੈਸ਼ਨ ਦੌਰਾਨ ਵਿਦਿਆਰਥੀਆਂ ਨੇ ਸੰਵਿਧਾਨਕ ਅਧਿਕਾਰਾਂ ਅਤੇ ਕਾਨੂੰਨੀ ਸੁਰੱਖਿਆ ਸਬੰਧੀ ਮੁੱਦਿਆਂ ’ਤੇ ਖੁੱਲ੍ਹ ਕੇ ਵਿਚਾਰ-ਵਟਾਂਦਰਾ ਕੀਤਾ।